01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਤਿਉਹਾਰਾਂ ਦੇ ਮੱਦੇਨਜ਼ਰ ਗੜ੍ਹੀ ਪੁਲ ’ਤੇ ਪੁਲਿਸ ਵਲੋਂ ਸਪੈਸ਼ਲ ਨਾਕਾਬੰਦੀ

ਮਾਛੀਵਾੜਾ ਸਾਹਿਬ, 30 ਸਤੰਬਰ (ਮਨੋਜ ਕੁਮਾਰ)-ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਡੀ.

Ad Position 21
No active advertisement
ਅਜੀਤ ਡੈਸਕ 01-10-2026
ਮਾਛੀਵਾੜਾ ਸਾਹਿਬ, 30 ਸਤੰਬਰ (ਮਨੋਜ ਕੁਮਾਰ)-ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਅਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਡਾ . ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐੱਸ. ਪੀ. (ਐੱਚ) ਖੰਨਾ ਗੱਬਰ ਸਿੰਘ ਵਲੋਂ ਮਾਛੀਵਾੜਾ ਸਾਹਿਬ ਥਾਣਾ ਅਧੀਨ ਪੈਂਦੇ ਗੜ੍ਹੀ ਪੁਲ ‘ਤੇ ਬੀਤੀ ਰਾਤ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਪੁਲਿਸ ਟੀਮਾਂ ਵਲੋਂ ਆਉਣ ਜਾਣ ਵਾਲੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਵਾਹਨ ਚਾਲਕਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ। ਡੀ. ਐੱਸ. ਪੀ. ਗੱਬਰ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਅਤੇ ਗਸ਼ਤ ਵਧਾਈ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਸ਼ੱਕੀ ਵਿਅਕਤੀ ਜਾਂ ਵਾਹਨ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਤਿਉਹਾਰਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ‘ਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮਾਛੀਵਾੜਾ ਥਾਣਾ ਮੁਖੀ ਕਰਮਜੀਤ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਦੀ 188ਵੀਂ ਜੈਅੰਤੀ ਐੱਮ. ਏ. ਐੱਮ. ਸਕੂਲ ਵਿਖੇ ਮਨਾਈ ਅਗਲੀ ਖ਼ਬਰ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਖੰਨਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ’ਚ ਤੀਜਾ, ਚੌਥਾ ਤ...
Ad Position 24