ਐਸ. ਐਸ. ਪੀ. ਖੰਨਾ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਨਾਲ ਕੀਤਾ ਸੰਵਾਦ
ਬੀਜਾ, 30 ਸਤੰਬਰ (ਕਸ਼ਮੀਰਾ ਸਿੰਘ ਬਗਲੀ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਵਲੋਂ ਪੀ. ਏ.
ਬੀਜਾ, 30 ਸਤੰਬਰ (ਕਸ਼ਮੀਰਾ ਸਿੰਘ ਬਗਲੀ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਵਲੋਂ ਪੀ. ਏ. ਯੂ. ਲੁਧਿਆਣਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਜਸ਼ਨ-ਏ-ਇਨਕਲਾਬ ਆਪਣੇ ਸਾਥੀਆਂ ਨਾਲ ਸ਼ਿਰਕਤ ਕਰਨ ਤੋਂ ਪਹਿਲਾ ਕਸਬਾ ਬੀਜਾ ਵਿਖੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਐਸ. ਸੀ. ਵਿੰਗ ਦੇ ਪ੍ਰਧਾਨ ਤੇ ਹਲਕਾ ਪਾਇਲ ਦੇ ਸਰਗਰਮ ਨੇਤਾ ਡਾਕਟਰ ਜਸਪ੍ਰੀਤ ਸਿੰਘ ਬੀਜਾ ਨੇ ਦਸਿਆ ਕਿ ਇਸ ਪ੍ਰੋਗਰਾਮ ਵਿੱਚ ਇਕ ਲੱਖ ਨੌਜਵਾਨਾਂ ਦੀ ਰਜਿਸਟਰੇਸ਼ਨ ਹੋਈ ਸੀ। ਡਾ. ਜਸਪ੍ਰੀਤ ਸਿੰਘ ਬੀਜਾ ਦੀ ਅਗਵਾਈ ਵਿੱਚ ਯੂਥ ਦੇ ਨੌਜਵਾਨ ਆਗੂ ਹਲਕਾ ਪਾਇਲ ਦੇ ਯੂਥ ਨੌਜਵਾਨ ਆਗੂ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਘਰ ਬੀਜਾ ਤੋਂ ਰਵਾਨਾ ਹੋਏ। ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਨੂੰ ਜਮੀਨੀ ਪੱਧਰ ਤੇ ਲਾਗੂ ਕਰਨਾ ਚਾਹੁੰਦੀ ਹੈ। ਡਾਕਟਰ ਜਸਪ੍ਰੀਤ ਸਿੰਘ ਬੀਜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰ ਚੁੱਕੀਆਂ ਸਨ। ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਸੋਚ ਸਦਕਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰਖਵਾਇਆ ਗਿਆ ਤੇ ਏਅਰਪੋਰਟ ਰੋਡ ’ਤੇ ਸਥਿਤ ਨਿਸ਼ਾਨ-ਏ-ਇਨਕਲਾਬ ਪਲਾਜ਼ਾ’ ਵਿਖੇ ਸ਼ਹੀਦ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਿਤ ਕੀਤਾ ਗਿਆ। ਇਸ ਤੋਂ ਇਲਾਵਾ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ ਆਰ ਅੰਬੇਡਕਰ ਦੀਆਂ ਤਸਵੀਰਾਂ ਲਾਉਣਾ ਲਾਜ਼ਮੀ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਉਸਾਰੂ ਸੋਚ ਸਦਕਾ ਹੀ ਪੰਜਾਬ ਦੇ ਦਰਿਆਵੀ ਪਾਣੀਆਂ ਦੀ ਰਾਖੀ ਲਈ ਸਰਕਾਰ ਹਰ ਕਦਮ ਚੁੱਕ ਰਹੀ ਹੈ। ਸੂਬੇ ਅੰਦਰ ਨੌਜਵਾਨਾਂ ਨੂੰ ਵੱਡੀ ਤਾਦਾਦ ’ਚ ਸਰਕਾਰੀ ਨੌਕਰੀਆਂ ਬਿਨਾਂ ਰਿਸ਼ਵਤ ਤੋਂ ਦਿੱਤੀਆਂ ਗਈਆਂ ਹਨ। ਜੋ ਕਿ ਆਪਣੇ ਆਪ ’ਚ ਮਿਸਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਦੇ ਮਹਾਨ ਦੇਸ਼-ਭਗਤ, ਕ੍ਰਾਂਤੀਕਾਰੀ ਅਤੇ ਅਜ਼ਾਦੀ ਸੰਗਰਾਮ ਦੇ ਅਜਿਹੇ ਨਾਇਕ ਸਨ, ਜਿਨ੍ਹਾਂ ਨੇ ਮਹਿਜ਼ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਬਹਾਦਰੀ ਤੇ ਸੋਚ ਕਾਰਨ ਉਨ੍ਹਾਂ ਨੂੰ ’ਸ਼ਹੀਦ-ਏ-ਆਜ਼ਮ’ (ਸ਼ਹੀਦਾਂ ਦੇ ਸਿਰਤਾਜ) ਕਿਹਾ ਜਾਂਦਾ ਹੈ। ਅੰਗਰੇਜ਼ੀ ਸਰਕਾਰ ਭਗਤ ਸਿੰਘ ਦੀ ਵਧ ਰਹੀ ਹਰਮਨ ਪਿਆਰਤਾ ਤੋਂ ਡਰ ਗਈ ਸੀ। ਲਾਹੌਰ ਸਾਜ਼ਿਸ਼ ਕੇਸ ਤਹਿਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ। ਤੈਅ ਤਰੀਕ ਤੋਂ ਇੱਕ ਦਿਨ ਪਹਿਲਾਂ, 23 ਮਾਰਚ 1931 ਨੂੰ ਸ਼ਾਮੀਂ 7:33 ਵਜੇ ਲਾਹੌਰ ਸੈਂਟਰਲ ਜੇਲ੍ਹ ਵਿੱਚ ਤਿੰਨਾਂ ਦੇਸ਼-ਭਗਤਾਂ ਨੂੰ ਹੱਸਦੇ-ਹੱਸਦੇ ਫਾਂਸੀ ਦੇ ਫੰਦੇ ’ਤੇ ਲਟਕਾ ਦਿੱਤਾ ਗਿਆ। ਸ਼ਹੀਦ ਭਗਤ ਸਿੰਘ ਅੱਜ ਵੀ ਭਾਰਤੀ ਨੌਜਵਾਨਾਂ ਲਈ ਹਿੰਮਤ, ਤਿਆਗ ਅਤੇ ਦੇਸ਼-ਭਗਤੀ ਦਾ ਸਭ ਤੋਂ ਵੱਡਾ ਪ੍ਰਤੀਕ ਹਨ।