30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਗਰ ਕੌਂਸਲ ਨੇ ਝੁੱਗੀਆਂ ਬਣਾ ਕੇ ਰਹਿ ਰਹੇ ਪ੍ਰਵਾਸੀਆਂ ਦਾ ਲਿਆ ਨੋਟਿਸ ਬਿਜਲੀ ਦੀਆਂ ਕੁੰਡੀਆਂ ਲਗਾ ਕੇ ਕੀਤੀ ਜਾ ਰੌਸ਼ਨੀ- ਕੁੰਦਰਾ

ਮਾਛੀਵਾੜਾ ਸਾਹਿਬ, 30 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਨੇੜੇ ਇਕ ਜ਼ਮੀਨ ਵਿਚ ਝੁੱਗੀਆਂ ਬਣਾ ਕੇ ਰਹਿ ਰਹੇ ਬਾਹਰਲੇ ਸੂਬਿਆਂ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਵਲੋਂ ਫੈਲਾਈ ਜਾ ਰਹੀ ਗੰਦਗੀ ਦਾ ਨਗਰ ਕੌਂਸਲ ਵਲੋਂ ਗੰਭੀਰ ਨੋਟਿਸ ਲਿਆ। ਪ੍ਰਧਾਨ ਮੋਹਿਤ ਕੁੰਦਰਾ ਨੇ ਲੋਕਾਂ ਦੀ ਸ਼ਿਕਾਇਤ ਦੇ ਅਧਾਰ ‘ਤੇ ਇਸ ਜਗ੍ਹਾ ਦਾ ਦੌਰਾ ਕੀਤਾ ਤੇ ਪੱਤਰਕਾਰਾਂ ਨੂੰ ਦਿਖਾਇਆ ਕਿ ਇੱਥੇ ਕਰੀਬ 100 ਤੋਂ ਵੱਧ ਝੁੱਗੀਆਂ ਬਣੀਆਂ ਹੋਈਆਂ ਹਨ ਜਿਨ੍ਹਾਂ ਤੋਂ ਪੱਛਮੀ ਬੰਗਾਲ ਦੇ ਵੋਟਰ ਕਾਰਡ ਤੇ ਅਧਾਰ ਕਾਰਡ ਹਨ ਜੋ ਕਿ ਮਾਛੀਵਾੜਾ ਸ਼ਹਿਰ ਵਿਚ ਪਿਛਲੇ ਕਈ ਸਾਲਾਂ ਤੋਂ ਝੁੱਗੀਆਂ ਬਣਾ ਕੇ ਰਹਿ ਰਹੇ ਹਨ।

Ad Position 21
No active advertisement
ਅਜੀਤ ਡੈਸਕ 01-10-2026
ਮਾਛੀਵਾੜਾ ਸਾਹਿਬ, 30 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਨੇੜੇ ਇਕ ਜ਼ਮੀਨ ਵਿਚ ਝੁੱਗੀਆਂ ਬਣਾ ਕੇ ਰਹਿ ਰਹੇ ਬਾਹਰਲੇ ਸੂਬਿਆਂ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਵਲੋਂ ਫੈਲਾਈ ਜਾ ਰਹੀ ਗੰਦਗੀ ਦਾ ਨਗਰ ਕੌਂਸਲ ਵਲੋਂ ਗੰਭੀਰ ਨੋਟਿਸ ਲਿਆ। ਪ੍ਰਧਾਨ ਮੋਹਿਤ ਕੁੰਦਰਾ ਨੇ ਲੋਕਾਂ ਦੀ ਸ਼ਿਕਾਇਤ ਦੇ ਅਧਾਰ ‘ਤੇ ਇਸ ਜਗ੍ਹਾ ਦਾ ਦੌਰਾ ਕੀਤਾ ਤੇ ਪੱਤਰਕਾਰਾਂ ਨੂੰ ਦਿਖਾਇਆ ਕਿ ਇੱਥੇ ਕਰੀਬ 100 ਤੋਂ ਵੱਧ ਝੁੱਗੀਆਂ ਬਣੀਆਂ ਹੋਈਆਂ ਹਨ ਜਿਨ੍ਹਾਂ ਤੋਂ ਪੱਛਮੀ ਬੰਗਾਲ ਦੇ ਵੋਟਰ ਕਾਰਡ ਤੇ ਅਧਾਰ ਕਾਰਡ ਹਨ ਜੋ ਕਿ ਮਾਛੀਵਾੜਾ ਸ਼ਹਿਰ ਵਿਚ ਪਿਛਲੇ ਕਈ ਸਾਲਾਂ ਤੋਂ ਝੁੱਗੀਆਂ ਬਣਾ ਕੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਝੁੱਗੀਆਂ ਵਾਲਿਆਂ ਵਲੋਂ ਜੋ ਗੰਦਗੀ ਫੈਲਾਈ ਜਾ ਰਹੀ ਹੈ ਉਸ ਨਾਲ ਆਸਪਾਸ ਦੇ ਲੋਕ ਬੇਹੱਦ ਦੁਖੀ ਹਨ ਕਿਉਂਕਿ ਬਿਲਕੁਲ ਨੇੜੇ ਹੀ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ, ਪ੍ਰਾਈਵੇਟ ਸਕੂਲ ਤੇ ਸੰਘਣੀ ਵਸੋਂ ਵਾਲਾ ਏਰੀਆ ਹੈ। ਉਨ੍ਹਾਂ ਕਿਹਾ ਕਿ ਇੱਥੇ ਰਹਿ ਰਹੇ ਪ੍ਰਵਾਸੀਆਂ ਵਲੋਂ ਥਾਂ-ਥਾਂ ‘ਤੇ ਗੰਦਗੀ ਫੈਲਾਈ ਹੋਈ ਹੈ ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਜੇਕਰ ਭਵਿੱਖ ਵਿਚ ਇੱਥੇ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਉਸ ਵਿਚ ਵੱਡਾ ਜਾਨੀ, ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਝੁੱਗੀਆਂ ਵਾਲੇ ਜਿੱਥੇ ਸ਼ਹਿਰ ਵਿਚ ਗੰਦਗੀ ਫੈਲਾ ਰਹੇ ਹਨ ਉੱਥੇ ਬਿਜਲੀ ਵਿਭਾਗ ਨੂੰ ਟਿੱਚ ਜਾਣਦੇ ਹੋਏ ਕੁੰਡੀਆਂ ਲਗਾ ਰਹੇ ਹਨ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਬਿਜਲੀ ਵਿਭਾਗ ਤੁਰੰਤ ਇਸ ਮਾਮਲੇ ਦੀ ਜਾਂਚ ਕਰੇ ਅਤੇ ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਕੁੰਡੀਆਂ ਲਗਾ ਕੇ ਬਿਜਲੀ ਚੋਰੀ ਕੀਤੀ ਜਾ ਰਹੀ ਹੈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਕੁੱਝ ਜਗ੍ਹਾ ਮਾਛੀਵਾੜਾ ਮਾਰਕੀਟ ਕਮੇਟੀ ਦੀ ਹੈ ਜਿਸ ਸਬੰਧੀ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਹ ਆਪਣੀ ਜਗ੍ਹਾ ‘ਚੋਂ ਨਾਜਾਇਜ਼ ਕਬਜ਼ੇ ਹਟਵਾਉਣ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਜੇਕਰ 15 ਦਿਨਾਂ ਅੰਦਰ ਇਹ ਝੁੱਗੀਆਂ ਨਾ ਹਟਾਈਆਂ ਗਈਆਂ ਤਾਂ ਨਗਰ ਕੌਂਸਲ ਇੱਥੇ ‘ਪੀਲਾ ਪੰਜਾ’ ਚਲਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸਿਹੌੜਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਗਿਆਸਪੁਰਾ ਨੇ ਰਵਾਨਾ ਕੀਤੀ ਅਗਲੀ ਖ਼ਬਰ ਕਿਸਾਨਾਂ ਵਲੋਂ ਝੋਨਾ ਪੱਕਾ ਤੇ ਸੁੱਕਾ ਹੀ ਅਨਾਜ ਮੰਡੀਆਂ ’ਚ ਲਿਆਂਦਾ ਜਾਵੇ- ਧਾਲੀਵਾਲ, ਗਰੇਵਾਲ, ਝੱਜ
Ad Position 24