ਸਿਹੌੜਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਗਿਆਸਪੁਰਾ ਨੇ ਰਵਾਨਾ ਕੀਤੀ
ਮਲੌਦ, 30 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸਿਹੌੜਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਨੂੰ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਲਾਘਾਯੋਗ ਉਦਮ ਹੈ, ਜਿਸ ਸਦਕਾ ਦੇਸ ਭਰ ਦੇ ਪਵਿੱਤਰ ਅਸਥਾਨਾਂ ਉੱਪਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਮਲੌਦ, 30 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸਿਹੌੜਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਨੂੰ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਲਾਘਾਯੋਗ ਉਦਮ ਹੈ, ਜਿਸ ਸਦਕਾ ਦੇਸ ਭਰ ਦੇ ਪਵਿੱਤਰ ਅਸਥਾਨਾਂ ਉੱਪਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਰੋਜ਼ਾਨਾ ਹੀ ਕਿਸੇ ਨਾ ਕਿਸੇ ਪਿੰਡ ਸ਼ਹਿਰ ਤੋਂ ਇਸ ਯਾਤਰਾ ਲਈ ਬੱਸ ਰਵਾਨਾ ਹੁੰਦੀ ਹੈ। ਇਸ ਮੌਕੇ ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਰਨ ਸਿਹੌੜਾ, ਸਰਪੰਚ ਗੁਰਪ੍ਰੀਤ ਸਿੰਘ, ਪੰਚ ਅਰਸਰੀ ਸਿੰਘ, ਪੰਚ ਬਲਦੇਵ ਸਿੰਘ, ਮਨਦੀਪ ਸਿੰਘ, ਰਣਜੋਯ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਬਬਲੂ ਸਿੰਘ ਆਦਿ ਹਾਜ਼ਰ ਸਨ।