30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪ੍ਰੈਸ਼ਰ ਹਾਰਨਾਂ ਖਿਲਾਫ ਟਰੈਫਿਕ ਪੁਲਿਸ ਦਾ ਵੱਡਾ ਐਕਸ਼ਨ, 200 ਹਾਰਨ ਜ਼ਬਤ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿੱਚ ਟਰੈਫਿਕ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਖ਼ਤ ਨਜ਼ਰ ਆ ਰਿਹਾ ਹੈ। ਪ੍ਰੈਸ਼ਰ ਹਾਰਨਾਂ ਦੇ ਵੱਧ ਰਹੇ ਇਸਤੇਮਾਲ ਤੇ ਇਸ ਨਾਲ ਹੋਣ ਵਾਲੀਆਂ ਪ੍ਰੇਸ਼ਾਨੀਆਂ ’ਤੇ ਰੋਕ ਲਗਾਉਣ ਲਈ ਪੁਲਿਸ ਵਲੋਂ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।

Ad Position 21
No active advertisement
ਵਾਹਨਾਂ ’ਤੇ ਲਗਾਏ ਪ੍ਰੈਸ਼ਰ ਹਾਰਨਾਂ ਖਿਲਾਫ ਕੀਤੀ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਐਸ.ਪੀ. ਹੈੱਡਕੁਆਰਟਰ ਹਰਪਿੰਦਰ ਕੌਰ ਗਿੱਲ। ਤਸਵੀਰ : ਸੋਨੀ ਗਿੱਲ 01-10-2026
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿੱਚ ਟਰੈਫਿਕ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਖ਼ਤ ਨਜ਼ਰ ਆ ਰਿਹਾ ਹੈ। ਪ੍ਰੈਸ਼ਰ ਹਾਰਨਾਂ ਦੇ ਵੱਧ ਰਹੇ ਇਸਤੇਮਾਲ ਤੇ ਇਸ ਨਾਲ ਹੋਣ ਵਾਲੀਆਂ ਪ੍ਰੇਸ਼ਾਨੀਆਂ ’ਤੇ ਰੋਕ ਲਗਾਉਣ ਲਈ ਪੁਲਿਸ ਵਲੋਂ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਖੰਨਾ ਪੁਲਿਸ ਅਤੇ ਟਰੈਫਿਕ ਪੁਲਿਸ ਵੱਲੋਂ ਪ੍ਰੈਸ਼ਰ ਹਾਰਨਾਂ ਦੇ ਖਿਲਾਫ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਕਾਰਵਾਈ ਕਰਦਿਆਂ ਇਸ ਦੌਰਾਨ ਕਰੀਬ 200 ਪ੍ਰੈਸ਼ਰ ਹਾਰਨ ਬਰਾਮਦ ਤੇ ਜ਼ਬਤ ਕੀਤੇ ਗਏ, ਜਿਨ੍ਹਾਂ ਨੂੰ ਬਾਅਦ ਵਿੱਚ ਪ੍ਰਦਰਸ਼ਿਤ ਵੀ ਕੀਤਾ ਗਿਆ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਗਏ। :ਮੋਟਰ ਵਹੀਕਲ ਐਂਡ ਤਹਿਤ ਸਖ਼ਤ ਜੁਰਮਾਨੇ ਦੀ ਵਿਵਸਥਾ: ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਐਸ. ਪੀ. ਹੈੱਡਕੁਆਰਟਰ ਹਰਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਉੱਤੇ ਮੋਟਰ ਵਹੀਕਲ ਐਂਡ ਦੇ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲੀ ਵਾਰ ਉਲੰਘਣਾ ਕਰਨ ’ਤੇ: 5,000 ਰੁਪਏ ਤੱਕ ਦਾ ਚਲਾਨ, ਦੁਬਾਰਾ ਉਲੰਘਣਾ ਕਰਨ ’ਤੇ: 10,000 ਰੁਪਏ ਤੱਕ ਦਾ ਜੁਰਮਾਨਾ। ਲਗਾਤਾਰ ਉਲੰਘਣਾ ਜਾਰੀ ਰਹਿਣ ’ਤੇ ਇਸ ਤੋਂ ਬਾਅਦ ਵੀ ਬਾਜ਼ ਨਾ ਆਉਣ ਵਾਲੇ ਚਾਲਕਾਂ ਖਿਲਾਫ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਾਦਸਿਆਂ ਦਾ ਕਾਰਨ ਬਣ ਰਹੇ ਹਨ ਪ੍ਰੈਸ਼ਰ ਹਾਰਨ: ਪੁਲਿਸ ਦਾ ਕਹਿਣਾ ਹੈ ਕਿ ਪ੍ਰੈਸ਼ਰ ਹਾਰਨ ਸਿਰਫ਼ ਆਵਾਜ਼ ਪ੍ਰਦੂਸ਼ਣ (ਰੌਲਾ) ਦੀ ਸਮੱਸਿਆ ਹੀ ਪੈਦਾ ਨਹੀਂ ਕਰਦੇ, ਸਗੋਂ ਇਨ੍ਹਾਂ ਦੀ ਅਚਾਨਕ ਤੇਜ਼ ਆਵਾਜ਼ ਨਾਲ ਸੜਕ ’ਤੇ ਚੱਲ ਰਹੇ ਦੋਪਹੀਆ ਵਾਹਨ ਚਾਲਕਾਂ, ਬਜ਼ੁਰਗਾਂ ਤੇ ਰਾਹਗੀਰਾਂ ਦਾ ਸੰਤੁਲਨ ਵੀ ਵਿਗੜ ਸਕਦਾ ਹੈ। ਇਸ ਨਾਲ ਗੰਭੀਰ ਸੜਕ ਹਾਦਸਿਆਂ ਦਾ ਖ਼ਤਰਾ ਕਈ ਗੁਣਾ ਵਧ ਜਾਂਦਾ ਹੈ। ਇਸ ਤੋਂ ਇਲਾਵਾ ਇਹ ਤੇਜ਼ ਆਵਾਜ਼ ਛੋਟੇ ਬੱਚਿਆਂ ਤੇ ਆਮ ਨਾਗਰਿਕਾਂ ਦੀ ਸੁਣਨ ਸ਼ਕਤੀ ’ਤੇ ਵੀ ਮਾੜਾ ਅਸਰ ਪਾਉਂਦੀ ਹੈ। ਐਸ. ਪੀ. ਹੈੱਡਕੁਆਰਟਰ ਹਰਪਿੰਦਰ ਕੌਰ ਗਿੱਲ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰੋਹਬ ਦਿਖਾਉਣ ਜਾਂ ਫੈਂਸੀ ਸ਼ੌਕ ਲਈ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਬਿਲਕੁਲ ਨਾ ਕਰਨ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।
Ad Position 22
No active advertisement
ਪਿਛਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਗੇਟ ਰੈਲੀ ਅਗਲੀ ਖ਼ਬਰ ਪਿੰਡ ਕੋਟਆਗਾਂ ਵਿਖੇ ਬੀ. ਕੇ. ਯੂ ਏਕਤਾ ਉਗਰਾਹਾਂ ਵਲੋਂ ਮੀਟਿੰਗ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਘਿਰਾਓ ਕਰ...
Ad Position 24