01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡੀ. ਪੀ. ਐੱਸ. ਜੂਨੀਅਰ ਮਾਛੀਵਾੜਾ ਵਲੋਂ ਖੰਨਾ ਵਿਖੇ ਵਿੱਦਿਅਕ ਤੇ ਮਨੋਰੰਜਕ ਦੌਰਾ

ਮਾਛੀਵਾੜਾ ਸਾਹਿਬ, 1 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪੜ੍ਹਾਈ ਦੇ ਨਾਲ ਮਨੋਰੰਜਨ ਅਤੇ ਮਾਪਿਆਂ ਦੀ ਸ਼ਮੂਲੀਅਤ ਨੂੰ ਜੋੜਦਿਆਂ ਡੀ. ਪੀ.

Ad Position 21
No active advertisement
ਅਜੀਤ ਡੈਸਕ 02-10-2026
ਮਾਛੀਵਾੜਾ ਸਾਹਿਬ, 1 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪੜ੍ਹਾਈ ਦੇ ਨਾਲ ਮਨੋਰੰਜਨ ਅਤੇ ਮਾਪਿਆਂ ਦੀ ਸ਼ਮੂਲੀਅਤ ਨੂੰ ਜੋੜਦਿਆਂ ਡੀ. ਪੀ. ਐੱਸ. ਜੂਨੀਅਰ ਮਾਛੀਵਾੜਾ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਡੀ. ਪੀ. ਐੱਸ. ਖੰਨਾ ਵਿਖੇ ਵਿਸ਼ੇਸ਼ ਦੌਰਾ ਕਰਵਾਇਆ ਗਿਆ। ਦੌਰੇ ਦੌਰਾਨ ਬੱਚਿਆਂ ਅਤੇ ਮਾਪਿਆਂ ਨੇ ਤੈਰਾਕੀ ਤੋਂ ਲੈ ਕੇ ਪੂਲ ਸਾਈਡ ਗਤੀਵਿਧੀਆਂ, ਟੂਬ ਟਰੇਨ ਦੀ ਸਵਾਰੀ ਅਤੇ ਝੂਲਿਆਂ ਦਾ ਖੂਬ ਆਨੰਦ ਮਾਣਿਆ। ਇਸ ਦੇ ਨਾਲ ਮਾਪਿਆਂ ਲਈ ਵੀ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ‘ਚ ਉਨ੍ਹਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਖੇਡ ਮੁਕਾਬਲਿਆਂ ਵਿਚ ਜੇਤੂ ਰਹੇ ਪ੍ਰਤੀਭਾਗੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਨਾਲ ਮਾਪਿਆਂ ਵਿਚ ਵੀ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਦੌਰੇ ਦੀ ਇੱਕ ਹੋਰ ਖ਼ਾਸ ਗੱਲ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਵਿਚਕਾਰ ਹੋਈ ਗੱਲਬਾਤ ਰਹੀ। ਡੀ. ਪੀ. ਐੱਸ. ਖੰਨਾ ਦੇ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਨੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੇ ਸੁਝਾਅ ਸੁਣੇ ਅਤੇ ਸਕੂਲ ਸਬੰਧੀ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨ ਵਿਚ ਸਹਾਇਕ ਹੁੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਵਿਚ ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ ਅਗਲੀ ਖ਼ਬਰ ਮਾਲਵਾ ਕਾਲਜ ਸਮਰਾਲਾ ਵਿਚ ਚਾਰ ਦਿਨਾਂ ਯੂਥ ਫ਼ੈਸਟੀਵਲ 6 ਤੋਂ
Ad Position 24