01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਰਾੜਾ ਵਿਖੇ ਸੀਵਰੇਜ ਪਾਈਪ ਲਾਈਨ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਹਲਕਾ ਵਿਧਾਇਕ ਇੰਜੀ. ਗਿਆਸਪੁਰਾ ਵਲੋਂ ਉਦਘਾਟਨ

ਰਾੜਾ ਸਾਹਿਬ, 1 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਰਾੜਾ ਵਿਖੇ ਸਰਪੰਚ ਦਵਿੰਦਰ ਸਿੰਘ ਗਰਚਾ ਤੇ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ 5 ਲੱਖ ਰੁਪਏ ਦੀ ਲਾਗਤ ਨਾਲ ਪਾਈ ਗਈ ਸੀਵਰੇਜ ਪਾਈਪ ਲਾਈਨ ਦੇ ਮੁਕੰਮਲ ਹੋਏ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

Ad Position 21
No active advertisement
ਅਜੀਤ ਡੈਸਕ 02-10-2026
ਰਾੜਾ ਸਾਹਿਬ, 1 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਰਾੜਾ ਵਿਖੇ ਸਰਪੰਚ ਦਵਿੰਦਰ ਸਿੰਘ ਗਰਚਾ ਤੇ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ 5 ਲੱਖ ਰੁਪਏ ਦੀ ਲਾਗਤ ਨਾਲ ਪਾਈ ਗਈ ਸੀਵਰੇਜ ਪਾਈਪ ਲਾਈਨ ਦੇ ਮੁਕੰਮਲ ਹੋਏ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਪਾਈਪ ਲਾਈਨ ਦੇ ਨਿਰਮਾਣ ਨਾਲ ਲੰਬੇ ਸਮੇਂ ਤੋਂ ਪੇਸ਼ ਆ ਰਹੀ ਨਿਕਾਸੀ ਸਬੰਧੀ ਸਮੱਸਿਆ ਨੂੰ ਹੱਲ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਵਧੇਰੇ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਸੜਕਾਂ, ਗਲੀਆਂ, ਨਾਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਦੀ ਸੰਭਾਲ ਵਿੱਚ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਤੇਜਿੰਦਰ ਸਿੰਘ, ਰਾਵਿੰਦਰ ਸਿੰਘ, ਬਲਜੀਤ ਕੌਰ, ਹਰਜੀਤ ਕੌਰ, ਬਲਵੰਤ ਸਿੰਘ, ਜਗਤਾਰ ਸਿੰਘ, ਪਰਮਜੀਤ ਕੌਰ (ਸਾਰੇ ਪੰਚ), ਸਾਬਕਾ ਸਰਪੰਚ ਦਲਵਿੰਦਰ ਸਿੰਘ ਝਾਬੇਵਾਲ, ਸੀਨੀ. ਆਪ ਆਗੂ ਹਰਭਜਨ ਸਿੰਘ ਧਮੋਟ, ਜੇ. ਈ. ਸਾਰੁਖ ਖਾਨ, ਸੈਕਟਰੀ ਅਰਸਦੀਪ ਸਿੰਘ, ਨਿੱਕਾ ਰਾੜਾ, ਕਾਲਾ, ਰਾਜੂ, ਸਿੰਦਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਮੰਚ ਦੀ ਮੀਟਿੰਗ ਅਗਲੀ ਖ਼ਬਰ ਮਰੀਜਾਂ ਦੇ ਖੂਨ ਦੇ ਗਾੜ੍ਹੇਪਣ ਦਾ ਟੈਸਟ ਕਰਵਾਇਆ ਜਾਵੇਗਾ ਮੁਫ਼ਤ
Ad Position 24