ਨਸ਼ਾ ਵਿਰੋਧੀ ਯਾਤਰਾ ’ਚ ਸੁਖਵਿੰਦਰ ਲਾਲ ਸ਼ਰਮਾ ਸਾਥੀਆਂ ਸਮੇਤ ਹੋਏ ਸ਼ਾਮਿਲ
ਮਾਛੀਵਾੜਾ ਸਾਹਿਬ, 2 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਭਾਜਪਾ ਵਲੋਂ ਜਲੰਧਰ ਵਿਖੇ ਕਰਵਾਈ ਗਈ ਨਸ਼ਾ ਵਿਰੋਧੀ ਯਾਤਰਾ ਵਿਚ ਸੁਖਵਿੰਦਰ ਲਾਲ ਸ਼ਰਮਾ, ਵਾਇਸ ਪ੍ਰਧਾਨ ਜ਼ਿਲ੍ਹਾ ਖੰਨਾ ਸਾਥੀਆਂ ਅਤੇ ਮਹਿਲਾ ਟੀਮ ਸਮੇਤ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਖੰਨਾ ਤੋਂ ਵੱਡੀ ਗਿਣਤੀ ‘ਚ ਸਾਥੀ ਇਕੱਠੇ ਹੋ ਕੇ ਜਲੰਧਰ ਪਹੁੰਚੇ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਇਸ ਉਪਰਾਲੇ ਵਿਚ ਆਪਣੀ ਭਾਗੀਦਾਰੀ ਦਰਜ ਕਰਵਾਈ।
ਮਾਛੀਵਾੜਾ ਸਾਹਿਬ, 2 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਭਾਜਪਾ ਵਲੋਂ ਜਲੰਧਰ ਵਿਖੇ ਕਰਵਾਈ ਗਈ ਨਸ਼ਾ ਵਿਰੋਧੀ ਯਾਤਰਾ ਵਿਚ ਸੁਖਵਿੰਦਰ ਲਾਲ ਸ਼ਰਮਾ, ਵਾਇਸ ਪ੍ਰਧਾਨ ਜ਼ਿਲ੍ਹਾ ਖੰਨਾ ਸਾਥੀਆਂ ਅਤੇ ਮਹਿਲਾ ਟੀਮ ਸਮੇਤ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਖੰਨਾ ਤੋਂ ਵੱਡੀ ਗਿਣਤੀ ‘ਚ ਸਾਥੀ ਇਕੱਠੇ ਹੋ ਕੇ ਜਲੰਧਰ ਪਹੁੰਚੇ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਇਸ ਉਪਰਾਲੇ ਵਿਚ ਆਪਣੀ ਭਾਗੀਦਾਰੀ ਦਰਜ ਕਰਵਾਈ। ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸੁਖਵਿੰਦਰ ਲਾਲ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰ, ਸਮਾਜ ਅਤੇ ਹਰ ਵਰਗ ਨੂੰ ਮਿਲ ਕੇ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਬਿਹਤਰ ਭਵਿੱਖ ਵੱਲ ਵਧਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਸੰਜੀਵ ਲੀਹਲ ਵੀ ਹਾਜ਼ਰ ਸਨ।