03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਥਾ ਕੀਰਤਨ ਗੁਰਮਤਿ ਸਮਾਗਮ ਦੌਰਾਨ ਭਾਈ ਕੇਵਲ ਸਿੰਘ ਨੇ ਚਲਾਇਆ ਕਥਾ ਪ੍ਰਵਾਹ

ਮਾਛੀਵਾੜਾ ਸਾਹਿਬ, 2 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਹੀਨਾਵਾਰ ਕਥਾ ਕੀਰਤਨ ਗੁਰਮਤਿ ਸਮਾਗਮ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰਾ ਦਿਨ ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ।

Ad Position 21
No active advertisement
ਅਜੀਤ ਡੈਸਕ 03-10-2026
ਮਾਛੀਵਾੜਾ ਸਾਹਿਬ, 2 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਹੀਨਾਵਾਰ ਕਥਾ ਕੀਰਤਨ ਗੁਰਮਤਿ ਸਮਾਗਮ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰਾ ਦਿਨ ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਦੌਰਾਨ ਕਈ ਢਾਡੀ ਤੇ ਕਵੀਸ਼ਰੀ ਜੱਥਿਆਂ ਵਲੋਂ ਵੀ ਹਾਜ਼ਰੀ ਭਰੀ ਗਈ। ਸ਼ਾਮ ਨੂੰ ਰਹਿਰਾਸ ਤੋਂ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਹਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਨ ਉਪਰੰਤ ਕਥਾਵਾਚਕ ਭਾਈ ਕੇਵਲ ਸਿੰਘ ਵਲੋਂ ਕਥਾ ਪ੍ਰਵਾਹ ਚਲਾਇਆ। ਉਨ੍ਹਾਂ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੀ ਜੀਵਨੀ ਨਾਲ ਸੰਬੰਧਿਤ ਵੱਖ-ਵੱਖ ਘਟਨਾਵਾਂ ਦਾ ਜ਼ਿਕਰ ਕੀਤਾ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੀ ਗੁਰਤਾਗੱਦੀ ਨਾਲ ਸੰਬੰਧਿਤ ਪ੍ਰਸੰਗ ਵੀ ਸਰਵਣ ਕਰਵਾਏ। ਉਨ੍ਹਾਂ ਸਿੱਖ ਨੌਜਵਾਨਾਂ ਵਿਚ ਆ ਰਹੀਆਂ ਕੁਰੀਤੀਆਂ ਬਾਰੇ ਵੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਤੇ ਨੌਜਵਾਨਾਂ ਨੂੰ ਪ੍ਰੇਰਿਤ ਹੁੰਦਿਆਂ ਕਿਹਾ ਕਿ ਉਹ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਕਿਉਂਕਿ ਆਉਣ ਵਾਲਾ ਸਮਾਂ ਸਿੱਖੀ ਲਈ ਖਤਰਨਾਕ ਸਾਬਿਤ ਹੋ ਸਕਦਾ ਹੈ। ਇਸ ਮੌਕੇ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਹਜ਼ੂਰੀ ਕਥਾਵਾਚਕ ਭਾਈ ਇਕਨਾਮ ਸਿੰਘ, ਜਸਵੀਰ ਸਿੰਘ ਢਿੱਲੋਂ, ਪ੍ਰਧਾਨ ਜਸਵੀਰ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਬਾਬਾ ਸੁੱਧ ਸਿੰਘ ਟੂਸੇ ਵਾਲੇ, ਭਾਈ ਅਮਰਜੀਤ ਸਿੰਘ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਵਾਲੇ, ਦਲਜੀਤ ਸਿੰਘ ਬੁੱਲੇਵਾਲ, ਨਿਰਮਲ ਸਿੰਘ, ਹਰਦੀਪ ਸਿੰਘ ਗੁਰੂਗੜ੍ਹ, ਜੋਗਿੰਦਰ ਸਿੰਘ ਪੱਪੀ, ਸਰਬਜੀਤ ਸਿੰਘ, ਦਮਨਪ੍ਰੀਤ ਸਿੰਘ, ਲੰਗਰ ਇੰਚਾਰਜ ਬਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪੱਧਰੀ ਸੈਪਕ ਟਾਕਰਾ ਮੁਕਾਬਲਿਆਂ ’ਚ ਲੁਧਿਆਣਾ ਜ਼ਿਲ੍ਹੇ ਦੀ ਯੂ -19 ਟੀਮ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ, ਖੰਨਾ ਵਿਚ ਗਾਂਧੀ ਜੈਅੰਤੀ ਮਨਾਈ
Ad Position 24