ਨਗਰ ਕੌਂਸਲ ਵਲੋਂ ਚੌਹਾਨ ਕਾਲੋਨੀ ’ਚ 10 ਲੱਖ ਦੀ ਗਰਾਂਟ ਨਾਲ ਵਿਕਾਸ ਕਾਰਜ ਸ਼ੁਰੂ
ਮਾਛੀਵਾੜਾ ਸਾਹਿਬ, 2 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਮਾਛੀਵਾੜਾ ਵਲੋਂ ਚੌਹਾਨ ਕਾਲੋਨੀ ਵਿਖੇ 10 ਲੱਖ ਰੁਪਏ ਦੀ ਗਰਾਂਟ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਜਿਸ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਨੇ ਸੰਯੁਕਤ ਰੂਪ ਵਿਚ ਕੀਤਾ। ਨੀਂਹ ਪੱਥਰ ਤੋਂ ਪਰਦਾ ਹਟਾਉਂਦਿਆਂ ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਚੌਹਾਨ ਕਾਲੋਨੀ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਕੁੱਝ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ।
ਮਾਛੀਵਾੜਾ ਸਾਹਿਬ, 2 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਮਾਛੀਵਾੜਾ ਵਲੋਂ ਚੌਹਾਨ ਕਾਲੋਨੀ ਵਿਖੇ 10 ਲੱਖ ਰੁਪਏ ਦੀ ਗਰਾਂਟ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਜਿਸ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਨੇ ਸੰਯੁਕਤ ਰੂਪ ਵਿਚ ਕੀਤਾ। ਨੀਂਹ ਪੱਥਰ ਤੋਂ ਪਰਦਾ ਹਟਾਉਂਦਿਆਂ ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਚੌਹਾਨ ਕਾਲੋਨੀ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਕੁੱਝ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕਾਲੋਨੀ ਵਾਸੀਆਂ ਦੀ ਬਹੁਤ ਮੰਗ ਸੀ ਕਿ ਉਨ੍ਹਾਂ ਦੀਆਂ ਕੱਚੀਆਂ ਗਲੀਆਂ ਵਿਚ ਬਰਸਾਤਾਂ ਤੋਂ ਬਾਅਦ ਕਾਫ਼ੀ ਚਿੱਕੜ ਹੋ ਜਾਣ ਕਾਰਨ ਲੰਘਣਾ ਔਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਅਣਅਧਿਕਾਰਤ ਕਾਲੋਨੀਆਂ ਵਿਚ ਵਿਕਾਸ ਕਾਰਜ ਕਰਵਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਪ੍ਰਵਾਨਗੀ ਲੈਣੀ ਪੈਂਦੀ ਹੈ ਜਿਸ ਸਬੰਧੀ ਕੰਮ ਸ਼ੁਰੂ ਹੋਣ ਵਿਚ ਥੋੜਾ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਚੌਹਾਨ ਕਾਲੋਨੀ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਟਰੀਟ ਲਾਈਟਾਂ ਦੀ ਕਮੀ ਹੈ ਜਿਸ ਨੂੰ ਜਲਦ ਦੂਰ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਗੁਰਨਾਮ ਸਿੰਘ, ਕੌਂਸਲਰ ਪਰਮਜੀਤ ਕੌਰ ਰੰਧਾਵਾ, ਰਾਜਿੰਦਰ ਸਿੰਘ ਰੰਧਾਵਾ, ਗੁਰਨਾਮ ਸਿੰਘ ਖਾਲਸਾ, ਨਿਰੰਜਨ ਸਿੰਘ, ਰਮਨ ਰੰਧਾਵਾ, ਪਰਮਜੀਤ ਸਿੰਘ, ਪ੍ਰਵੀਨ ਮੱਕੜ ਆਦਿ ਵੀ ਮੌਜੂਦ ਸਨ।