04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਝਾੜ ਸਾਹਿਬ ਵਿਖੇ ਲਗਾਇਆ ਖ਼ੂਨਦਾਨ ਕੈਂਪ

ਮਾਛੀਵਾੜਾ ਸਾਹਿਬ, 3 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਵਿਖੇ ਰੈੱਡ ਰਿਬਨ ਕਲੱਬ ਅਤੇ ਰੈੱਡ ਕਰਾਸ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 04-10-2026
ਮਾਛੀਵਾੜਾ ਸਾਹਿਬ, 3 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਵਿਖੇ ਰੈੱਡ ਰਿਬਨ ਕਲੱਬ ਅਤੇ ਰੈੱਡ ਕਰਾਸ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਅਤੇ ਕਨਵੀਨਰ ਹਰਪ੍ਰੀਤ ਕੌਰ, ਕੋ-ਕਨਵੀਨਰ ਮਿਸ ਅਮਨਦੀਪ ਕੌਰ ਅਤੇ ਆਰਤੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਖੂਨ ਇਕੱਤਰ ਕਰਨ ਅਤੇ ਖ਼ੂਨਦਾਨੀਆਂ ਦੀ ਸਿਹਤ ਜਾਂਚ ਲਈ ਕਰਨ ਬਲੱਡ ਬੈਂਕ, ਸਮਰਾਲਾ ਦੀ ਵਿਸ਼ੇਸ਼ ਡਾਕਟਰੀ ਟੀਮ ਕਾਲਜ ਵਿਖੇ ਪਹੁੰਚੀ ਜਿਨ੍ਹਾਂ ਵਿਚ ਡਾ. ਸੰਜੇ ਕੁਮਾਰ, ਨਰਿੰਦਰ ਸਿੰਘ ਅਤੇ ਪ੍ਰਭਜੋਤ ਕੌਰ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਰੈੱਡ ਰਿਬਨ ਕਲੱਬ ਦੇ ਇੰਚਾਰਜ ਹਰਪ੍ਰੀਤ ਕੌਰ ਨੇ ਖ਼ੂਨਦਾਨੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਲੋੜਵੰਦ ਵਿਅਕਤੀ ਨੂੰ ਸਮੇਂ ਸਿਰ ਮਿਲਿਆ ਖੂਨ ਉਸ ਦੀ ਜ਼ਿੰਦਗੀ ਬਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਅੰਤ ਵਿਚ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਇਸ ਨੇਕ ਕਾਰਜ ‘ਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਨਰਿੰਦਰਪਾਲ ਸਿੰਘ, ਡਾ. ਰਣਜੀਤ ਕੌਰ, ਬਲਜਿੰਦਰ ਕੌਰ, ਨਿਸ਼ੂ ਅਤੇ ਸੁਖਵੀਰ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵੇਟ ਲਿਫਟਿੰਗ ’ਚੋਂ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੇ ਖਿਡਾਰੀ ਨੇ ਜ਼ਿਲ੍ਹੇ ਵਿੱਚੋਂ ਜਿੱਤਿਆ ਦੂਜਾ ਸਥਾਨ ਅਗਲੀ ਖ਼ਬਰ ਪਗਰਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ’ਚ ਉਤਸ਼ਾਹ- ਗਿੱਲ ਬੇਰ ਕਲਾਂ
Ad Position 24