04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਭਾਰਤੀ ਕਿਸਾਨ ਯੂਨੀ. ਏਕਤਾ ਉਗਰਾਹਾਂ ਵੱਲੋਂ ਪਿੰਡ ਘੁਡਾਣੀ ਕਲਾਂ ਵਿਖੇ ਅਹਿਮ ਮੀਟਿੰਗ ਕੱਲ੍ਹ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਕੀਤਾ ਜਾਵੇਗਾ ਘਿਰਾਓ

ਰਾੜਾ ਸਾਹਿਬ 3 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੀ ਮੀਟਿੰਗ ਗੁਰਦੁਆਰਾ ਚੋਲਾ ਸਾਹਿਬ ਵਿਖੇ ਬੁਲਾਈ ਗਈ । ਜਿਸ ਵਿੱਚ ਕਿਸਾਨੀ ਮੰਗਾਂ ਮੰਨਵਾਉਣ ਲਈ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਘਿਰਾਉ ਕਰਨ ਬਾਰੇ ਰੂਪ ਰੇਖਾ ਤਿਆਰ ਕੀਤੀ ਗਈ।

Ad Position 21
No active advertisement
ਪਿੰਡ ਘੁਡਾਣੀ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਇਕਾਈ ਪ੍ਰਧਾਨ ਸਰਬਜੀਤ ਸਿੰਘ ਘੁਡਾਣੀ। ਤਸਵੀਰ : ਸੁਖਵੀਰ ਸਿੰਘ ਚਣਕੋਈਆਂ 04-10-2026
ਰਾੜਾ ਸਾਹਿਬ 3 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੀ ਮੀਟਿੰਗ ਗੁਰਦੁਆਰਾ ਚੋਲਾ ਸਾਹਿਬ ਵਿਖੇ ਬੁਲਾਈ ਗਈ । ਜਿਸ ਵਿੱਚ ਕਿਸਾਨੀ ਮੰਗਾਂ ਮੰਨਵਾਉਣ ਲਈ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਘਿਰਾਉ ਕਰਨ ਬਾਰੇ ਰੂਪ ਰੇਖਾ ਤਿਆਰ ਕੀਤੀ ਗਈ। ਮੀਟਿੰਂਗ ਨੂੰ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਿਜਾਏ ਹੋਰ ਕਿਸਾਨ/ਮਜ਼ਦੂਰ ਮਾਰੂ ਬਿੱਲ ਲਿਆਂਦੇ ਜਾ ਰਹੇ ਹਨ। ਕਿਸਾਨਾਂ ਦੀਆਂ ਮੰਗਾਂ ਬਾਰੇ ਸਰਕਾਰ ਪਾਸਾ ਵੱਟ ਰਹੀ ਹੈ ਅਤੇ ਕਾਰਪੋਰੇਟ ਪੱਖੀਆਂ ਨੀਤੀਆਂ ਲਾਗੂ ਕਰਨ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਰਜ਼ੇ ਖਤਮ ਕੀਤੇ ਜਾਣ, ਆਬਾਦਕਾਰਾਂ ਨੂੰ ਜਮੀਨ ਮਾਲਕੀ ਹੱਕ ਦਿੱਤੇ ਜਾਣ, ਕਿਸਾਨਾਂ ਮਜ਼ਦੂਰਾਂ ਤੇ ਮੁਲਾਜ਼ਮਾਂ ਤੇ ਜਬਰ ਕਰਨਾ ਬੰਦ ਕੀਤਾ ਜਾਵੇ ਅਤੇ ਪਾਏ ਕੇਸ ਰੱਦ ਕੀਤੇ ਜਾਣ, ਬਿਜਲੀ ਬਿੱਲ, ਬੀਜ ਬਿੱਲ ਰੱਦ ਕੀਤਾ ਜਾਵੇ, ਕਾਰਪੋਰੇਟ ਪੱਖੀ ਨੀਤੀਆਂ ਰੱਦ ਕੀਤੀਆਂ ਜਾਣ, ਨਵੀਂ ਸੋਧੀ ਲੈਂਡ ਪੁਲਿੰਗ ਨੀਤੀ ਰੱਦ ਕੀਤੀ ਜਾਵੇ, ਮਨਰੇਗਾ ਸਕੀਮ ਲਾਗੂ ਰਹੇ, ਹੜ੍ਹ ਪੀੜਤਾਂ ਤੇ ਕੁਦਰਤੀ ਆਫਤਾਂ ਨਾਲ ਹੋਏ ਨੁਕਸਾਨ ਦਾ ਤੁਰੰਤ ਮੁਆਵਜਾ ਦਿੱਤਾ ਜਾਵੇ, ਫਸਲਾਂ ਦੀ ਲਾਹੇਵੰਦ ਭਾਅ ਦਿੱਤੇ ਜਾਣ, ਕਣਕ ਦੇ ਸੀਜਨ ਦੌਰਾਨ ਡੀ. ਏ. ਪੀ. ਏ ਦਾ ਪ੍ਰਬੰਧ ਕੀਤਾ ਜਾਵੇ । ਆਗੂਆਂ ਕਿਹਾ ਕਿ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਲਿਆ ਕੇ ਕਿਸਾਨਾਂ/ਮਜ਼ਦੂਰਾਂ ਦਾ ਕਚੂਬਰ ਕੱਢਣ ਜਾ ਰਹੀ ਹੈ ਅਤੇ ਜੋ ਸਰਕਾਰ ਹਾਲੇ ਤੱਕ ਕਿਸਾਨਾਂ ਦੀਆਂ ਮੰਗਾਂ ਲਈ ਮੂੰਹ ਨਹੀਂ ਖੋਲ ਰਹੀ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਾ ਘਿਰਾਉ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਮੰਗਾਂ ਮੰਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਮੀਟਿੰਗ ਵਿੱਚ ਯੁਵਰਾਜ ਸਿੰਘ ਘੁਡਾਣੀ, ਸਰਬਜੀਤ ਸਿੰਘ ਰਾਜਿੰਦਰ ਸਿੰਘ, ਸੁਦਾਗਰ ਸਿੰਘ ਘੁਡਾਣੀ, ਸੁਖਬੀਰ ਸਿੰਘ, ਦਲਜੀਤ ਸਿੰਘ, ਬਹਾਦਰ ਸਿੰਘ, ਦਰਸ਼ਨ ਸਿੰਘ, ਸ਼ਿੰਦਰ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ ਆਦਿ ਕਿਸਾਨ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਦਸਤਾਰ ਮੁਕਾਬਲਿਆਂ ਦੀ ਆਰੰਭਤਾ ਅੱਜ ਤੋਂ ਜੇਤੂ ਬ... ਅਗਲੀ ਖ਼ਬਰ ਵੇਟ ਲਿਫਟਿੰਗ ’ਚੋਂ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੇ ਖਿਡਾਰੀ ਨੇ ਜ਼ਿਲ੍ਹੇ ਵਿੱਚੋਂ ਜਿੱਤਿਆ ਦੂਜਾ ਸਥਾਨ
Ad Position 24