04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਮਾਜਵਾਦੀ ਪਾਰਟੀ ਪੰਜਾਬ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਸਮਰਾਲਾ, 3 ਅਕਤੂਬਰ (ਗੋਪਾਲ ਸੋਫਤ)-ਸਮਾਜਵਾਦੀ ਪਾਰਟੀ ਪੰਜਾਬ ਨੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ ਗਿਆ। ਇਸ ਇਸ ਮੌਕੇ ‘ਤੇ ਇੱਕ ਸੰਖੇਪ ਸਮਾਗਮ ਵਿਚ ਸਮਾਜਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 04-10-2026
ਸਮਰਾਲਾ, 3 ਅਕਤੂਬਰ (ਗੋਪਾਲ ਸੋਫਤ)-ਸਮਾਜਵਾਦੀ ਪਾਰਟੀ ਪੰਜਾਬ ਨੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ ਗਿਆ। ਇਸ ਇਸ ਮੌਕੇ ‘ਤੇ ਇੱਕ ਸੰਖੇਪ ਸਮਾਗਮ ਵਿਚ ਸਮਾਜਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਡਾ. ਸੋਹਣ ਲਾਲ ਬਲੱਗਣ ਨੇ ਸਤਿਕਾਰ ਭੇਂਟ ਕਰਦੇ ਹੋਏ ਕਿਹਾ ਕਿ ਅੱਜ ਦੇ ਦਿਨ ਜਨਮ ਲੈਣ ਵਾਲੇ ਭਾਰਤ ਦੇ ਇਨ੍ਹਾਂ ਦੋਵੇਂ ਮਹਾਨ ਸਪੂਤਾਂ ਨੇ ਦੇਸ਼ ਦੀ ਕਿਸਮਤ ਅਤੇ ਸੋਚ ਦੋਵਾਂ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਜਿੱਥੇ ਮਹਾਤਮਾ ਗਾਂਧੀ ਨੇ ਪੂਰੀ ਦੁਨੀਆਂ ਨੂੰ ਦਿਖਾਇਆ ਕਿ ਵੱਡੇ ਤੋਂ ਵੱਡੇ ਸਾਮਰਾਜ ਨੂੰ ਵੀ ਬਿਨਾਂ ਹਥਿਆਰ ਚੁੱਕੇ, ਸੱਚ ਅਤੇ ਅਹਿੰਸਾ ਦੇ ਮਾਰਗ ‘ਤੇ ਚੱਲ ਕੇ ਝੁਕਾਇਆ ਜਾ ਸਕਦਾ ਹੈ। ਉੱਥੇ ਸਾਦਗੀ ਦੀ ਮੂਰਤ ਲਾਲ ਬਹਾਦਰ ਸ਼ਾਸਤਰੀ ਨੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਬੁਲੰਦ ਕੀਤਾ ਜੋ ਅੱਜ ਵੀ ਦੇਸ਼ ਵਾਸੀਆਂ ਦੇ ਦਿਲਾਂ ਵਿਚ ਵਸਦਾ ਹੈ ਅਤੇ ਉਨ੍ਹਾਂ ਨੇ ਆਜ਼ਾਦ ਭਾਰਤ ਦੀ ਅਣਖ, ਖੇਤੀਬਾੜੀ ਅਤੇ ਸੁਰੱਖਿਆ ਨੂੰ ਮਜ਼ਬੂਤ ਕੀਤਾ। ਇਸ ਮੌਕੇ ‘ਤੇ ਪਾਰਟੀ ਦੇ ਹੋਰ ਆਗੂਆਂ ਤੇ ਅਹੁਦੇਦਾਰਾਂ ਨੇ ਵੀ ਵਿਚਾਰ ਪ੍ਰਗਟ ਕੀਤੇ ਅਤੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਸਾਹਨੇਵਾਲ ’ਚ ਸੰਜੀਵ ਕੁਮਾਰ ਤੇ ਅਜਮੇਰ ਸਿੰਘ ਭਾਗਪੁਰ ਦੀ ਅਗਵਾਈ ’ਚ ਭਾਜਪਾ ਆਗੂਆਂ ਨੇ ਚਲਾਈ ਸਫ਼ਾਈ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਦਸਤਾਰ ਮੁਕਾਬਲਿਆਂ ਦੀ ਆਰੰਭਤਾ ਅੱਜ ਤੋਂ ਜੇਤੂ ਬ...
Ad Position 24