04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਖੰਨਾ ਹਲਕੇ ਦੇ ਸੰਗਠਨ ਇੰਚਾਰਜ ਅਵਤਾਰ ਸਿੰਘ ਨੇ ਦਹੇੜੂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਕਿਹਾ, ਕੈਬਨਿਟ ਮੰਤਰੀ ਸੌਂਦ ਦੇ ਉਦਮਾ ਸਦਕਾ ਚੱਲ ਰਹੇ ਨੇ ਪਿੰਡਾਂ ’ਚ ਵਿਕਾਸ ਕਾਰਜ਼

ਬੀਜਾ, 3 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਪਿੰਡ ਦਹੇੜੂ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹਲਕਾ ਸੰਗਠਨ ਇੰਚਾਰਜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦਹੇੜੂ ਦੇ ਉਦਮ ਸਦਕਾ ਨਗਰ ’ਚ ਵਿਕਾਸ ਕਾਰਜ ਸਰਪੰਚ ਬੀਬੀ ਸੁਰਿੰਦਰ ਕੌਰ ਦੀ ਅਗਵਾਈ ਵਾਲੀ ਗ੍ਰਾਮ ਪੰਚਾਇਤ ਵਲੋਂ ਬੜੀ ਤੇਜੀ ਨਾਲ ਚੱਲ ਰਹੇ ਹਨ। ਅੱਜ ਦੀ ਬਹੁਮੰਤਵੀ ਸਾਹਿਕਾਰੀ ਸਭਾ ਤੋਂ ਸੀਵਰੇਜ ਦਾ ਕੰਮ ਸ਼ੁਰੂ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-10-2026
ਬੀਜਾ, 3 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਪਿੰਡ ਦਹੇੜੂ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹਲਕਾ ਸੰਗਠਨ ਇੰਚਾਰਜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦਹੇੜੂ ਦੇ ਉਦਮ ਸਦਕਾ ਨਗਰ ’ਚ ਵਿਕਾਸ ਕਾਰਜ ਸਰਪੰਚ ਬੀਬੀ ਸੁਰਿੰਦਰ ਕੌਰ ਦੀ ਅਗਵਾਈ ਵਾਲੀ ਗ੍ਰਾਮ ਪੰਚਾਇਤ ਵਲੋਂ ਬੜੀ ਤੇਜੀ ਨਾਲ ਚੱਲ ਰਹੇ ਹਨ। ਅੱਜ ਦੀ ਬਹੁਮੰਤਵੀ ਸਾਹਿਕਾਰੀ ਸਭਾ ਤੋਂ ਸੀਵਰੇਜ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਸੀਵਰੇਜ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਲਈ ਹਲਕਾ ਖੰਨਾ ਦੇ ਆਪ ਪਾਰਟੀ ਦੇ ਸੰਗਠਨ ਇੰਚਾਰਜ ਅਵਤਾਰ ਸਿੰਘ ਦਹੇੜੂ ਪੁੱਜੇ ਨੇ ਕਿਹਾ ਕਿ ਨਗਰ ’ਚ ਵਿਕਾਸ ਕਾਰਜ ਬਹੁਤ ਹੀ ਜੰਗੀ ਪੱਧਰ ਤੇ ਚੱਲ ਰਹੇ ਹਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੀਵਰੇਜ ਦੀ ਕਾਫੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਹੋ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਆਪਣਾ ਬਾਖੂਬੀ ਨਾਲ ਫਰਜ਼ ਨਿਭਾ ਰਹੀ ਹੈ। ਇਸ ਮੌਕੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਜਨ ਰਾਮ ਨੇ ਦਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਦਹੇੜੂ ਦੀ ਮਿਹਨਤ ਸਦਕਾ ਹੀ ਨਗਰ ਚ ਲਾ ਮਿਸਾਲ ਵਿਕਾਸ ਕਾਰਜ ਚੱਲ ਰਹੇ ਹਨ। ਜੋ ਕਿ ਸਾਡੇ ਨਗਰ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਹਰਪ੍ਰੀਤ ਸਿੰਘ ਪ੍ਰਧਾਨ, ਭਜਨ ਰਾਮ ਦਹੇੜੂ, ਜਸਵੰਤ ਸਿੰਘ ਜੱਸੀ, ਕੁਲਵੰਤ ਸਿੰਘ ਪੋਲਾ, ਮੇਘ ਰਾਜ ਠੇਕੇਦਾਰ, ਕੁਲਵਿੰਦਰ ਸਿੰਘ ਗਿੰਦੀ, ਪਿਆਰਾ ਸਿੰਘ, ਅਮਨਦੀਪ ਸਿੰਘ ਅਮਨਾ. ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰੋ. ਚੀਮਾ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ, ਪੰਜਾਬ ਦੇ ਵੱਖ-ਵੱਖ ਮੁੱਦਿਆਂ ਬਾਰੇ ਦੱਸਿਆ ਅਗਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਸਾਹਨੇਵਾਲ ’ਚ ਸੰਜੀਵ ਕੁਮਾਰ ਤੇ ਅਜਮੇਰ ਸਿੰਘ ਭਾਗਪੁਰ ਦੀ ਅਗਵਾਈ ’ਚ ਭਾਜਪਾ ਆਗੂਆਂ ਨੇ ਚਲਾਈ ਸਫ਼ਾਈ...
Ad Position 24