04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਯੂਨੀਅਨ ਨੇ ਮੰਗਾਂ ਸੰਬੰਧੀ ਮੰਤਰੀ ਸੌਂਦ ਨੂੰ ਦਿੱਤਾ ਮੰਗ ਪੱਤਰ ਲੁਧਿਆਣਾ ਜ਼ਿਲ੍ਹੇ ਵਿਚਲੀ ਖਾਦ ਦੂਸਰੇ ਜਿਲ੍ਹੇ ਵਿਚ ਭੇਜਣ ਤੇ ਜਤਾਇਆ ਇਤਰਾਜ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜਟਾਣਾ ਦੀ ਅਗਵਾਈ ਹੇਠ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਲੱਗਣ ਵਾਲੇ ਖਾਦ ਦੇ ਰੈਕ ਦੀ ਸਮੁੱਚੀ ਖਾਦ ਲੁਧਿਆਣਾ ਜ਼ਿਲ੍ਹੇ ਦੀਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਅਤੇ ਕਿਸਾਨਾਂ ਨੂੰ ਉਪਲਬਧ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਪ੍ਰਧਾਨ ਸੁਖਵਿੰਦਰ ਸਿੰਘ ਜਟਾਣਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਖਾਦ ਦੀ ਮੰਗ ਅਤੇ ਲੋੜ ਨੂੰ ਮੁੱਖ ਰੱਖਦਿਆਂ ਜਦੋਂ ਵੀ ਕਿਸੇ ਵੀ ਕਿਸਮ ਦੀ ਖਾਦ ਦਾ ਰੈਕ ਲੱਗਦਾ ਹੈ, ਤਾਂ ਉਸ ਰੈਕ ਵਿੱਚ ਆਈ ਖਾਦ ਦਾ ਕੁਝ ਹਿੱਸਾ ਲੁਧਿਆਣਾ ਜ਼ਿਲ੍ਹੇ ਤੋਂ ਬਾਹਰ ਰੋਪੜ, ਫਤਿਹਗੜ੍ਹ ਸਾਹਿਬ, ਮੋਹਾਲੀ ਆਦਿ ਹੋਰ ਜ਼ਿਲਿ੍ਹਆਂ ਨੂੰ ਭੇਜ ਦਿੱਤਾ ਜਾਂਦਾ ਹੈ।

Ad Position 21
No active advertisement
ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੰਦੇ ਹੋਏ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜਟਾਣਾ, ਰਘਵੀਰ ਸਿੰਘ ਬੀਜਾ ਤੇ ਹੋਰ। ਤਸਵੀਰ ਜੰਟੀ ਮਾਨ 04-10-2026
ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜਟਾਣਾ ਦੀ ਅਗਵਾਈ ਹੇਠ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਲੱਗਣ ਵਾਲੇ ਖਾਦ ਦੇ ਰੈਕ ਦੀ ਸਮੁੱਚੀ ਖਾਦ ਲੁਧਿਆਣਾ ਜ਼ਿਲ੍ਹੇ ਦੀਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਅਤੇ ਕਿਸਾਨਾਂ ਨੂੰ ਉਪਲਬਧ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਪ੍ਰਧਾਨ ਸੁਖਵਿੰਦਰ ਸਿੰਘ ਜਟਾਣਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਖਾਦ ਦੀ ਮੰਗ ਅਤੇ ਲੋੜ ਨੂੰ ਮੁੱਖ ਰੱਖਦਿਆਂ ਜਦੋਂ ਵੀ ਕਿਸੇ ਵੀ ਕਿਸਮ ਦੀ ਖਾਦ ਦਾ ਰੈਕ ਲੱਗਦਾ ਹੈ, ਤਾਂ ਉਸ ਰੈਕ ਵਿੱਚ ਆਈ ਖਾਦ ਦਾ ਕੁਝ ਹਿੱਸਾ ਲੁਧਿਆਣਾ ਜ਼ਿਲ੍ਹੇ ਤੋਂ ਬਾਹਰ ਰੋਪੜ, ਫਤਿਹਗੜ੍ਹ ਸਾਹਿਬ, ਮੋਹਾਲੀ ਆਦਿ ਹੋਰ ਜ਼ਿਲਿ੍ਹਆਂ ਨੂੰ ਭੇਜ ਦਿੱਤਾ ਜਾਂਦਾ ਹੈ। ਇਸ ਕਾਰਨ ਲੁਧਿਆਣਾ ਜ਼ਿਲ੍ਹੇ ਦੀਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਅਤੇ ਇੱਥੋਂ ਦੇ ਕਿਸਾਨਾਂ ਨੂੰ ਲੋੜ ਅਨੁਸਾਰ ਖਾਦ ਦੀ ਪੂਰਤੀ ਨਹੀਂ ਹੁੰਦੀ ਅਤੇ ਕਿਸਾਨਾਂ ਨੂੰ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪੈਂਦਾ ਹੈ। ਲੁਧਿਆਣਾ ਜ਼ਿਲ੍ਹਾ ਖੇਤੀਬਾੜੀ ਪੱਖੋਂ ਪੰਜਾਬ ਦਾ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਖੇਤੀ ਕਰਦੇ ਹਨ। ਖਾਦ ਦੀ ਸਮੇਂ ਸਿਰ ਅਤੇ ਲੋੜ ਅਨੁਸਾਰ ਉਪਲਬਧਤਾ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ। ਇਸ ਲਈ ਜੇਕਰ ਲੁਧਿਆਣਾ ਜ਼ਿਲ੍ਹੇ ਵਿੱਚ ਖਾਦ ਦਾ ਰੈਕ ਲੱਗਦਾ ਹੈ ਤਾਂ ਉਸ ਖਾਦ ਨੂੰ ਪਹਿਲਾਂ ਇੱਥੋਂ ਦੀਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਅਤੇ ਕਿਸਾਨਾਂ ਦੀ ਲੋੜ ਪੂਰੀ ਕਰਨ ਲਈ ਹੀ ਵਰਤਿਆ ਜਾਣਾ ਚਾਹੀਦਾ ਹੈ। ਯੂਨੀਅਨ ਵੱਲੋਂ ਮੰਗ ਪੱਤਰ ਲੈਣ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਨੂੰ ਜਲਦ ਹੀ ਪ੍ਰਵਾਨ ਕੀਤਾ ਜਾਵੇਗਾ। ਇਸ ਮੌਕੇ ’ਤੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ, ਜਰਨਲ ਸਕੱਤਰ ਬਲਵੀਰ ਸਿੰਘ, ਸਕੱਤਰ ਰਘਵੀਰ ਸਿੰਘ ਬੀਜਾ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਸਿਰਫ਼ ਰਾਜਨੀਤਿਕ ਬਿਆਨਾਂ ਨਾਲ ਹੱਲ ਨਹੀਂ ਹੋ ਸਕਦੀਆਂ-ਐਡਵੋਕੇਟ ਚਿਰਾਂਸ਼ੂ ਰਤਨ ਕਿਹਾ, ਪ... ਅਗਲੀ ਖ਼ਬਰ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰੋ. ਚੀਮਾ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ, ਪੰਜਾਬ ਦੇ ਵੱਖ-ਵੱਖ ਮੁੱਦਿਆਂ ਬਾਰੇ ਦੱਸਿਆ
Ad Position 24