03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼ਕਤੀ ਪਬਲਿਕ ਸਕੂਲ ਦੋਰਾਹਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੋਰਾਹਾ, 3 ਅਕਤੂਬਰ (ਪੱਤਰ ਪ੍ਰੇਰਕ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਪਾਵਰਲਿਫਟਿੰਗ ਮੁਕਾਬਲੇ ਵਿੱਚ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਮਨਰਾਜ ਸਿੰਘ ਨੇ ਅੰਡਰ-21 ਦੀ 120 ਕਿਲੋਗ੍ਰਾਮ ਕੈਟਾਗਰੀ ਵਿੱਚ ਕੁੱਲ 230 ਕਿਲੋਗ੍ਰਾਮ ਭਾਰ ਚੁੱਕ ਕੇ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 04-10-2026
ਦੋਰਾਹਾ, 3 ਅਕਤੂਬਰ (ਪੱਤਰ ਪ੍ਰੇਰਕ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਪਾਵਰਲਿਫਟਿੰਗ ਮੁਕਾਬਲੇ ਵਿੱਚ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਮਨਰਾਜ ਸਿੰਘ ਨੇ ਅੰਡਰ-21 ਦੀ 120 ਕਿਲੋਗ੍ਰਾਮ ਕੈਟਾਗਰੀ ਵਿੱਚ ਕੁੱਲ 230 ਕਿਲੋਗ੍ਰਾਮ ਭਾਰ ਚੁੱਕ ਕੇ ਪਹਿਲਾ ਸਥਾਨ ਹਾਸਲ ਕੀਤਾ। ਦਿਲਪ੍ਰੀਤ ਰਾਏ +1 ਜਮਾਤ ਦੇ ਵਿਦਿਆਰਥੀ ਨੇ ਅੰਡਰ-21 ਦੀ ਕੈਟਾਗਰੀ ਵਿੱਚ 105 ਕਿੱਲੋਗ੍ਰਾਮ, ਕੁੱਲ 325 ਕਿੱਲੋਗ੍ਰਾਮ ਭਾਰ ਚੁੱਕ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਨਿਯਤੀ ਨੇ ਅੰਡਰ-17 ਦੀ 57 ਕਿੱਲੋਗ੍ਰਾਮ ਕੈਟਾਗਰੀ ਵਿੱਚ ਤੀਜਾ ਸਥਾਨ ਹਾਸਲ ਕੀਤਾ। ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਮਹਿਕ ਨੇ ਅੰਡਰ-17 ਦੀ 53 ਕਿੱਲੋਗ੍ਰਾਮ ਕੈਟਾਗਰੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਡੀ. ਪੀ. ਈ. ਪਰਮਿੰਦਰ ਸਿੰਘ ਨੇ 31 ਤੋਂ 40 ਸਾਲ ਉਮਰ ਵਰਗ ਦੀ 65 ਤੋਂ 70 ਕਿੱਲੋਗ੍ਰਾਮ ਕੈਟਾਗਰੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਜਤਿੰਦਰ ਸ਼ਰਮਾ, ਵਾਈਸ ਪ੍ਰਿੰਸੀਪਲ ਨੀਰਜ ਸ਼ਰਮਾ, ਸਕੂਲ ਮੈਨੇਜਮੈਂਟ ਮੈਂਬਰ ਸੁਮਨ ਸ਼ਰਮਾ, ਰਜਤ ਸ਼ਰਮਾ, ਸ਼ੁਭਮ ਸ਼ਰਮਾ, ਗੁਨੀਤਾ ਨੰਦਾ ਆਦਿ ਨੇ ਸਮੁੱਚੇ ਸਟਾਫ ਤੇ ਜੇਤੂ ਵਿ ਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਸਮੇਂ ਲੈਕਚਰਾਰ ਰਾਜੀਵ ਵੈਦ, ਡੀ. ਪੀ. ਈ. ਪਰਮਿੰਦਰ ਸਿੰਘ, ਅਜੀਤਪਾਲ ਸਿੰਘ, ਸੀਮਾ ਰਾਣੀ ਅਤੇ ਕਮਲੇਸ਼ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨਾਂ ਦੇੇ ਕੁਲਵਿੰਦਰ ਸਿੰਘ ਬਣੇ ਪ੍ਰਧਾਨ ਅਗਲੀ ਖ਼ਬਰ ਪਾਇਲ ’ਚ ਸਮੂਹਿਕ ਵਿਆਹ 13 ਨੂੰ ਤੇ ਭਗਵਤੀ ਜਾਗਰਣ 14 ਨੂੰ
Ad Position 24