ਏ. ਐਸ. ਕਾਲਜ ਫਾਰ ਵੂਮੈਨ, ਖੰਨਾ ਦੇ ਬੀ. ਏ. ਦੂਜੇ ਸਮੈਸਟਰ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਏ.
ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਏ. ਦੂਜੇ ਸਮੈਸਟਰ ਦਾ ਨਤੀਜਾ 30/9/2026 ਨੂੰ ਘੋਸ਼ਿਤ ਕੀਤਾ ਗਿਆ ਹੈ। ਏ. ਐਸ. ਕਾਲਜ ਫਾਰ ਵੂਮੈਨ, ਖੰਨਾ ਦੀ ਕਲਪਨਾ ਮੱਟੂ ਨੇ 8.29 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਦਿਲਜੋਤ ਕੌਰ ਅਤੇ ਮਿਸ ਜ਼ੈਨਬ ਹੁਸੈਨ ਨੇ 8.13 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਮਿਸ ਪੂਜਾ ਨੇ 8.08 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਬੀ. ਏ. ਦੂਜੇ ਸਮੈਸਟਰ ਵਿੱਚ ਕਾਲਜ ਦਾ ਕੁੱਲ ਪਾਸ ਪ੍ਰਤੀਸ਼ਤ 100% ਰਿਹਾ।