ਸਕੂਲ ਆਫ ਐਮੀਨਸ ਦੋਰਾਹਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
ਦੋਰਾਹਾ, 4 ਅਕਤੂਬਰ (ਮਨਜੀਤ ਸਿੰਘ ਗਿੱਲ)-70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਕਿ ਪਿਛਲੇ ਦਿਨੀਂ ਪ੍ਰਿੰਸੀਪਲ ਨਰੇਸ਼ ਚੰਦਰ ਸਟੇਡੀਅਮ ਖੰਨਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ ਦੀ ਯੋਗ ਅਗਵਾਈ ਵਿੱਚ ਕਰਵਾਈਆਂ ਗਈਆਂ।
ਦੋਰਾਹਾ, 4 ਅਕਤੂਬਰ (ਮਨਜੀਤ ਸਿੰਘ ਗਿੱਲ)-70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਕਿ ਪਿਛਲੇ ਦਿਨੀਂ ਪ੍ਰਿੰਸੀਪਲ ਨਰੇਸ਼ ਚੰਦਰ ਸਟੇਡੀਅਮ ਖੰਨਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ ਦੀ ਯੋਗ ਅਗਵਾਈ ਵਿੱਚ ਕਰਵਾਈਆਂ ਗਈਆਂ। ਇਹਨਾਂ ਵਿੱਚ ਸਕੂਲ ਆਫ਼ ਐਮੀਨੈਂਸ ਦੋਰਾਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 48 ਕਿਲੋ ਭਾਰ ਵਰਗ ਵਿੱਚ ਸੰਧਿਆ ਨੇ ਸਿਲਵਰ ਮੈਡਲ ਅਤੇ ਸਿਫ਼ਾ ਨੇ ਗੋਲਡ ਮੈਡਲ ਜਿੱਤਿਆ। ਸਿਫ਼ਾ ਦਿੱਲੀ ਵਿਖੇ ਹੋਣ ਵਾਲੇ ਨੈਸ਼ਨਲ ਮੁਕਾਬਲਿਆਂ ਵਿੱਚ ਭਾਗ ਲਵੇਗੀ। ਇਹਨਾਂ ਮੁਕਾਬਲਿਆਂ ਵਿੱਚ ਲੁਧਿਆਣਾ ਜ਼ਿਲ੍ਹੇ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਖਿਡਾਰਨਾਂ ਨੂੰ ਸਕੂਲ ਦੇ ਇੰਚਾਰਜ਼ ਰਘਵੀਰ ਸਿੰਘ ਵੱਲੋਂ ਸਵੇਰ ਦੀ ਸਭਾ ਵਿੱਚ ਮੈਡਲ ਪਾ ਕੇ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਹਨਾਂ ਵੱਲੋਂ ਜੇਤੂ ਖਿਡਾਰਨਾਂ ਅਤੇ ਪੀ. ਟੀ. ਆਈ ਜਸਵੀਰ ਕੌਰ ਨੂੰ ਵਧਾਈ ਦਿੱਤੀ ਗਈ।