ਖੰਨਾ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਦੌਰਾਨ 24 ਘੰਟਿਆਂ ਵਿਚ 61 ਮੁਲਜ਼ਮ ਗ੍ਰਿਫ਼ਤਾਰ –24 ’ਤੇ ਕੇਸ ਦਰਜ
ਪਾਇਲ/ਖੰਨਾ, 5 ਅਕਤੂਬਰ (ਨਿਜ਼ਾਮਪੁਰ/ਅਜੀਤ ਬਿਊਰੋ)-ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਪੰਜਾਬ ਦੇ ਡੀ.
ਐ
ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ
06-10-2026
ਪਾਇਲ/ਖੰਨਾ, 5 ਅਕਤੂਬਰ (ਨਿਜ਼ਾਮਪੁਰ/ਅਜੀਤ ਬਿਊਰੋ)-ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਇਕੋ ਸਮੇਂ ਦੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ 24 ਮੁਕੱਦਮੇ ਦਰਜ ਕਰਕੇ 61 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਅਪਰੇਸ਼ਨ ਦੌਰਾਨ ਪੁਲਿਸ ਨੇ ਪੁਰਾਣੇ ਮਾਮਲੇ ਵਿੱਚ ਲੋੜੀਂਦੇ ਇੱਕ ਭਗੌੜੇ ਨੂੰ ਵੀ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਜੁੜੇ 13 ਹੌਟਸਪਾਟਾਂ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਪੂਰਾ ਆਪ੍ਰੇਸ਼ਨ 24 ਘੰਟੇ ਜਾਰੀ ਰਿਹਾ ਤੇ ਇਹਨਾਂ 24 ਘੰਟਿਆਂ ਦੌਰਾਨ ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਇਸ ਵਿਸ਼ੇਸ਼ ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ’ਤੇ ਸ਼ਿਕੰਜਾ ਕੱਸਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੇ ਆਪ੍ਰੇਸ਼ਨ ਅੱਗੇ ਵੀ ਜਾਰੀ ਰਹਿਣਗੇ। ਇਸ ਕਾਰਵਾਈ ਦੌਰਾਨ ਥਾਣਾ ਸਦਰ ਖੰਨਾ ਪੁਲਿਸ ਨੇ 4 ਮੁਕੱਦਮੇ ਦਰਜ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 2 ਨਸ਼ਾ ਤਸਕਰੀ ਦੇ ਟਿਕਾਣਿਆ ਦੀ ਤਲਾਸ਼ੀ ਲਈ। ਇਸ ਅਪਰੇਸ਼ਨ ਦੌਰਾਨ ਸਿਟੀ ਥਾਣਾ-1 ਪੁਲਿਸ ਨੇ 2 ਕੇਸ ਦਰਜ ਕਰਕੇ 5 ਮੁਲਜ਼ਮਾਂ ਅਤੇ ਸਿਟੀ ਥਾਣਾ ਦੀ 2 ਪੁਲਿਸ ਵੱਲੋਂ 3 ਮੁਕੱਦਮੇ ਦਰਜ ਕਰਕੇ 8 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ। ਇਸ ਤੋਂ ਇਲਾਵਾ ਪਾਇਲ ਅਤੇ ਦੋਰਾਹਾ ਥਾਣਾ ਪੁਲਿਸ ਨੇ 3-3 ਮੁਕੱਦਮੇ ਦਰਜ ਕਰਦਿਆਂ 7-7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ ਦੋਰਾਹਾ ਪੁਲਿਸ ਨੇ ਇੱਕ ਪੁਰਾਣੇ ਮਾਮਲੇ ਵਿੱਚ ਲੋੜੀਂਦੇ ਭਗੌੜੇ ਨੂੰ ਵੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਥਾਣਾ ਮਲੌਦ ਪੁਲਿਸ ਨੇ 4 ਮੁਕੱਦਮੇ ਦਰਜ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ । ਥਾਣਾ ਸਮਰਾਲਾ ਪੁਲਿਸ ਨੇ 3 ਕੇਸ ਦਰਜ ਕਰਕੇ 10 ਮੁਲਜ਼ਮਾਂ ਨੂੰ ਕਾਬੂ ਕੀਤਾ । ਜਦਕਿ ਮਾਛੀਵਾੜਾ ਸਾਹਿਬ ਪੁਲਿਸ ਨੇ 2 ਕੇਸ ਦਰਜ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਨੂੰ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਵੱਲ ਇੱਕ ਹੋਰ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਐਸ. ਐਸ. ਪੀ ਨੇ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ, ਨਸ਼ਾ ਵੇਚਣ ਵਾਲੇ ਜਾਂ ਕਿਸੇ ਵੀ ਤਰੀਕੇ ਨਾਲ ਨਸ਼ਾ ਤਸਕਰੀ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਵਾਈ ਸਿਰਫ਼ ਛੋਟੇ ਪੱਧਰ ਦੇ ਨਸ਼ਾ ਵੇਚਣ ਵਾਲਿਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਪੂਰੇ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਐਸ. ਐਸ. ਪੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।