ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ 2027 ’ਚ ਪਾਰਟੀ ਦੀ ਬਣੇਗੀ ਸਰਕਾਰ-ਰਾਜਾ ਗਿੱਲ, ਕਪਿਲ ਆਨੰਦ
ਮਾਛੀਵਾੜਾ ਸਾਹਿਬ, 5 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉਕਤ ਆਗੂਆਂ ਨੇ ਕਿਹਾ ਕਿ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਜਲਦ ਹੀ ਹਲਕਾ ਸਮਰਾਲਾ ਵਿਚ ਆਉਣਗੇ ਅਤੇ ਵਰਕਰਾਂ ਨੂੰ ਲਾਮਬੰਦ ਕਰ ਵਿਧਾਨ ਸਭਾ ਚੋਣਾਂ ਜਿੱਤਣ ਲਈ ਜੋ ਵੀ ਨਿਰਦੇਸ਼ ਦੇਣਗੇ ਉਸ ਅਧਾਰ ‘ਤੇ ਕੰਮ ਕੀਤਾ ਜਾਵੇਗਾ।
ਹ
ਹਲਕਾ ਇੰਚਾਰਜ ਰਾਜਾ ਗਿੱਲ ਅਤੇ ਐਡਵੋਕੇਟ ਕਪਿਲ ਆਨੰਦ।
06-10-2026
ਮਾਛੀਵਾੜਾ ਸਾਹਿਬ, 5 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉਕਤ ਆਗੂਆਂ ਨੇ ਕਿਹਾ ਕਿ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਜਲਦ ਹੀ ਹਲਕਾ ਸਮਰਾਲਾ ਵਿਚ ਆਉਣਗੇ ਅਤੇ ਵਰਕਰਾਂ ਨੂੰ ਲਾਮਬੰਦ ਕਰ ਵਿਧਾਨ ਸਭਾ ਚੋਣਾਂ ਜਿੱਤਣ ਲਈ ਜੋ ਵੀ ਨਿਰਦੇਸ਼ ਦੇਣਗੇ ਉਸ ਅਧਾਰ ‘ਤੇ ਕੰਮ ਕੀਤਾ ਜਾਵੇਗਾ। ਰਾਜਾ ਗਿੱਲ ਤੇ ਕਪਿਲ ਆਨੰਦ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹਲਕਾ ਸਮਰਾਲਾ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਪਾਰਟੀ ਵਿਚ ਨਾ ਕੋਈ ਪਹਿਲਾਂ ਧੜੇਬੰਦੀ ਸੀ ਅਤੇ ਨਾ ਹੀ ਹੁਣ ਹੈ, ਇਸ ਲਈ ਸਮੂਹ ਵਰਕਰ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ। ਰਾਜਾ ਗਿੱਲ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਸ਼ਾਨ ਨਾਲ ਜਿੱਤੀਆਂ ਜਾਣਗੀਆਂ।