06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਏ. ਐਸ. ਕਾਲਜ ਫਾਰ ਵੂਮੈਨ ਖੰਨਾ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਖੰਨਾ, 5 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ.

Ad Position 21
No active advertisement
ਅਜੀਤ ਡੈਸਕ 06-10-2026
ਖੰਨਾ, 5 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ, ਖੰਨਾ ਦੀ ਸਰਪ੍ਰਸਤੀ ਹੇਠ ਤੇ ਕਾਲਜ ਦੀ ਪ੍ਰਿੰਸੀਪਲ ਡਾ. ਨੀਤੂ ਓਹਰੀ ਹਾਂਡਾ ਦੀ ਯੋਗ ਅਗਵਾਈ ਵਿਚ ਅਤੇ ਡਾ. ਮੋਨਿਕਾ, ਯੁਵਿਕਾ ਤੇ ਕਿਰਨਦੀਪ ਕੌਰ ਦੀ ਦੇਖ-ਰੇਖ ਹੇਠ ਏ. ਐਸ. ਕਾਲਜ ਫਾਰ ਵੂਮੈਨ, ਖੰਨਾ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ 28 ਸਤੰਬਰ ਤੋਂ 3 ਅਕਤੂਬਰ 2026 ਤੱਕ ਹੋਏ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਡਾ. ਚਮਕੌਰ ਸਿੰਘ ਨੇ ਜ਼ਿਲ੍ਹਾ ਪੱਧਰ ’ਤੇ ਲਾਅਨ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਸੂਬਾ ਪੱਧਰੀ ਮੁਕਾਬਲੇ ਲਈ ਚੁਣੇ ਗਏ। ਪ੍ਰੋ. ਕਿਰਨਦੀਪ ਕੌਰ (ਅਸਿਸਟੈਂਟ ਪ੍ਰੋਫੈਸਰ, ਫਿਜ਼ੀਕਲ ਐਜੂਕੇਸ਼ਨ) ਨੇ ਵੀ ਬਾਕਸਿੰਗ ਵਿਚ ਟਰਾਇਲ ਸਫਲਤਾਪੂਰਵਕ ਪਾਸ ਕਰਕੇ ਸੂਬਾ ਪੱਧਰ ਲਈ ਚੋਣ ਹਾਸਿਲ ਕੀਤੀ। ਅਥਲੈਟਿਕਸ ਵਿਚ ਪ੍ਰਭਜੋਤ ਕੌਰ ਨੇ ਲੰਬੀ ਛਾਲ ਵਿਚ ਚਾਂਦੀ ਦਾ ਤਗਮਾ ਜਿੱਤਿਆ, ਜਦਕਿ ਰੋਸ਼ਨੀ ਨੇ 5000 ਮੀਟਰ ਰੇਸ ਵਾਕ ਵਿਚ ਚਾਂਦੀ ਦਾ ਤਗਮਾ ਹਾਸਿਲ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਬਾਕਸਿੰਗ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਵਜੋਤ ਕੌਰ ਅਤੇ ਕੋਮਲ ਨੇ ਸੋਨੇ ਦੇ ਤਗਮੇ ਜਿੱਤੇ, ਜਦਕਿ ਪ੍ਰਿਯੰਕਾ ਤੇ ਮਹਿਕ ਵਰਮਾ ਨੇ ਆਪਣੇ-ਆਪਣੇ ਮੁਕਾਬਲਿਆਂ ਵਿਚ ਚਾਂਦੀ ਦੇ ਤਗਮੇ ਹਾਸਿਲ ਕੀਤੇ। ਕਾਲਜ ਦੀ ਜਿਮਨਾਸਟਿਕਸ ਟੀਮ ਦੀ ਵੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਕੁੂਹਲੀ ਵਲੋਂ ਦੋਰਾਹਾ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਪਦਮਸ੍ਰੀ ਪਰਗਟ ਸਿੰਘ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਕਸਬਾ ਬੀਜਾ ਵਿਖੇ ਲੱਡੂ ਵੰਡੇ
Ad Position 24