ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਦੇ ਚੇਅਰਮੈਨ ਮਨਜੋਤ ਸਿੰਘ ਗਰੇਵਾਲ ਦਾ ਪਾਇਲ ਪਹੁੰਚਣ ’ਤੇ ਭਰਵਾਂ ਸਵਾਗਤ
ਪਾਇਲ, 5 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)- ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਪੁਲਿਸ ਖੰਨਾ ਦੇ ਚੇਅਰਮੈਨ ਮਨਜੋਤ ਸਿੰਘ ਗਰੇਵਾਲ ਦਾ ਪਾਇਲ ਵਿਖੇ ਪਹੁੰਚਣ ’ਤੇ ਇਲਾਕਾ ਨਿਵਾਸੀਆਂ ਅਤੇ ਬੋਰਡ ਦੇ ਮੈਂਬਰਾਂ ਵੱਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਸੂਬਾ ਚੇਅਰਮੈਨ ਬਾਬਾ ਦੀਪਕ ਸ਼ਾਹ ਦੀ ਯੋਗ ਅਗਵਾਈ ਹੇਠ ਸੰਗਠਨ ਦਾ ਉਪਰਾਲਾ ਕਰਦਿਆਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ।
ਚ
ਚੇਅਰਮੈਨ ਮਨਜੋਤ ਸਿੰਘ ਗਰੇਵਾਲ ਹਲਕਾ ਪਾਇਲ ਅਤੇ ਵੱਖ-ਵੱਖ ਵਾਰਡਾਂ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ। ਅਜੀਤ ਤਸਵੀਰ
06-10-2026
ਪਾਇਲ, 5 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)- ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਪੁਲਿਸ ਖੰਨਾ ਦੇ ਚੇਅਰਮੈਨ ਮਨਜੋਤ ਸਿੰਘ ਗਰੇਵਾਲ ਦਾ ਪਾਇਲ ਵਿਖੇ ਪਹੁੰਚਣ ’ਤੇ ਇਲਾਕਾ ਨਿਵਾਸੀਆਂ ਅਤੇ ਬੋਰਡ ਦੇ ਮੈਂਬਰਾਂ ਵੱਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਸੂਬਾ ਚੇਅਰਮੈਨ ਬਾਬਾ ਦੀਪਕ ਸ਼ਾਹ ਦੀ ਯੋਗ ਅਗਵਾਈ ਹੇਠ ਸੰਗਠਨ ਦਾ ਉਪਰਾਲਾ ਕਰਦਿਆਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਖੰਨਾ ਦੇ ਚੇਅਰਮੈਨ ਮਨਜੋਤ ਸਿੰਘ ਗਰੇਵਾਲ, ਹਲਕਾ ਸਾਹਨੇਵਾਲ ਦੇ ਚੇਅਰਮੈਨ ਹਰਭਜਨ ਸਿੰਘ ਵੈਦ ਯੋਗੀਆਂ ਅਤੇ ਵਾਈਸ ਚੇਅਰਮੈਨ ਸੋਹਣ ਸਿਕੰਦਰ ਦੀ ਹਾਜ਼ਰੀ ਵਿੱਚ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਬੋਰਡ ਵੱਲੋਂ ਭਗਵਾਨ ਸਿੰਘ ਰਾਜਗੜ੍ਹ ਨੂੰ ਹਲਕਾ ਪਾਇਲ ਦਾ ਚੇਅਰਮੈਨ ਅਤੇ ਗੁਰਮੀਤ ਸਿੰਘ ਨੂੰ ਵਾਈਸ ਚੇਅਰਮੈਨ ਨਿਯੁਕਤ ਕਰਕੇ ਉਨ੍ਹਾਂ ਨੂੰ ਅਧਿਕਾਰਤ ਨਿਯੁਕਤੀ ਪੱਤਰ ਸੌਂਪੇ ਗਏ। ਇਸ ਦੇ ਨਾਲ ਹੀ ਹਲਕਾ ਪਾਇਲ ਦੇ ਵੱਖ - ਵੱਖ ਵਾਰਡਾਂ ਵਿੱਚ ਵੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਮਨਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਬੋਰਡ ਹਮੇਸ਼ਾ ਸਮਾਜ ਭਲਾਈ ਦੇ ਕਾਰਜਾਂ ਲਈ ਵਚਨਬੱਧ ਹੈ ਅਤੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰ ਸੰਗਠਨ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਨਵੇਂ ਬਣੇ ਅਹੁਦੇਦਾਰਾਂ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਬਲਜਿੰਦਰ ਕੌਰ ਪ੍ਰਧਾਨ ਨਗਰ ਕੌਂਸਲ ਪਾਇਲ, ਬੀਬੀ ਦਾਨੋ ਰਾਣੀ ਮੀਤ ਪ੍ਰਧਾਨ, ਜੀਤ ਖਾਨ ਗੋਰੀਆ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਪੰਜਾਬ ਪ੍ਰਧਾਨ, ਬਲਜਿੰਦਰ ਸਿੰਘ ਪ੍ਰਧਾਨ ਹਿਊਮਨ ਰਾਇਟਸ, ਪਾਇਲ, ਬੀਬੀ ਅਮਰਜੀਤ ਕੌਰ ਚੇਅਰਮੈਨ ਇਸਾਈ ਭਾਈਚਾਰਾ, ਪਾਇਲ ਅਤੇ ਸਰਾਜ ਖਾਨ ਚੇਅਰਮੈਨ ਪੰਜਾਬ ਵਕਫ਼ ਬੋਰਡ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਸ਼ਿਵ ਕੁਮਾਰ, ਸਤੀਸ਼ ਕੁਮਾਰ ਚੌਧਰੀ, ਜਾਗਰ ਰਾਮ ਪਟਿਆਲਾ, ਸਟਾਕੀ ਰਾਮ, ਬਾਬਾ ਹਸਨ ਦੀਨ, ਅਮਰਜੀਤ ਸਿੰਘ, ਸ਼ੇਰ ਸਿੰਘ ਅਤੇ ਹੋਰ ਵੀ ਕਈ ਪਤਵੰਤੇ ਸੱਜਣਾ ਤੇ ਜਥੇਬੰਦੀ ਦੇ ਮੈਂਬਰ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਬਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ।