ਪਾਵਰਕਾਮ ਪੈਨਸ਼ਨਰਜ਼ ਸਮਰਾਲਾ ਵਲੋਂ 10 ਨੂੰ ਸੰਗਰੂਰ ਵਿਖੇ ਪੰਜਾਬ ਪੱਧਰੀ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਸਮਰਾਲਾ, 5 ਅਕਤੂਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੋਈ, ਜਿਸ ’ਚ ਫ਼ੈਸਲਾ ਕੀਤਾ ਗਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਸਾਂਝਾ ਸੰਘਰਸ਼ ਕਮੇਟੀ ਦੇ ਸੱਦੇ ਅਨੁਸਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰੀ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਧਰਨੇ ਵਿਚ ਸ਼ਮੂਲੀਅਤ ਕਰਨ ਲਈ 10 ਅਕਤੂਬਰ ਨੂੰ ਇਕ ਬੱਸ ਮਾਛੀਵਾੜਾ ਸਾਹਿਬ ਤੋਂ ਸਵੇਰੇ 8.
ਸਮਰਾਲਾ, 5 ਅਕਤੂਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੋਈ, ਜਿਸ ’ਚ ਫ਼ੈਸਲਾ ਕੀਤਾ ਗਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਸਾਂਝਾ ਸੰਘਰਸ਼ ਕਮੇਟੀ ਦੇ ਸੱਦੇ ਅਨੁਸਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰੀ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਧਰਨੇ ਵਿਚ ਸ਼ਮੂਲੀਅਤ ਕਰਨ ਲਈ 10 ਅਕਤੂਬਰ ਨੂੰ ਇਕ ਬੱਸ ਮਾਛੀਵਾੜਾ ਸਾਹਿਬ ਤੋਂ ਸਵੇਰੇ 8.10 ਵਜੇ ਚੱਲੇਗੀ ਅਤੇ ਉਸ ਤੋਂ ਅੱਗੇ ਸਮਰਾਲਾ ਕੰਪਲੇਂਟ ਸੈਂਟਰ ਵਿਖੇ ਇਕੱਤਰ ਹੋਏ ਪੈਨਸ਼ਨਰਾਂ ਨੂੰ ਲੈ ਕੇ ਸਵੇਰੇ 8.30 ਵਜੇ ਕੁਹਾੜਾ ਹੁੰਦੀ ਹੋਈ ਸੰਗਰੂਰ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮੇਟੀ ਮੈਂਬਰਾਂ ਦੀ ਪੈਨਸ਼ਨਰਾਂ ਨੂੰ ਸੂਚਿਤ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਸਮਰਾਲਾ ਮੰਡਲ ਦੇ ਪਾਵਰਕਾਮ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ। ਪਾਵਰਕਾਮ ਪੈਨਸ਼ਨਰਜ਼ ਮੰਡਲ ਸਮਰਾਲਾ ਦੀ 10 ਤਰੀਕ ਨੂੰ ਹੋਣ ਵਾਲੀ ਮੀਟਿੰਗ ਧਰਨੇ ਕਾਰਨ ਨਹੀਂ ਹੋਵੇਗੀ। ਇਸ ਮੌਕੇ ਭਰਪੂਰ ਸਿੰਘ ਮਾਂਗਟ, ਪ੍ਰੇਮ ਸਿੰਘ ਸਾਬਕਾ ਐੱਸ. ਡੀ. ਓ., ਦਰਸ਼ਨ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਕੋਟਾਲਾ, ਜਗਤਾਰ ਸਿੰਘ ਪੈ੍ਰੱਸ ਸਕੱਤਰ, ਇੰਜ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਜਸਵੰਤ ਸਿੰਘ ਢੰਡਾ, ਪ੍ਰੇਮ ਚੰਦ ਭਲਾ ਲੋਕ, ਅਮਰਜੀਤ ਸਿੰਘ ਮਾਛੀਵਾੜਾ, ਪ੍ਰੇਮ ਕੁਮਾਰ ਸਰਕਲ ਆਗੂ, ਗੁਰਦੇਵ ਸਿੰਘ ਖਮਾਣੋਂ, ਅਮਰੀਕ ਸਿੰਘ ਖਮਾਣੋਂ, ਸੁਰਜੀਤ ਵਿਸ਼ਾਦ, ਰਾਕੇਸ਼ ਕੁਮਾਰ ਮਾਛੀਵਾੜਾ, ਨਿੱਕਾ ਸਿੰਘ ਮਾਛੀਵਾੜਾ, ਬਿਕਰਮ ਬਠਲਾ, ਪਵਨ ਬਠਲਾ, ਰਾਜਾ ਰਾਮ, ਮਨਮੋਹਨ ਸਿੰਘ ਜੱਗੀ ਆਦਿ ਹਾਜ਼ਰ ਸਨ।