06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਲਾਕ ਪੱਧਰੀ ਕਿਸਾਨ ਜਾਗਰੂਕ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 5 ਅਕਤੂਬਰ (ਮਨੋਜ ਕੁਮਾਰ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸਥਾਨਕ ਵਿਭਾਗ ‘ਚ ਤਾਇਨਾਤ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 06-10-2026
ਮਾਛੀਵਾੜਾ ਸਾਹਿਬ, 5 ਅਕਤੂਬਰ (ਮਨੋਜ ਕੁਮਾਰ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸਥਾਨਕ ਵਿਭਾਗ ‘ਚ ਤਾਇਨਾਤ ਖੇਤੀਬਾੜੀ ਅਫ਼ਸਰ ਡਾ. ਜਗਤਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਪੰਜਗਰਾਈਆਂ ਵਿਖੇ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਦੇ ਆਈ. ਈ. ਸੀ. ਕੰਪੋਨੈਂਟ ਅਧੀਨ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿਚ ਵਾਹਿਆ ਜਾਵੇ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧ ਸੰਬੰਧੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੀਆਂ ਨਵੀਆਂ ਕਿਸਮਾਂ ਅਤੇ ਬਿਜਾਈ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਤਰੁਣ ਗੁਪਤਾ ਵਲੋਂ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਆਈ. ਡੀ. ਬਣਾਉਣ ਬਾਰੇ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ. ਆਰ. ਜੀਵਨਜੋਤ ਸਿੰਘ ਕੰਗ, ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਸੁਖਜੀਤ ਸਿੰਘ, ਇਕਬਾਲ ਸਿੰਘ, ਸੁਸਾਇਟੀ ਇੰਸਪੈਕਟਰ ਮੇਜਰ ਸਿੰਘ, ਸੈਕਟਰੀ ਨਰਿੰਦਰ ਸਿੰਘ ਪੰਜਗਰਾਈਆਂ, ਸੁਖਵੀਰ ਸਿੰਘ ਲੁਬਾਣਗੜ੍ਹ, ਭੁਪਿੰਦਰ ਕੁਮਾਰ ਜੋਧਵਾਲ, ਹਰਦੀਪ ਸਿੰਘ ਉਧੋਵਾਲ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਜਾਤੀਵਾਲ, ਰਣਜੀਤ ਸਿੰਘ ਜਾਤੀਵਾਲ, ਰਾਜਵੰਤ ਸਿੰਘ ਚੱਕਲੀ ਆਦਲ, ਦਿਲਮਨਦੀਪ ਸਿੰਘ ਬੇਲਦਾਰ, ਹਰਪ੍ਰੀਤ ਸਿੰਘ ਐੱਲ. ਏ. ਤੇ ਬਹੁ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਕਾਲਜ ਵਿਖੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਸਮਰਾਲਾ ਵਲੋਂ 10 ਨੂੰ ਸੰਗਰੂਰ ਵਿਖੇ ਪੰਜਾਬ ਪੱਧਰੀ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24