05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਕਾਲਜ ਵਿਖੇ ਵਰਕਸ਼ਾਪ ਲਗਾਈ

ਮਾਛੀਵਾੜਾ ਸਾਹਿਬ, 5 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 06-10-2026
ਮਾਛੀਵਾੜਾ ਸਾਹਿਬ, 5 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਵਰਕਸ਼ਾਪ ਦਾ ਵਿਸ਼ਾ ‘ਬੇਸਿਕ ਸਿਲਾਈ ਸਟਿਚਾਂ’ ਅਤੇ ਇਸ ਦਾ ਉਦੇਸ਼ ਵਿਦਿਆਰਥਣਾਂ ਨੂੰ ਬੁਨਿਆਦੀ ਸਿਲਾਈ ਹੁਨਰਾਂ ਨਾਲ ਜਾਣੂ ਕਰਵਾਉਣਾ ਅਤੇ ਵਿਹਾਰਕ ਯੋਗਤਾ ਦਾ ਵਿਕਾਸ ਕਰਨਾ ਸੀ। ਵਰਕਸ਼ਾਪ ਪ੍ਰੋ. ਸੁਖਨਪ੍ਰੀਤ ਕੌਰ ਵਲੋਂ ਕਰਵਾਈ ਗਈ ਜਿਸ ਵਿਚ ਸਿਲਾਈ ਮਸ਼ੀਨ ਦੀ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਸਿੱਧੀ ਸਿਲਾਈ, ਜਿਗਜੈਗ ਸਟਿਚ, ਬੈਕ ਸਟਿਚ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰੈਕਟੀਕਲ ਸਿਖਲਾਈ ਵੀ ਦਿੱਤੀ ਗਈ। ਸਟਿਚ ਦੀ ਲੰਬਾਈ ਅਤੇ ਧਾਗੇ ਦੇ ਤਣਾਅ ਨੂੰ ਠੀਕ ਢੰਗ ਨਾਲ ਸੈੱਟ ਕਰਨ ਅਤੇ ਸਿਲਾਈ ‘ਚ ਸਫ਼ਾਈ ਤੇ ਪੇਸ਼ੇਵਰ ਤਰੀਕੇ ਅਪਣਾਉਣ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿਲਾਈ ਦੇ ਹੁਨਰਾਂ ਨੂੰ ਰੋਜ਼ਾਨਾ ਜੀਵਨ ਅਤੇ ਭਵਿੱਖ ਦੇ ਰੋਜਗਾਰਕ ਮੌਕਿਆਂ ਨਾਲ ਜੋੜਨ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘਲੋਟੀ ਵਿਖੇ ‘ਨਾਨਕ ਖੇਤੀ ਮੁੜ-ਸੁਰਜੀਤ, ਜਲਵਾਯੂ ਅਨੁਕੂਲ ਅਤੇ ਟਿਕਾਊ ਖੇਤੀ’ ਵਿਸ਼ੇ ’ਤੇ ਵਿਚਾਰ-ਚਰਚਾ ਅਗਲੀ ਖ਼ਬਰ ਬਲਾਕ ਪੱਧਰੀ ਕਿਸਾਨ ਜਾਗਰੂਕ ਕੈਂਪ ਲਗਾਇਆ
Ad Position 24