ਪਿੰਡ ਘਲੋਟੀ ਵਿਖੇ ‘ਨਾਨਕ ਖੇਤੀ ਮੁੜ-ਸੁਰਜੀਤ, ਜਲਵਾਯੂ ਅਨੁਕੂਲ ਅਤੇ ਟਿਕਾਊ ਖੇਤੀ’ ਵਿਸ਼ੇ ’ਤੇ ਵਿਚਾਰ-ਚਰਚਾ
ਰਾੜਾ ਸਾਹਿਬ, 5 ਅਕਸਤੂਬਰ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਘਲੋਟੀ ਵਿਖੇ ‘ਨਾਨਕ ਖੇਤੀ ਮੁੜ-ਸੁਰਜੀਤ, ਜਲਵਾਯੂ ਅਨੁਕੂਲ ਅਤੇ ਟਿਕਾਊ ਖੇਤੀ’ ਵਿਸ਼ੇ ’ਤੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਸਾਨਾਂ ਅਤੇ ਹਾਜਰੀਨ ਸਖਸ਼ੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਰਵਾਇਤੀ ਖੇਤੀ ਦੇ ਨਾਲ-ਨਾਲ ਕੁਦਰਤੀ, ਜਲਵਾਯੂ ਅਨੁਕੂਲ ਅਤੇ ਟਿਕਾਊ ਖੇਤੀ ਨੂੰ ਅਪਣਾਇਆ ਜਾਵੇ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਧਰਤੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸੰਭਾਲ ਵੀ ਯਕੀਨੀ ਬਣਾਈ ਜਾ ਸਕੇ।
ਰਾੜਾ ਸਾਹਿਬ, 5 ਅਕਸਤੂਬਰ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਘਲੋਟੀ ਵਿਖੇ ‘ਨਾਨਕ ਖੇਤੀ ਮੁੜ-ਸੁਰਜੀਤ, ਜਲਵਾਯੂ ਅਨੁਕੂਲ ਅਤੇ ਟਿਕਾਊ ਖੇਤੀ’ ਵਿਸ਼ੇ ’ਤੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਸਾਨਾਂ ਅਤੇ ਹਾਜਰੀਨ ਸਖਸ਼ੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਰਵਾਇਤੀ ਖੇਤੀ ਦੇ ਨਾਲ-ਨਾਲ ਕੁਦਰਤੀ, ਜਲਵਾਯੂ ਅਨੁਕੂਲ ਅਤੇ ਟਿਕਾਊ ਖੇਤੀ ਨੂੰ ਅਪਣਾਇਆ ਜਾਵੇ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਧਰਤੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸੰਭਾਲ ਵੀ ਯਕੀਨੀ ਬਣਾਈ ਜਾ ਸਕੇ। ਇਸ ਸਮੇਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਮਾਜ ਸ਼ਾਸਤਰ ਵਿਭਾਗ ਦੇ ਸਾਬਕਾ ਚੇਅਰਪਰਸਨ ਡਾ. ਵਿਨੋਦ ਕੁਮਾਰ ਚੌਧਰੀ ਨੂੰ ਆਪਣੇ ਵਿਚਾਰ ਸਾਂਝੇ ਕਰਨ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ। ਡਾ. ਚੌਧਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਸੋਚ ਅਨੁਸਾਰ ਕੁਦਰਤ ਨਾਲ ਸੰਤੁਲਨ ਬਣਾਈ ਰੱਖਦਿਆਂ ਖੇਤੀਬਾੜੀ ਕਰਨਾ ਹੀ ਅਸਲ ਅਰਥਾਂ ਵਿੱਚ ਟਿਕਾਊ ਵਿਕਾਸ ਦਾ ਰਾਹ ਹੈ। ਮੀਟਿੰਗ ਦੌਰਾਨ ਧਰਤੀ ਹੇਠਲੇ ਪਾਣੀ ਦੀ ਸੰਭਾਲ, ਜੈਵਿਕ ਵਿਭਿੰਨਤਾ ਦੀ ਰੱਖਿਆ, ਮਿੱਟੀ ਦੀ ਸਿਹਤ ਵਿੱਚ ਸੁਧਾਰ, ਕੁਦਰਤੀ ਖੇਤੀ ਦੇ ਫ਼ਾਇਦੇ ਅਤੇ ਜਲਵਾਯੂ ਪਰਿਵਰਤਨ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆੜਤੀ ਅਵਿਨਾਸ਼ਪ੍ਰੀਤ ਸਿੰਘ ਜੱਲਾ, ਸਰਪੰਚ ਜਸ਼ਪ੍ਰੀਤ ਸਿੰਘ ਪਿੰਡ ਘਲੋਟੀ, ਹਰਪ੍ਰੀਤ ਸਿੰਘ ਪੀਤਾ, ਸੁਖਪ੍ਰੀਤ ਸਿੰਘ ਪੰਚ, ਕੁਲਦੀਪ ਸਿੰਘ ਕਾਕਾ, ਅੰਮ੍ਰਿਤਪਾਲ ਸਿੰਘ, ਮੋਹਣ ਸਿੰਘ ਪੰਚ, ਜਗਜੀਤ ਸਿੰਘ ਜੱਗਾ, ਸਿਮਰਪ੍ਰੀਤ ਸਿੰਘ ਸਿੰਮਾ, ਤਰਲੋਚਨ ਸਿੰਘ, ਨਿਰਮਲ ਸਿੰਘ ਮਾਣਾ, ਇੰਦਰਜੀਤ ਸਿੰਘ ਪ੍ਰਧਾਨ, ਰੁਪਿੰਦਰ ਸਿੰਘ ਪਿੰਦੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਸਾਮਿਲ ਸਨ।