ਝੋਨੇ ਦੀ ਲਿਫ਼ਟਿੰਗ ਸ਼ੁਰੂ, ਸਥਾਨਕ ਸ਼ੈਲਰਾਂ ਨੇ ਹੀ ਕੀਤੀ ਸ਼ੁਰੂਆਤ
ਮਾਛੀਵਾੜਾ ਸਾਹਿਬ, 5 ਅਕਤੂਬਰ (ਮਨੋਜ ਕੁਮਾਰ)-ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਸ਼ੈਲਰ ਮਾਲਕਾ ਨੂੰ ਦਿੱਤੇ ਅਲਟੀਮੇਟਮ ਦੇ ਸਮੇਂ ਤੋਂ ਪਹਿਲਾਂ ਹੀ ਸਥਾਨਕ ਸ਼ੈਲਰ ਮਾਲਕਾਂ ਨੇ ਲਿਫ਼ਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਸੰਬੰਧੀ ਵਿਭਾਗ ਦੇ ਅਧਿਕਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਅੱਜ ਕੁੱਝ ਸ਼ੈਲਰ ਮਾਲਕਾਂ ਨੇ ਲਿਫ਼ਟਿੰਗ ਦੀ ਸ਼ੁਰੂਆਤ ਕੀਤੀ ਹੈ ਅਤੇ ਅਗਲੇ ਦਿਨਾਂ ਦੌਰਾਨ ਇਹ ਰਫ਼ਤਾਰ ਹੋਰ ਵੀ ਤੇਜ਼ ਹੋ ਜਾਵੇਗੀ।
ਮਾਛੀਵਾੜਾ ਸਾਹਿਬ, 5 ਅਕਤੂਬਰ (ਮਨੋਜ ਕੁਮਾਰ)-ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਸ਼ੈਲਰ ਮਾਲਕਾ ਨੂੰ ਦਿੱਤੇ ਅਲਟੀਮੇਟਮ ਦੇ ਸਮੇਂ ਤੋਂ ਪਹਿਲਾਂ ਹੀ ਸਥਾਨਕ ਸ਼ੈਲਰ ਮਾਲਕਾਂ ਨੇ ਲਿਫ਼ਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਸੰਬੰਧੀ ਵਿਭਾਗ ਦੇ ਅਧਿਕਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਅੱਜ ਕੁੱਝ ਸ਼ੈਲਰ ਮਾਲਕਾਂ ਨੇ ਲਿਫ਼ਟਿੰਗ ਦੀ ਸ਼ੁਰੂਆਤ ਕੀਤੀ ਹੈ ਅਤੇ ਅਗਲੇ ਦਿਨਾਂ ਦੌਰਾਨ ਇਹ ਰਫ਼ਤਾਰ ਹੋਰ ਵੀ ਤੇਜ਼ ਹੋ ਜਾਵੇਗੀ। ਅਸਲ ਵਿਚ ਸਥਾਨਕ ਅਨਾਜ ਮੰਡੀ ਵਿਚ ਲਿਫ਼ਟਿੰਗ ਨਾ ਹੋਣ ਕਰ ਕੇ ਹਰ ਪਾਸੇ ਝੋਨੇ ਨਾਲ ਭਰੇ ਕੱਟਿਆਂ ਦੇ ਵੱਡੇ ਵੱਡੇ ਅੰਬਾਰ ਲੱਗ ਗਏ ਹਨ। ਦੂਸਰੇ ਪਾਸੇ ਸਥਾਨਕ ਸੈਂਟਰ ਅਧੀਨ ਆਉਂਦੇ ਸ਼ੈਲਰ ਮਾਲਕਾਂ ਨੇ ਹੜਤਾਲ ਕੀਤੀ ਹੋਈ ਸੀ। ਪਰ ਵਿਭਾਗ ਦੇ ਸਖ਼ਤ ਰੁੱਖ ਤੋਂ ਬਾਦ ਸ਼ੈਲਰ ਮਾਲਕਾਂ ਨੇ ਆਪਣਾ ਰੁੱਖ ਬਦਲਿਆ ਤੇ ਫਿਲਹਾਲ ਲਿਫ਼ਟਿੰਗ ਦੀ ਸ਼ੁਰੂਆਤ ਹੋਈ।