05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦਸਵੀਂ ਵਾਰ ਨੈਸ਼ਨਲ ਚੈਂਪੀਅਨ ਬਣੀ ਪੰਜਾਬ ਦੀ ਗਤਕਾ ਟੀਮ

ਮਾਛੀਵਾੜਾ ਸਾਹਿਬ, 5 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਦਸਵੀਂ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ 29, 30 ਸਤੰਬਰ ਤੇ 1 ਅਕਤੂਬਰ 2026 ਨੂੰ ਜੰਮੂ ਅਤੇ ਕਸ਼ਮੀਰ ਦੇ ਸ਼ੇਰੇ ਕਸ਼ਮੀਰ ਸਟੇਡੀਅਮ ਵਿਖੇ ਕਰਵਾਈ ਗਈ ਸੀ ਉਸ ’ਚ ਪੰਜਾਬ ਦੀ ਗਤਕਾ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਪਹਿਲੇ ਸਥਾਨ ‘ਤੇ ਕਬਜ਼ਾ ਕੀਤਾ। ਪੰਜਾਬ ਗਤਕਾ ਐਸੋਸੀਏਸ਼ਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਅਗਵਾਈ ਹੇਠ 84 ਖਿਡਾਰੀ (ਲੜਕੇ ਅਤੇ ਲੜਕੀਆਂ) ਨੇ ਇਸ ਚੈਂਪੀਅਨਸ਼ਿਪ ‘ਚ ਭਾਗ ਲਿਆ ਸੀ, ਜਿਸ ’ਚ ਅੰਡਰ-19, ਅੰਡਰ-25 ਅਤੇ ਅੰਡਰ-30 ਉਮਰ ਵਰਗ ਦੇ ਮੁਕਾਬਲੇ ਹੋਏ।

Ad Position 21
No active advertisement
ਅਜੀਤ ਡੈਸਕ 06-10-2026
ਮਾਛੀਵਾੜਾ ਸਾਹਿਬ, 5 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਦਸਵੀਂ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ 29, 30 ਸਤੰਬਰ ਤੇ 1 ਅਕਤੂਬਰ 2026 ਨੂੰ ਜੰਮੂ ਅਤੇ ਕਸ਼ਮੀਰ ਦੇ ਸ਼ੇਰੇ ਕਸ਼ਮੀਰ ਸਟੇਡੀਅਮ ਵਿਖੇ ਕਰਵਾਈ ਗਈ ਸੀ ਉਸ ’ਚ ਪੰਜਾਬ ਦੀ ਗਤਕਾ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਪਹਿਲੇ ਸਥਾਨ ‘ਤੇ ਕਬਜ਼ਾ ਕੀਤਾ। ਪੰਜਾਬ ਗਤਕਾ ਐਸੋਸੀਏਸ਼ਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਅਗਵਾਈ ਹੇਠ 84 ਖਿਡਾਰੀ (ਲੜਕੇ ਅਤੇ ਲੜਕੀਆਂ) ਨੇ ਇਸ ਚੈਂਪੀਅਨਸ਼ਿਪ ‘ਚ ਭਾਗ ਲਿਆ ਸੀ, ਜਿਸ ’ਚ ਅੰਡਰ-19, ਅੰਡਰ-25 ਅਤੇ ਅੰਡਰ-30 ਉਮਰ ਵਰਗ ਦੇ ਮੁਕਾਬਲੇ ਹੋਏ। ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੀ ਟੀਮ ਨੇ 182 ਅੰਕਾਂ ਦੇ ਨਾਲ ਓਵਰਆਲ ਟਰਾਫ਼ੀ ‘ਤੇ ਕਬਜ਼ਾ ਕੀਤਾ ਜਦਕਿ 91 ਅੰਕਾਂ ਨਾਲ ਦਿੱਲੀ ਦੂਸਰੇ ਅਤੇ 63 ਅੰਕਾਂ ਨਾਲ ਚੰਡੀਗੜ੍ਹ ਤੀਸਰੇ ਸਥਾਨ ‘ਤੇ ਰਿਹਾ। ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਸੋਹਲ ਵਲੋਂ ਸਾਰੇ ਹੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਕਿਹਾ ਕਿ ਪੰਜਾਬ ਗਤਕਾ ਐਸੋਸੀਏਸ਼ਨ ਖਿਡਾਰੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਲਈ ਵਚਨਬੱਧ ਹੈ। ਇਸ ਮੌਕੇ ਪੰਜਾਬ ਟੀਮ ਦੇ ਕੋਚ ਹਰਜਿੰਦਰ ਸਿੰਘ ਕਿੱਲੀ, ਮੈਨੇਜਰ ਜਗਕਿਰਨ ਕੌਰ ਵੜੈਚ ਅਤੇ ਲੜਕੀਆਂ ਦੇ ਕੋਚ ਹਰਮਨਪ੍ਰੀਤ ਕੌਰ ਨੂੰ ਦਵਿੰਦਰ ਸਿੰਘ ਜੁਗਨੀ, ਰਘਵੀਰ ਸਿੰਘ, ਕੁਲਦੀਪ ਸਿੰਘ, ਅਰਸ਼ਦ ਡਾਲੀ ਵਲੋਂ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਦੇ ਅੰਦਰ ਵਿਕਾਸ ਦੇ ਕੰਮ ਕਰਵਾਉਣ ਲਈ ਸਾਹਨੇਵਾਲ ਨਗਰ ਕੌਂਸਲ ’ਚ ਹੋਈ ਮੀਟਿੰਗ ਅਗਲੀ ਖ਼ਬਰ ਸ਼੍ਰੋ.ਅ.ਦ. (ਬ) ਵਲੋਂ ਅੱਜ ਪਿੰਡ ਬੜੂੰਦੀ ਤੋਂ ਸ਼ੁਰੂ ਹੋਵੇਗੀ ਹਲਕਾ ਰਾਏਕੋਟ ਦੀ ਘਰ-ਘਰ ਸੰਪਰਕ ਮੁਹਿੰਮ
Ad Position 24