07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ’ਚ ਆਇਆ ਜੋਸ਼- ਲਛਮਣ ਸਿੰਘ ਗਰੇਵਾਲ

ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਲਛਮਣ ਸਿੰਘ ਗਰੇਵਾਲ ਨੇ ਕਾਂਗਰਸ ਪਾਰਟੀ ਦੇ ਨੇਤਾ ਅਤੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪਾਰਟੀ ਹਾਈਕਮਾਂਡ ਨੇ ਦੂਰਅੰਦੇਸ਼ੀ ਵਾਲੀ ਸੋਚ ਨਾਲ ਇਹ ਬਹੁਤ ਵਧੀਆ ਅਤੇ ਪ੍ਰਦੇਸ਼ ਕਾਂਗਰਸ ਦੇ ਹੱਕ ’ਚ ਚੰਗਾ ਫੈਸਲਾ ਲਿਆ ਹੈ।

Ad Position 21
No active advertisement
ਅਜੀਤ ਡੈਸਕ 07-10-2026
ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਲਛਮਣ ਸਿੰਘ ਗਰੇਵਾਲ ਨੇ ਕਾਂਗਰਸ ਪਾਰਟੀ ਦੇ ਨੇਤਾ ਅਤੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪਾਰਟੀ ਹਾਈਕਮਾਂਡ ਨੇ ਦੂਰਅੰਦੇਸ਼ੀ ਵਾਲੀ ਸੋਚ ਨਾਲ ਇਹ ਬਹੁਤ ਵਧੀਆ ਅਤੇ ਪ੍ਰਦੇਸ਼ ਕਾਂਗਰਸ ਦੇ ਹੱਕ ’ਚ ਚੰਗਾ ਫੈਸਲਾ ਲਿਆ ਹੈ। ਲਛਮਣ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰਗਟ ਸਿੰਘ ਸਭ ਨੂੰ ਨਾਲ ਲੈ ਕੇ ਚੱਲਣ ਵਾਲੇ, ਇੱਕ ਚੰਗੀ ਉਸਾਰੂ ਸੋਚ, ਨਿੱਡਰ ਅਤੇ ਦੂਰਅੰਦੇਸ਼ੀ ਵਾਲੀ ਸੋਚ ਦੇ ਮਾਲਕ ਹਨ, ਜਿਹਨਾਂ ਦੀ ਅਗਵਾਈ ’ਚ ਪੰਜਾਬ ’ਚ ਕਾਂਗਰਸ ਪਾਰਟੀ ਮਜਬੂਤੀ ਅਤੇ ਤੇਜੀ ਨਾਲ ਅੱਗੇ ਵੱਧੇਗੀ ਕਿਉਂਕਿ ਅੱਜ ਪਾਰਟੀ ਨਾਲ ਸਬੰਧਤ ਹਰ ਆਗੂ ਅਤੇ ਵਰਕਰ ਜੋਸ਼ ਨਾਲ ਭਰਿਆ ਦਿਖਾਈ ਦੇ ਰਿਹਾ ਹੈ। ਲਛਮਣ ਸਿੰਘ ਗਰੇਵਾਲ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ, ਕਿਉਂਕਿ ਇਹਨਾਂ ਦੀਆਂ ਲਾਰੇ ਲੱਪੇ ਵਾਲੀਆਂ ਨੀਤੀਆਂ ਨੂੰ ਹੁਣ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਅਤੇ ਦੁਬਾਰਾ ਲੋਕਾਂ ਨੇ ਇਹਨਾਂ ਨੂੰ ਮੂੰਹ ਨਹੀਂ ਲਗਾਉਣਾ। ਲਛਮਣ ਸਿੰਘ ਗਰੇਵਾਲ ਨੇ ਕਿਹਾ ਕਿ ਅੱਜ ਸਮੁੱਚੀ ਕਾਂਗਰਸ ਪਾਰਟੀ ਇੱਕਜੁੱਟ ਹੈ, ਆਉਂਦੀਆਂ 2027 ਦੀਆਂ ਚੋਣਾਂ ’ਚ ਸੂਬਾ ਪ੍ਰਧਾਨ ਅਤੇ ਸਾਡੇ ਕੈਪਟਨ ਪ੍ਰਗਟ ਸਿੰਘ ਦੀ ਯੋਗ ਅਗਵਾਈ ’ਚ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਤਰਸ ਆਧਾਰ ਨੌਕਰੀ ਲਈ ਲਿੰਗ ਦੇ ਆਧਾਰ ’ਤੇ ਕੋਈ ਭੇਦ-ਭਾਵ ਨਾ ਕੀਤਾ ਜਾਵੇ:-ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਸੋਹਣ ਸਿੰਘ ਢੋਲਣਵਾਲ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਪੋਕਸਪਰਸਨ ਨਿਯੁਕਤ
Ad Position 24