06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜਸਮੀਨ ਕੌਰ ਨੇ ਪਾਵਰ ਲਿਫਟਿੰਗ ਵਿੱਚ ਜਿੱਤਿਆ ਸੋਨ ਤਗਮਾ

ਕੁਹਾੜਾ, 6 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਇਲਾਕੇ ਦੀ ਹੋਣਹਾਰ ਖਿਡਾਰਨ ਜਸਮੀਨ ਕੌਰ ਸਪੁੱਤਰੀ ਮਨਰਾਜ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ। ਜਸਮੀਨ ਕੌਰ ਨੇ 13 ਤੋਂ 19 ਸਾਲ ਉਮਰ ਵਰਗ ਦੇ ਪਾਵਰ ਲਿਫਟਿੰਗ ਮੁਕਾਬਲੇ ਵਿੱਚ ਆਪਣੀ ਖੇਡ ਕਾਬਲੀਅਤ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਕੁਹਾੜਾ, 6 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਇਲਾਕੇ ਦੀ ਹੋਣਹਾਰ ਖਿਡਾਰਨ ਜਸਮੀਨ ਕੌਰ ਸਪੁੱਤਰੀ ਮਨਰਾਜ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ। ਜਸਮੀਨ ਕੌਰ ਨੇ 13 ਤੋਂ 19 ਸਾਲ ਉਮਰ ਵਰਗ ਦੇ ਪਾਵਰ ਲਿਫਟਿੰਗ ਮੁਕਾਬਲੇ ਵਿੱਚ ਆਪਣੀ ਖੇਡ ਕਾਬਲੀਅਤ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਪਰਿਵਾਰ ਅਤੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਅਤੇ ਕੋਚ ਨੇ ਦੱਸਿਆ ਕਿ ਜਸਮੀਨ ਕੌਰ ਮਿਹਨਤੀ ਖਿਡਾਰਨ ਹੈ ਅਤੇ ਉਹ ਨਿਯਮਤ ਤੌਰ ’ਤੇ ਅਭਿਆਸ ਕਰਦੀ ਹੈ। ਜਸਮੀਨ ਕੌਰ ਨੇ ਆਪਣੀ ਜਿੱਤ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਕੋਚ ਨੂੰ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਸੂਬਾ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਜਿੱਤਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਮਿਹਨਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਮਿਲੇਗੀ ਹੋਰ ਮਜ਼ਬੂਤੀ- ਬਾਜਵਾ/ਬੁੱਢੇਵਾਲ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24