06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਸਰਕਾਰ ਵਲੋਂ ਸਕੂਲਾਂ ਤੇ ਕਾਲਜਾਂ ’ਚ ਮਾਨਸਿਕ ਸਿਹਤ ਸੰਬੰਧੀ ਪ੍ਰੋਗਰਾਮ ਜਲਦ- ਡਾ. ਬਲਵੀਰ ਸਿੰਘ

ਸਮਰਾਲਾ, 6 ਅਕਤੂਬਰ (ਗੋਪਾਲ ਸੋਫਤ)-ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਸਕੂਲਾਂ ਅਤੇ ਕਾਲਜਾਂ ਵਿੱਚ ਮਾਨਸਿਕ ਸਿਹਤ ਦਾ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਕਿਉਕਿ ਅੱਜ ਦੇ ਦੌਰ ਵਿੱਚ ਕਿਸਾਨਾਂ ਤੋਂ ਵੀ ਵੱਧ ਨੌਜਵਾਨ ਖੁਦਕਸ਼ੀਆਂ ਕਰ ਰਹੇ ਹਨ। ਅੱਜ ਸਥਾਨਕ ਮਾਲਵਾ ਕਾਲਜ ਵਿੱਚ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਜੋਨਲ ਯੂਥ ਤੇ ਵਿਰਾਸਤੀ ਫੈਸਟੀਵਲ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਭਗਤ ਸਿੰਘ ਸਮੇਤ ਹੋਰ ਸ਼ਹੀਦਾਂ ਦੇ ਨੌਜਵਾਨਾਂ ਅਤੇ ਆਗੂਆਂ ਲਈ ਲਿਖੇ ਸੁਨੇਹੇ ਅੱਜ ਪੜ੍ਹਨ ਦੀ ਲੋੜ ਹੈ।

Ad Position 21
No active advertisement
ਸਿਹਤ ਮੰਤਰੀ ਨੇ ਮਾਲਵਾ ਕਾਲਜ ’ਚ ਜ਼ੋਨਲ ਯੂਥ ਤੇ ਵਿਰਾਸਤੀ ਫੈਸਟੀਵਲ ਦਾ ਕੀਤਾ ਉਦਘਾਟਨ 07-10-2026
ਸਮਰਾਲਾ, 6 ਅਕਤੂਬਰ (ਗੋਪਾਲ ਸੋਫਤ)-ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਸਕੂਲਾਂ ਅਤੇ ਕਾਲਜਾਂ ਵਿੱਚ ਮਾਨਸਿਕ ਸਿਹਤ ਦਾ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਕਿਉਕਿ ਅੱਜ ਦੇ ਦੌਰ ਵਿੱਚ ਕਿਸਾਨਾਂ ਤੋਂ ਵੀ ਵੱਧ ਨੌਜਵਾਨ ਖੁਦਕਸ਼ੀਆਂ ਕਰ ਰਹੇ ਹਨ। ਅੱਜ ਸਥਾਨਕ ਮਾਲਵਾ ਕਾਲਜ ਵਿੱਚ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਜੋਨਲ ਯੂਥ ਤੇ ਵਿਰਾਸਤੀ ਫੈਸਟੀਵਲ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਭਗਤ ਸਿੰਘ ਸਮੇਤ ਹੋਰ ਸ਼ਹੀਦਾਂ ਦੇ ਨੌਜਵਾਨਾਂ ਅਤੇ ਆਗੂਆਂ ਲਈ ਲਿਖੇ ਸੁਨੇਹੇ ਅੱਜ ਪੜ੍ਹਨ ਦੀ ਲੋੜ ਹੈ। ਉਹਨਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿੱਚ ਗੁੰਡਾ ਰਾਜ ਹੈ ਅਤੇ ਸਾਡੇ ਦੇਸ਼ ਦੇ ਵਿੱਚ ਵੀ ਚੱਲ ਰਹੀ ਗੁੰਡਾਗਰਦੀ ਬਾਰੇ ਵਿਦਿਆਰਥੀਆਂ ਨੂੰ ਸਮਝਣ ਦੀ ਲੋੜ ਹੈ। ਸਿਹਤ ਮੰਤਰੀ ਨੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕੀ ਨਵੀਂ ਪੀੜੀ ਦੇ ਨੌਜਵਾਨਾਂ ਗੁੰਡਾਗਰਦੀ ਕਰਨ ਵਾਲੇ ਰਾਜਸੀ ਵਿਅਕਤੀਆਂ ਨੂੰ ਸਬਕ ਸਿਖਾ ਰਹੇ ਹਨ। ਉਹਨਾਂ ਕਿਹਾ ਕਿ ਗੁਜਰਾਤ, ਅਤੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ਾ ਆ ਰਿਹਾ ਹੈ ਜਿਸ ਦਾ ਨਿਸ਼ਾਨਾ ਸਾਡੀ ਨੌਜਵਾਨੀ, ਕਿਸਾਨ ਅਤੇ ਮਜ਼ਦੂਰ ਹਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਮਾਲਵਾ ਕਾਲਜ ਦੇ ਪ੍ਰਧਾਨ ਆਲਮਦੀਪ ਸਿੰਘ ਮਲਮਾਜਰਾ, ਜਨਰਲ ਸਕੱਤਰ ਤੇਜਿੰਦਰ ਸਿੰਘ ਤੇਜੀ ਰਾਜੇਵਾਲ ਅਤੇ ਪ੍ਰਿੰਸਪਲ ਦਿਨੇਸ਼ ਸ਼ਰਮਾ ਦੇ ਨਾਲ ਸ਼ਮਾ ਰੋਸ਼ਨ ਕਰਕੇ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ । ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਵਿਚਾਰ ਪ੍ਰਗਟ ਕਰਦਿਆਂ ਕਿ ਦੇਸ਼ ਅਤੇ ਦੇਸ਼ ਦੇ ਨੌਜਵਾਨਾਂ ਨੂੰ ਭਵਿੱਖ ਵਿੱਚ ਪਾਣੀ, ਵਾਤਾਵਰਣ ਸਮੇਤ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਸ ਲਈ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉ ਹ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਅਤੇ ਕਿੱਤਾ ਮੁੱਖੀ ਹੁਨਰ ਨਾਲ ਪਰਪੱਕ ਕਰਨ। ਮੈਡੀਕਲ ਕਾਲਜਾਂ ਵਿੱਚ ਆਧੁਨਿਕ ਇਲਾਜ ਅਤੇ ਨਵੀਆਂ ਮੈਡੀਕਲ ਤਕਨੀਕਾਂ ਨੂੰ ਉਤਸ਼ਾਹਿਤ ਕੀਤਾ ਜਾਂ ਰਿਹਾ ਹੈ। ਇੱਥੇ ਪਹੁੰਚਣ ਤੇ ਸਿਹਤ ਮੰਤਰੀ ਦਾ ਸਵਾਗਤ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਬਲਵੀਰ ਸਿੰਘ ਰਾਜੇਵਾਲ, ਪ੍ਰਧਾਨ ਆਲਮਦੀਪ ਸਿੰਘ ਮਲ ਮਾਜਰਾ, ਜਨਰਲ ਸਕੱਤਰ ਤੇਜਿੰਦਰ ਸਿੰਘ ਤੇਜੀ, ਜਸਪ੍ਰੀਤ ਸਿੰਘ ਕਲਾਲ ਮਾਜਰਾ, ਹਰਪਾਲ ਸਿੰਘ ਢਿਲੋਂ, ਸ਼੍ਰੋਮਣੀ ਕਮੇਟੀ ਮੈਂਬਰ ਸਰਬੰਸ ਸਿੰਘ ਮਾਣਕੀ, ਜੋਗਿੰਦਰ ਸਿੰਘ ਸੇਹ ਗਿਆਨੀ ਮਹਿੰਦਰ ਸਿੰਘ, ਪ੍ਰਿੰਸੀਪਲ ਦਿਨੇਸ਼ ਸ਼ਰਮਾ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਅਤਿ ਨਿੰਦਣਯੋਗ - ਜਥੇ. ਜਤਿੰਦਰ ਸਿੰਘ ਈਸੜੂ ਅਗਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਵਲੋਂ ਬਲਾਕ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24