06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਅਤਿ ਨਿੰਦਣਯੋਗ - ਜਥੇ. ਜਤਿੰਦਰ ਸਿੰਘ ਈਸੜੂ

ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਜਥੇ. ਈਸੜੂ ਨੇ ਕਿਹਾ ਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ।

Ad Position 21
No active advertisement
ਜਥੇ. ਤੇਜਿੰਦਰਪਾਲ ਸਿੰਘ ਈਸੜੂ 07-10-2026
ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਜਥੇ. ਈਸੜੂ ਨੇ ਕਿਹਾ ਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਜਾ ਕੇ ਰਸਦਾਂ ਨੂੰ ਖਿਲਾਰ ਦਿੱਤਾ ਗਿਆ। ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕਰਦਿਆਂ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਵੀ ਪਾੜੇ ਗਏ ਹਨ। ਪੁਲਿਸ ਵੱਲੋਂ ਸਥਾਨਕ ਸਿੱਖ ਆਗੂ ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਥੇ. ਈਸੜੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਅਤੇ ਇਸ ਘਟਨਾ ਪਿੱਛੇ ਜਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦਾ ਕੋਈ ਮਸਲਾ ਸੀ ਤਾਂ ਉਸ ਵਾਸਤੇ ਪੁਲਿਸ ਨੂੰ ਕਾਨੂੰਨ ਅਨੁਸਾਰ ਧਾਰਮਿਕ ਮਰਿਆਦਾ ਨੂੰ ਮੁੱਖ ਰੱਖਦਿਆਂ ਕਾਰਵਾਈ ਕਰਨੀ ਚਾਹੀਦੀ ਸੀ ਨਾ ਕਿ ਸਿੱਖ ਧਾਰਮਿਕ ਅਸਥਾਨ ਅੰਦਰ ਇਸ ਤਰ੍ਹਾਂ ਦਾਖਲ ਹੋ ਕੇ ਤੋੜਭੰਨ ਕਰਨੀ ਸੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫਤਾਰੀ ਤੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਪੂਰੀ ਘਟਨਾ ਦੀ ਨਿਰੱਪਖ ਜਾਂਚ ਕਰਵਾਉਣ ਅਤੇ ਗੁਰੂ ਘਰ ਅੰਦਰ ਤੋੜਭੰਨ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਕਿਸੇ ਵੀ ਸਿੱਖ ਆਗੂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਸਿੱਖ ਆਗੂ ਭਾਈ ਟਿੰਮਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਰੁਪਾਲੋਂ ਦੀ ਅਗਵਾਈ ਦੇ ਪਿੰਡ ਰਾਮਪੁਰ ਦੇ ਕਈ ਪਰਿਵਾਰ ਹੋਏ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਕੂਲਾਂ ਤੇ ਕਾਲਜਾਂ ’ਚ ਮਾਨਸਿਕ ਸਿਹਤ ਸੰਬੰਧੀ ਪ੍ਰੋਗਰਾਮ ਜਲਦ- ਡਾ. ਬਲਵੀਰ ਸਿੰਘ
Ad Position 24