ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਜੱਗੀ ਦਿਉਲ ਵਲੋਂ ਕਿਲ੍ਹਾ ਰਾਏਪੁਰ ਵਿਖੇ ਝੋਨੇ ਖ਼ਰੀਦ ਦੀ ਸ਼ੁਰੂਆਤ
ਕਿਹਾ, ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ
ਡੇਹਲੋਂ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਪੈਂਦੇ ਖ਼ਰੀਦ ਕੇਂਦਰ ਕਿਲ੍ਹਾ ਰਾਏਪੁਰ ਵਿਖੇ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਨੇ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ ਹੈ। ਇਸ ਸਮੇਂ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਗੁਰਮ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਮੰਡੀਆਂ ਦੇ ਨਾਲ-ਨਾਲ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡੇਹਲੋਂ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਪੈਂਦੇ ਖ਼ਰੀਦ ਕੇਂਦਰ ਕਿਲ੍ਹਾ ਰਾਏਪੁਰ ਵਿਖੇ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਨੇ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ ਹੈ। ਇਸ ਸਮੇਂ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਗੁਰਮ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਮੰਡੀਆਂ ਦੇ ਨਾਲ-ਨਾਲ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਸਫ਼ਾਈ, ਲਾਈਟਾਂ, ਪੀਣ ਵਾਲੇ ਸਾਫ਼ ਪਾਣੀ, ਨਮੀ ਮਾਪਣ ਵਾਲੇ ਮੀਟਰ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਵਾਢੀ ਕੀਤੀ ਜਾਵੇ ਅਤੇ ਨਿਰਧਾਰਿਤ 17 ਫ਼ੀਸਦੀ ਨਮੀ ਦੀ ਸੀਮਾ ਨੂੰ ਧਿਆਨ ਵਿਚ ਰੱਖਦਿਆਂ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਂਦਾ ਜਾਵੇ। ਉਨ੍ਨਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਘੱਟ ਤੋਂ ਘੱਟ ਸਮੇਂ ਵਿਚ ਵੇਚ ਕੇ ਆਪਣੇ ਘਰ ਪਰਤ ਸਕਣ, ਇਸ ਲਈ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਦਾ ਜ਼ਿੰਮੇਵਾਰੀ ਨਾਲ ਪ੍ਰਬੰਧਨ ਕੀਤਾ ਜਾਵੇ। ਚੇਅਰਮੈਨ ਜੱਗੀ ਦਿਉਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਆਪਣਾ ਝੋਨਾ ਮੰਡੀ ਵਿਚ ਚੰਗੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ ਤਾਂ ਜੋ ਸਰਕਾਰੀ ਖ਼ਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਸਹਿਯੋਗ ਨਾਲ ਝੋਨੇ ਦੀ ਖ਼ਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਸੰਮਤੀ ਮੈਂਬਰ ਹਰਜੋਧ ਸਿੰਘ ਦਿਉਲ, ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਸੈਕਟਰੀ ਰੁਬੇਲ ਸਿੰਘ, ਅਮਰਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ।