08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕੈਬਨਿਟ ਮੰਤਰੀ ਸੌਂਦ ਨੇ ਪਿੰਡ ਅਸ਼ਗਰੀਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 45 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਕੀਤੇ ਤਕਸੀਮ

ਬੀਜਾ, 7 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ 34ਦੇ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਅਸ਼ਗਰੀਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 45 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਸਬੰਧੀ ਪ੍ਰਾਪਰਟੀ ਕਾਰਡ ਤਕਸੀਮ ਕੀਤੇ।

Ad Position 21
No active advertisement
ਅਜੀਤ ਡੈਸਕ 08-10-2026
ਬੀਜਾ, 7 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ 34ਦੇ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਅਸ਼ਗਰੀਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 45 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਸਬੰਧੀ ਪ੍ਰਾਪਰਟੀ ਕਾਰਡ ਤਕਸੀਮ ਕੀਤੇ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿਣ ਦੇ ਬਾਵਜੂਦ ਉਨ੍ਹਾਂ ਕੋਲ ਮਾਲਕਾਨਾ ਹੱਕ ਦਾ ਕੋਈ ਪੱਕਾ ਕਾਨੂੰਨੀ ਦਸਤਾਵੇਜ਼ ਨਹੀਂ ਸੀ। ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਅਤੇ ਸਥਿਰਤਾ ਮਿਲੀ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਨਾਇਬ ਤਹਿਸੀਲਦਾਰ ਖੰਨਾ ਗੁਰੂਚਰਨ ਸਿੰਘ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਪਿੰਡ ਅਸ਼ਗਰੀਪੁਰ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਈ. ਓ. ਸੀ. ਯੂ. ਐਸ. ਏ. ਦੇ ਪ੍ਰਧਾਨ ਗਿਲਜ਼ੀਆਂ ਪਰਗਟ ਸਿੰਘ ਨੂੰ ਮਿਲੇ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਜੱਗੀ ਦਿਉਲ ਵਲੋਂ ਕਿਲ੍ਹਾ ਰਾਏਪੁਰ ਵਿਖੇ ਝੋਨੇ ਖ਼ਰੀਦ ਦੀ ਸ਼ੁਰੂਆਤ ਕਿਹਾ, ਝੋਨੇ ਦੀ ਫ਼ਸਲ...
Ad Position 24