07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ.ਬੀ.ਆਈ. ਛਾਪੇਮਾਰੀ ਨਾਲ ਪੰਜਾਬ ਸਰਕਾਰ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼-ਹੇਮਰਾਜ ਰਾਜੀ

ਕੁਹਾੜਾ, 7 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਦਫ਼ਤਰ ਸਮੇਤ ਸੀ. ਬੀ.

Ad Position 21
No active advertisement
ਅਜੀਤ ਡੈਸਕ 08-10-2026
ਕੁਹਾੜਾ, 7 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਦਫ਼ਤਰ ਸਮੇਤ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਚੇਅਰਮੈਨ, ‘ਆਪ’ ਦੇ ਕੌਂਸਲ ਮੈਂਬਰ ਅਤੇ ਬੀ. ਸੀ. ਵਿੰਗ ਦੇ ਵਾਈਸ ਪ੍ਰਧਾਨ ਹੇਮਰਾਜ ਰਾਜੀ ਸਾਹਨੇਵਾਲ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਭਾਜਪਾ ਕੀ ਸਾਬਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਜਾਂਚ ਏਜੰਸੀਆਂ ਰਾਹੀਂ ਪੰਜਾਬ ਸਰਕਾਰ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਕਾਰਵਾਈਆਂ ਨੂੰ ਲੋਕਤੰਤਰਿਕ ਢੰਗ ਨਾਲ ਜਵਾਬ ਦੇਣਗੇ। ਹੇਮਰਾਜ ਰਾਜੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨਾਲ ਸਬੰਧਿਤ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਨੂੰ ਪ੍ਰਵਾਨ ਨਹੀਂ ਕਰਨਗੇ। ਹੇਮਰਾਜ ਰਾਜੀ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਅਜਿਹੀਆਂ ਸਿਆਸੀ ਚਾਲਾਂ ਅਤੇ ਕਾਰਵਾਈਆਂ ਪਿੱਛੇ ਛੁਪੇ ਮਕਸਦਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਦਾ ਭਰੋਸਾ ਨਹੀਂ ਬਦਲਿਆ ਜਾ ਸਕਦਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪਣੇ ਫ਼ੈਸਲੇ ਰਾਹੀਂ ਇਸ ਦਾ ਜਵਾਬ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸਟੇਟ ਟੀਮ ਵਲੋਂ ‘ਮਰਦਮਸ਼ੁਮਾਰੀ 2027’ ਦੇ ਸਿਖਲਾਈ ਪ੍ਰੋਗਰਾਮ ਦਾ ਨਿਰੀਖਣ 15 ਨਵੰਬਰ ਤੋਂ 30 ਨਵੰਬਰ ਤੱਕ ਹੋਣ ਵਾਲੀ ਵਾਲ... ਅਗਲੀ ਖ਼ਬਰ ਅਣਪਛਾਤੀ ਲਾਸ਼ ਮਿਲੀ
Ad Position 24