07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸੈਕਰਡ ਹਾਰਟ ਸਕੂਲ ਦੇ ਸਮਰਜੋਤ ਸਿੰਘ ਨੇ ਜਿੱਤਿਆ ਸੋਨ ਤਗਮਾ

ਮਾਛੀਵਾੜਾ ਸਾਹਿਬ, 7 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ ਸਾਹਿਬ ਦੇ ਵਿਦਿਆਰਥੀ ਸਮਰਜੋਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਵੱਕਾਰੀ ਖੇਡ ਮੁਕਾਬਲੇ ‘ਚ ਕੁਸ਼ਤੀ ਦੇ 74 ਕਿੱਲੋਗਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਮਰਜੋਤ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ।

Ad Position 21
No active advertisement
ਸਕੂਲ ਪ੍ਰਿੰਸੀਪਲ ਐਂਸੀ ਜੋਸ ਨਾਲ ਦਿਖਾਈ ਦੇ ਰਿਹਾ ਸਮਰਜੋਤ ਸਿੰਘ। ਤਸਵੀਰ : ਰਾਜਦੀਪ ਅਲਬੇਲਾ 08-10-2026
ਮਾਛੀਵਾੜਾ ਸਾਹਿਬ, 7 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ ਸਾਹਿਬ ਦੇ ਵਿਦਿਆਰਥੀ ਸਮਰਜੋਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਵੱਕਾਰੀ ਖੇਡ ਮੁਕਾਬਲੇ ‘ਚ ਕੁਸ਼ਤੀ ਦੇ 74 ਕਿੱਲੋਗਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਮਰਜੋਤ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ। ਉਸ ਦੀ ਇਸ ਜਿੱਤ ਨਾਲ ਸਕੂਲ ਵਿੱਚ ਖ਼ੁਸ਼ੀ ਦਾ ਮਾਹੌਲ ਬਣ ਗਿਆ। ਸਕੂਲ ਦੀ ਪ੍ਰਿੰਸੀਪਲ ਸਿਸਟਰ ਐਂਸੀ ਜੋਸ ਨੇ ਸਮਰਜੋਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਸਮਰਜੋਤ ਸਿੰਘ ਦੀ ਇਸ ਕਾਮਯਾਬੀ ‘ਤੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਉਸ ਨੂੰ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਕੇਂਦਰ ਗੋਪਾਲਪੁਰ ਦੀ ਜ਼ਮੀਨ ’ਤੇ ਕਬਜ਼ਾ ਲਏ ਜਾਣ ਦੀ ਪ੍ਰਕਿਰਿਆ ਸਮੇਂ ਸਥਿਤੀ ਤਣਾਅਪੂਰਨ ਬਣੀ ਅਗਲੀ ਖ਼ਬਰ ‘ ਆਪ’ ਦੇ ਹੀ ਵਿਧਾਇਕ ਮਾਈਸਰਖਾਨਾ ਨੇ ਸਿੱਖਿਆ ਕ੍ਰਾਂਤੀ ਦੀ ਪੋਲ ਖੋਲ੍ਹੀ- ਗਿੱਲ ਬੇਰਕਲਾਂ
Ad Position 24