07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਨਗੜ੍ਹ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਬੱਸ ਰਵਾਨਾ

ਕੁਹਾੜਾ, 7 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਮਾਨਗੜ੍ਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨਾਲ ਭਰੀ ਬੱਸ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਲਈ ਰਵਾਨਾ ਕੀਤੀ ਗਈ। ਬੱਸ ਨੂੰ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਸੈਣੀ ਵਲੋਂ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਕੁਹਾੜਾ, 7 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਮਾਨਗੜ੍ਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨਾਲ ਭਰੀ ਬੱਸ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਲਈ ਰਵਾਨਾ ਕੀਤੀ ਗਈ। ਬੱਸ ਨੂੰ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਸੈਣੀ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਤਾਂਘ ਹਰ ਸ਼ਰਧਾਲੂ ਦੇ ਮਨ ਵਿਚ ਹੁੰਦੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਹੋਣ ਨਾਲ ਸੰਗਤਾਂ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਸੈਣੀ ਨੇ ਆਪ ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤਾ ਗਿਆ ਹਰ ਇੱਕ ਵਾਅਦਾ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪੀ. ਏ. ਇਕਬਾਲ ਸਿੰਘ ਜੰਡਿਆਲੀ, ਕੁਲਵਿੰਦਰ ਸਿੰਘ ਸ਼ਾਰਦੇ, ਬਲਦੇਵ ਸਿੰਘ ਦੇਬੀ ਮਾਨਗੜ੍ਹ, ਬਲਵੀਰ ਸਿੰਘ ਕੁਹਾੜਾ ਏ. ਐੱਸ. ਆਈ. ਦਰਸ਼ਨ ਸਿੰਘ, ਰਣਧੀਰ ਸਿੰਘ ਧੀਰਾ, ਸਮੇਤ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ‘ਮੇਰਾ ਘਰ-ਮੇਰੇ ਨਾਮ’ ਅਧੀਨ 162 ਲੋਕਾਂ ਨੂੰ ਲਾਲ ਲਕੀਰ ਵਾਲੇ ਮਕਾਨਾਂ ਦੀ ਮਾਲਕੀ ਦੇ ਕਾਰਡ ਵੰਡੇ... ਅਗਲੀ ਖ਼ਬਰ ਗੁਰੂ ਘਰ ਭੌਰਲਾ ਦੇ ਪ੍ਰਧਾਨ ਤੇ ਰੇਲਵੇ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਬੰਤ ਸਿੰਘ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦ...
Ad Position 24