09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਸਾਹਨੇਵਾਲ ’ਚ ਕਾਂਗਰਸੀਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਸਾਹਨੇਵਾਲ, 8 ਅਕਤੂਬਰ (ਹਨੀ ਚਾਠਲੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਵਲੋ ਦਿੱਤੇ ਸੱਦੇ ਤਹਿਤ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੁਖਜੀਤ ਸਿੰਘ ਹਰਾ ਅਤੇ ਮਹਿਲਾ ਕਾਂਗਰਸ ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਦੀ ਅਗਵਾਈ ਵਿਚ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਸਾਹਨੇਵਾਲ ‘ਚ ਕਾਂਗਰਸੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸ ਸ਼ਹਿਰੀ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਤਾਜਪੁਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਾ ਕੇਂਦਰ ਦੀ ਮੋਦੀ ਸਰਕਾਰ ਨੂੰ ਜਵਾਬ ਦੇਣਾ ਅਤੇ ਲੋਕਾਂ ਦਾ ਚੋਣ ਪ੍ਰਣਾਲੀ ਵਿਚ ਭਰੋਸਾ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 09-10-2026
ਸਾਹਨੇਵਾਲ, 8 ਅਕਤੂਬਰ (ਹਨੀ ਚਾਠਲੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਵਲੋ ਦਿੱਤੇ ਸੱਦੇ ਤਹਿਤ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੁਖਜੀਤ ਸਿੰਘ ਹਰਾ ਅਤੇ ਮਹਿਲਾ ਕਾਂਗਰਸ ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਦੀ ਅਗਵਾਈ ਵਿਚ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਸਾਹਨੇਵਾਲ ‘ਚ ਕਾਂਗਰਸੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸ ਸ਼ਹਿਰੀ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਤਾਜਪੁਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਾ ਕੇਂਦਰ ਦੀ ਮੋਦੀ ਸਰਕਾਰ ਨੂੰ ਜਵਾਬ ਦੇਣਾ ਅਤੇ ਲੋਕਾਂ ਦਾ ਚੋਣ ਪ੍ਰਣਾਲੀ ਵਿਚ ਭਰੋਸਾ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਕੈਪਟਨ ਸੁਖਜੀਤ ਸਿੰਘ ਹਰਾ ਨੇ ਕਿਹਾ ਕਿ ਕਾਂਗਰਸ ਵਲੋਂ ਅੱਜ ਦੇ ਦਿਨ ਨੂੰ ‘ਕਾਲਾ ਦਿਵਸ’ ਵਜੋਂ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਵਿਖੇ ਚੋਣ ਕਮਿਸ਼ਨ ਤੋਂ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਅਤੇ ਸੀਨੀਅਰ ਆਗੂਆਂ ਨਾਲ ਕਥਿਤ ਤੌਰ ‘ਤੇ ਬੇਰਹਿਮੀ ਨਾਲ ਕੁੱਟਮਾਰ ਅਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਿਰੋਧੀ ਧਿਰ ਅਤੇ ਦੇਸ਼ ਦੇ ਲੋਕਾਂ ਵਲੋਂ ਉਠਾਏ ਜਾ ਰਹੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕਰਦੀ ਰਹੇਗੀ। ਮਹਿਲਾ ਕਾਂਗਰਸ ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਨੇ ਕਿਹਾ ਕਿ ਦੇਸ਼ ਦੀ ਲੋਕਤੰਤਰਿਕ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਚੋਣ ਪ੍ਰਕਿਰਿਆ ਦਾ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਹੋਣਾ ਬਹੁਤ ਜ਼ਰੂਰੀ ਹੈ। ਕੈਪਟਨ ਹਰਾ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਲਈ ਕਾਂਗਰਸ ਪਾਰਟੀ ਦਾ ਸੰਘਰਸ਼ ਅੱਗੇ ਵੀ ਜਾਰੀ ਰਹੇਗਾ।ਇਸ ਮੌਕੇ ਜਰਨੈਲ ਸਿੰਘ ਸਿਮਾਲਾਪੁਰੀ, ਪੁਸ਼ਪਿੰਦਰ ਸਿੰਘ ਟੋਨੀ, ਹਲਕਾ ਕੋਆਰਡੀਨੇਟਰ ਹਰਜੀਤ ਕੌਰ ਗਰਚਾ, ਨਣਦੀਪ ਕੌਰ ਬਲਾਕ ਪ੍ਰਧਾਨ, ਸੁਨੀਤਾ ਸਾਹਨੇਵਾਲ, ਮਨਜਿੰਦਰ ਕੌਰ ਬਲਾਕ ਪ੍ਰਧਾਨ, ਮਹਿਲਾ ਕਾਂਗਰਸ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਕੌਰ, ਖੁਸ਼ਵਿੰਦਰ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ ਛੰਦੜਾਂ, ਬਲਜਿੰਦਰ ਸਿੰਘ ਨੰਦਪੁਰ, ਕੁਲਦੀਪ ਸਿੰਘ, ਗੁਰਵੀਰ ਸਿੰਘ ਹਰਾ, ਮਲਕੀਤ ਸਿੰਘ, ਸੰਤੋਸ਼ ਰਾਣੀ, ਹਰਵਿੰਦਰ ਕੌਰ,ਚਮਕੌਰ ਸਿੰਘ, ਗੋਪੀ ਸ਼ਰੀਂਹ, ਮੈਨੇਜਰ ਰਣਜੀਤ ਸਿੰਘ, ਸੰਪੂਰਨ ਸਿੰਘ ਸਨਮ,ਜੋਗਿੰਦਰ ਸਿੰਘ ਮੰਗਲੀ, ਬਲਜਿੰਦਰ ਕੌਰ ਸੀਨੀਅਰ ਵਾਈਸ ਪ੍ਰਧਾਨ, ਕਰਮਜੀਤ ਕੌਰ, ਸੰਤੋਸ਼ ਰਾਣੀ ਪੰਜਾਬ ਵਾਈਸ ਪ੍ਰਧਾਨ, ਹਰਵਿੰਦਰ ਕੌਰ ਬਲਾਕ ਪ੍ਰਧਾਨ ਗਿੱਲ ਹਲਕਾ ਆਦਿ ਭਾਰੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੰਗਲਾਂ ’ਚ ਤਿੰਨ ਦਿਨਾਂ ਬਲਾਕ ਪੱਧਰੀ ਖੇਡਾਂ ਹੋਈਆਂ ਸੰਪੰਨ ਖੇਡਾਂ ‘ਚ 54 ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ ਅਗਲੀ ਖ਼ਬਰ ਅਨਾਜ ਮੰਡੀ ਖੰਨਾ ’ਚ ਝੋਨੇ ਦੀ ਖਰੀਦ ਜ਼ੋਰਾਂ ’ਤੇ
Ad Position 24