ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਆਪਣੀ ਪਾਰਟੀ- ਯਾਦੂ
ਖੰਨਾ, 8 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਆਪਣੀ ਪਾਰਟੀ ਹੈ। ਪਹਿਲਾਂ ਸਵ.
ਖੰਨਾ, 8 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਆਪਣੀ ਪਾਰਟੀ ਹੈ। ਪਹਿਲਾਂ ਸਵ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਲੋਕਾਂ ਦੀ ਸਲਾਹ ਨਾਲ ਪੰਜਾਬ ਤੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹਨ ਤੇ ਹੁਣ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਨਕਸ਼ੇ ਕਦਮਾਂ ’ ਤੇ ਚੱਲਦੇ ਹੋਏ ਦਿਨ ਰਾਤ ਲੋਕ ਸੇਵਾ ’ਚ ਲੱਗੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਗਲੀਆਂ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਬਣਾਉਣ ਲਈ ਹਲਕਾ ਗਿੱਦੜਬਾਹਾ ਤੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਸੂਬੇ ਦੇ ਲੋਕਾਂ ਦੀ ਆਵਾਜ਼ ਬਣੇਗੀ। ਅਕਾਲੀ ਦਲ ਦੇ ਸਰਕਾਰ ਬਣਨ ’ਤੇ ਲੋਕਾਂ ਦੇ ਸੁਝਾਵਾਂ ਅਨੁਸਾਰ ਕੰਮ ਕੀਤੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਖੰਨਾ ਯਾਦਵਿੰਦਰ ਸਿੰਘ ਯਾਦੂ ਨੇ ਲਲਹੇੜੀ ਜੋਨ ਦੇ ਪਿੰਡਾਂ ’ਚ ਸਰਕਲ ਪ੍ਰਧਾਨ ਪਵਨਜੋਤ ਸਿੰਘ ਹਰਿਓ ਦੀ ਅਗਵਾਈ ’ਚ ਡੋਰ ਟੂ ਡੋਰ ਮੁਹਿੰਮ ਦੌਰਾਨ ਕੀਤਾ। ਯਾਦੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅਕਾਲੀ ਦਲ ਦੇ ਆਗੂ ਅਤੇ ਵਰਕਰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਇਸ ਦੌਰਾਨ ਪੰਜਾਬ ਸਰਕਾਰ ਦੇ ਕੰਮਕਾਜ ਬਾਰੇ ਲੋਕਾਂ ਦੀ ਰਾਏ ਜਾਣੀ ਜਾਵੇਗੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਦਿੱਤੇ ਜਾਣ ਵਾਲੇ ਸੁਝਾਵਾਂ ਨੂੰ ਪਾਰਟੀ ਦੇ ਆਉਣ ਵਾਲੇ ਚੋਣ ਮੈਨੀਫੈਸਟੋ ’ਚ ਸ਼ਾਮਿਲ ਕੀਤਾ ਜਾਵੇਗਾ, ਤਾਂ ਜੋ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਯਾਦੂ ਨੇ ਪਾਰਟੀ ਦੇ ਵਰਕਰਾਂ ਅਤੇ ਯੂਥ ਆਗੂਆਂ ਨੂੰ ਅਪੀਲ ਕੀਤੀ ਕਿ ਉ ਹ ਪੂਰੇ ਜੋਸ਼ ਅਤੇ ਲਗਨ ਨਾਲ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਅਤੇ ਹਰ ਘਰ ਤੱਕ ਪਾਰਟੀ ਦਾ ਸੁਨੇਹਾ ਪਹੁੰਚਾਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਡੱਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹੇਗਾ। ਇਸ ਮੌਕੇ ਤੇਜਿੰਦਰ ਸਿੰਘ ਇਕੋਲਾਹਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਕਲ ਪ੍ਰਧਾਨ ਪਵਨਜੋਤ ਸਿੰਘ ਹਰਿਓ, ਸਰਕਲ ਪ੍ਰਧਾਨ ਐੱਸਸੀ ਵਿੰਗ ਹਰਪ੍ਰੀਤ ਸਿੰਘ ਕਾਲਾ, ਜਗਪ੍ਰੀਤ ਸਿੰਘ ਜੱਗਾ ਇਸਮੈਲਿਪੁਰ, ਗੁਰਵਿੰਦਰ ਸਿੰਘ ਵਿੱਕੀ ਇਸਮੈਲਿਪੁਰ, ਰਣਵੀਰ ਸਿੰਘ ਨੰਬਰਦਾਰ, ਰਾਜਵਿੰਦਰ ਸਿੰਘ ਮਨੀ ਇਸਮੈਇਲਪੁਰ, ਧਰਮਿੰਦਰ ਸਿੰਘ ਇਸਮੈਇਲਪੁਰ, ਮਨਪ੍ਰੀਤ ਸਿੰਘ ਮੰਨਾ ਇਸਮੈਇਲਪੁਰ, ਸਤਿੰਦਰ ਸਿੰਘ, ਲਖਵੀਰ ਸਿੰਘ, ਜਰਨੈਲ ਸਿੰਘ ਭੁੱਲਰ, ਬੇਅੰਤ ਸਿੰਘ, ਕਰਮਜੀਤ ਸਿੰਘ, ਡਾ. ਲਖਵੀਰ ਸਿੰਘ ਆਦਿ ਹਾਜ਼ਰ ਸਨ।