09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਗਰੂਰ ਰੈਲੀ ਵਿਚ ਲੱਖਾਂ ਮੁਲਾਜ਼ਮ ਕਰਨਗੇ ਭਰਵੀਂ ਸ਼ਮੂਲੀਅਤ-ਬਲਾਕ ਪ੍ਰਧਾਨ

ਕੁਹਾੜਾ, 8 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ.

Ad Position 21
No active advertisement
ਅਜੀਤ ਡੈਸਕ 09-10-2026
ਕੁਹਾੜਾ, 8 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ. ਅਧਿਆਪਕ ਫ਼ਰੰਟ ਮਾਂਗਟ-2 ਤੇ 3 ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ 10 ਅਕਤੂਬਰ ਨੂੰ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਸੰਗਰੂਰ ਵਿਖੇ ਰੱਖੀ ਰੈਲੀ ਵਿਚ ਬੀ. ਐੱਡ. ਅਧਿਆਪਕ ਫ਼ਰੰਟ ਭਰਵੀਂ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ਸਰਕਾਰ ਸੱਤਾ ਵਿਚ ਆਈ ਹੈ, ਮੁਲਾਜ਼ਮਾਂ ਨੂੰ ਲਗਾਤਾਰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਰਾਣੀ ਪੈਨਸ਼ਨ, ਏ. ਸੀ. ਪੀ., ਪੇਂਡੂ ਭੱਤਾ ਤੇ ਹੋਰ ਬਹੁਤ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਸਰਕਾਰ ਆਉਣ ਤੋਂ ਪਹਿਲਾਂ ਜੋ ਵਾਅਦਾ ਕੀਤਾ ਸੀ, ਉਸ ਵਿਚੋਂ ਕੋਈ ਵੀ ਮੰਗ ਪੂਰੀ ਨਹੀਂ ਹੋਈ। ਇੱਥੋਂ ਤੱਕ ਹਾਈਕੋਰਟ ਦੇ ਹੁਕਮਾਂ ਮੁਤਾਬਿਕ 18 ਫ਼ੀਸਦੀ ਡੀ. ਏ. ਦੇਣ ਤੋਂ ਵੀ ਸਰਕਾਰ ਆਨਾਕਾਨੀ ਕਰ ਰਹੀ ਹੈ। ਬੇਸ਼ੱਕ ਸਰਕਾਰ ਨੇ 8 ਫ਼ੀਸਦੀ ਡੀ. ਏ. ਦੇ ਦਿੱਤਾ ਹੈ। ਪਰ ਬਾਕੀ 10 ਫ਼ੀਸਦੀ ਡੀ. ਏ. ਤੇ ਉਸ ਦੇ ਬਕਾਏ ਬਾਰੇ ਕੋਈ ਗੱਲ ਨਹੀਂ ਕੀਤੀ। ਯੂਨੀਅਨ ਆਗੂ ਪਵਨ ਕੁਮਾਰ ਤੇ ਬਲਵਿੰਦਰ ਕੁਮਾਰ ਨੇ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਰੈਲੀ ਤੇ 23 ਅਗਸਤ ਦੀ ਸਤੋਜ ਰੈਲੀ ਵਾਂਗ ਇਹ ਰੈਲੀ ਵੀ ਇਤਿਹਾਸਿਕ ਹੋਵੇਗੀ, ਜਿਸ ਵਿਚ ਪੰਜਾਬ ਦੇ ਲੱਖਾ ਮੁਲਾਜ਼ਮ ਸ਼ਾਮਿਲ ਹੋਣਗੇਅਤੇ ਸਰਕਾਰ ਨੂੰ ਮੁਲਾਜ਼ਮ ਮੰਗਾਂ ਮੰਨਣ ਨੂੰ ਮਜਬੂਰ ਕਰ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸਕੂਲ ਖੇਡਾਂ ਦੇ ਕਰਾਟੇ ਮੁਕਾਬਲਿਆਂ ਵਿਚ ਖੰਨਾ ਦੇ ਕਲੱਬ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਆਪਣੀ ਪਾਰਟੀ- ਯਾਦੂ
Ad Position 24