08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਊਂਕੇ ਦੇ ਕੁੜਮ ਜਥੇਦਾਰ ਸੁਰਜੀਤ ਸਿੰਘ ਮਿੱਠੇਵਾਲ ਨੂੰ ਸ਼ਰਧਾਂਜਲੀਆਂ ਭੇਂਟ

ਅਹਿਮਦਗੜ, 8 ਅਕਤੂਬਰ (ਸੁਖਜੀਤ ਸਿੰਘ ਖੇੜਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਕੌਮੀ ਸ਼ਹੀਦ ਗੁਰਦੇਵ ਸਿੰਘ ਕਾਊਂਕੇ ਜੀ ਦੇ ਨਜਦੀਕੀ ਰਿਸ਼ਤੇਦਾਰ (ਕੁੜਮ) ਜਥੇਦਾਰ ਸੁਰਜੀਤ ਸਿੰਘ ਮਿੱਠੇਵਾਲ ਜੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਿੰਘ ਸਭਾ ਅਹਿਮਦਗੜ (ਮਲੇਰਕੋਟਲਾ) ਵਿਖੇ ਹੋਇਆ । ਇਸ ਦੌਰਾਨ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਹਜੂਰੀ ਰਾਗੀ ਜੱਥਾ ਭਾਈ ਜਗਤਾਰ ਸਿੰਘ ਜੀ ਵੱਲੋਂ ਵੈਰਾਗਮਈ ਕੀਰਤਨ ਅਤੇ ਸ੍ਰੀ ਦਰਬਾਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਭਾਈ ਗੁਰਮਿੰਦਰ ਸਿੰਘ ਜੀ ਵੱਲੋਂ ਕਥਾ ਵਿਖਿਆਨ ਕਰਕੇ ਜਥੇਦਾਰ ਸੁਰਜੀਤ ਸਿੰਘ ਦੇ ਜੀਵਨ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਊਂਕੇ ਦੀ ਸ਼ਹੀਦੀ ਸਮੇਂ ਦੇ ਹਾਲਾਤਾਂ ਨੂੰ ਬਿਆਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 09-10-2026
ਅਹਿਮਦਗੜ, 8 ਅਕਤੂਬਰ (ਸੁਖਜੀਤ ਸਿੰਘ ਖੇੜਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਕੌਮੀ ਸ਼ਹੀਦ ਗੁਰਦੇਵ ਸਿੰਘ ਕਾਊਂਕੇ ਜੀ ਦੇ ਨਜਦੀਕੀ ਰਿਸ਼ਤੇਦਾਰ (ਕੁੜਮ) ਜਥੇਦਾਰ ਸੁਰਜੀਤ ਸਿੰਘ ਮਿੱਠੇਵਾਲ ਜੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਿੰਘ ਸਭਾ ਅਹਿਮਦਗੜ (ਮਲੇਰਕੋਟਲਾ) ਵਿਖੇ ਹੋਇਆ । ਇਸ ਦੌਰਾਨ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਹਜੂਰੀ ਰਾਗੀ ਜੱਥਾ ਭਾਈ ਜਗਤਾਰ ਸਿੰਘ ਜੀ ਵੱਲੋਂ ਵੈਰਾਗਮਈ ਕੀਰਤਨ ਅਤੇ ਸ੍ਰੀ ਦਰਬਾਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਭਾਈ ਗੁਰਮਿੰਦਰ ਸਿੰਘ ਜੀ ਵੱਲੋਂ ਕਥਾ ਵਿਖਿਆਨ ਕਰਕੇ ਜਥੇਦਾਰ ਸੁਰਜੀਤ ਸਿੰਘ ਦੇ ਜੀਵਨ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਊਂਕੇ ਦੀ ਸ਼ਹੀਦੀ ਸਮੇਂ ਦੇ ਹਾਲਾਤਾਂ ਨੂੰ ਬਿਆਨ ਕੀਤਾ ਗਿਆ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਜਿੱਥੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਉਥੇ ਹੀ 1984 ਦੌਰਾਨ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਊਂਕੇ ਦੀ ਸ਼ਹੀਦੀ ਸਮੇਂ ਦਾ ਵਾਕਿਆ ਬਿਆਨ ਕਰਦਿਆਂ ਦੱਸਿਆ ਕਿ ਉਸ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਲੋਕ ਮਿਲਣ ਤੋਂ ਵੀ ਕਤਰਾਉਂਦੇ ਸਨ ਪਰ ਇਸ ਭਿਆਨਕ ਸਮੇਂ ਦੌਰਾਨ ਭਾਈ ਸੁਰਜੀਤ ਸਿੰਘ ਮਿੱਠੇਵਾਲ ਨੇ ਜਿੱਥੇ ਭਾਈ ਗੁਰਦੇਵ ਸਿੰਘ ਕਾਊਂਕੇ ਦੇ ਪਰਿਵਾਰ ਦੀ ਹਰ ਤਰਾਂ ਮਦਦ ਕੀਤੀ ਉੱਥੇ ਹੀ ਆਪਣੇ ਸਪੁੱਤਰਾਂ ਦੀਆਂ ਸ਼ਾਦੀਆਂ ਵੀ ਭਾਈ ਗੁਰਦੇਵ ਸਿੰਘ ਕਊਂਕੇ ਦੀਆਂ ਸਪੁੱਤਰੀਆਂ ਨਾਲ ਕਰਕੇ ਕੌਮ ਦਾ ਸਿਰ ਉੱਚਾ ਕੀਤਾ। ਨਾ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਮਿੱਠੇਵਾਲ ਜਿੱਥੇ ਆਪ ਗੁਰਸਿੱਖੀ ਨਾਲ ਜੁੜੇ ਹੋਏ ਸਨ ਉੱਥੇ ਹੀ ਆਪਣੇ ਪੁੱਤਰਾਂ ਅਤੇ ਪੋਤਰਿਆਂ ਨੂੰ ਵੀ ਗੁਰਸਿੱਖੀ ਨਾਲ ਜੋੜਿਆ ਅਤੇ ਕੁਦਰਤ ਨਾਲ ਪਿਆਰ ਕਰਦੇ ਹੋਏ ਲੱਖਾਂ ਰੁਪਏ ਦੇ ਫਲਦਾਰ ਅਤੇ ਛਾਂਦਾਰ ਪੌਦੇ ਵੀ ਇਲਾਕੇ ਵਿੱਚ ਲਗਵਾ ਕੇ ਕੁਦਰਤ ਪੇ੍ਮੀ ਹੋਣ ਦਾ ਸਬੂਤ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭੇਜਿਆ ਗਿਆ ਸਿਰਪਾਓ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਗੁਰਮਿੰਦਰ ਸਿੰਘ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਉਨਾ ਦੇ ਸਪੁੱਤਰਾਂ ਨੂੰ ਭੇਂਟ ਕੀਤਾ। ਇਸ ਮੌਕੇ ਵੱਖ ਵੱਖ ਧਾਰਮਿਕ ਸਮਾਜਿਕ ਤੇ ਸਿੱਖਿਆ ਸੰਸਥਾਵਾਂ ਵੱਲੋਂ ਸੋਗ ਮਤੇ ਭੇਜੇ ਗਏ ਜੋ ਕਿ ਸਟੇਜ ਸਕੱਤਰ ਭਾਈ ਰੁਪਿੰਦਰ ਸਿੰਘ ਬ੍ਰਹਮਪੁਰ ਨੇ ਸੰਗਤ ਨੂੰ ਪੜ ਕੇ ਸੁਣਾਏ । ਇਸ ਮੌਕੇ ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਗਏ। ਇਸ ਮੌਕੇ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ, ਕੌਂਸਲਰ ਬਿੱਲੂ ਮਾਜਰੀ, ਸਾਬਕਾ ਉਪ ਪ੍ਰਧਾਨ ਨਗਰ ਕੌਸ਼ਲ ਜਗਵੰਤ ਸਿੰਘ ਜੱਗੀ, ਸਾਬਕਾ ਪ੍ਰਧਾਨ ਨਗਰ ਕੌਂਸਲ ਅਵਤਾਰ ਸਿੰਘ ਜੱਸਲ, ਪ੍ਧਾਨ ਬਘੇਲ ਸਿੰਘ ਉਭੀ, ਕੀਰਤਨ ਸਿੰਘ, ਰੁਪਿੰਦਰ ਸਿੰਘ ਬਰਹਮਪੁਰ, ਟਰੱਕ ਯੂਨੀਅਨ ਪ੍ਰਧਾਨ ਮਨਿੰਰਦਰਪਾਲ ਸਿੰਘ, ਕੁਲਦੀਪ ਸਿੰਘ ਸਰਪੰਚ ਮਿੱਠੇਵਾਲ, ਗੁਰਵੰਤ ਸਿੰਘ ਸਾਬਕਾ ਸਰਪੰਚ ਰਛੀਨ, ਮਾਸਟਰ ਪ੍ਰਦੀਪ ਸਿੰਘ ਗੁਰਮਿਤ ਵਿਦਿਆਲਿਆ ਮਿੱਠੇਵਾਲ, ਭਾਈ ਕਰਨ ਸਿੰਘ, ਪ੍ਰਧਾਨ ਭਾਈ ਬਲਜਿੰਦਰ ਸਿੰਘ, ਬਲਜੀਤ ਸਿੰਘ ਸਾਬਕਾ ਸਰਪੰਚ ਛਪਾਰ, ਡਾਕਟਰ ਜੋਰਾ ਸਿੰਘ, ਪ੍ਰਿੰਸੀਪਲ ਹਰਦੇਵ ਸਿੰਘ ਸੇਖੋਂ, ਜੱਥੇਦਾਰ ਜਗਤਾਰ ਸਿੰਘ ਲਤਾਲਾ, ਮਾਸਟਰ ਕੁਲਵੰਤ ਸਿੰਘ, ਜੋਤੀ ਚੀਮਾ ਬੌੜਹਾਈ, ਮਾਸਟਰ ਪਰਮਜੀਤ ਸਿੰਘ ਜਵੰਧਾ, ਮਾਸਟਰ ਸੁਖਜਿੰਦਰ ਸਿੰਘ, ਸੁਖਸਾਗਰ ਸਿੰਘ ਸੋਢੀ, ਰੁਪਿੰਦਰ ਸਿੰਘ ਰੂਪੀ ਰਛੀਨ, ਮਨਜੀਤ ਸਿੰਘ ਲੇਲ, ਗੁਰਵਿੰਦਰ ਸਿੰਘ ਗੋਰਖਾ ਤੋਂ ਇਲਾਵਾ ਇਲਾਕੇ ਦੇ ਪੰਚਾਂ ਸਰਪੰਚਂ ਅਤੇ ਨਾਮਵਰ ਸ਼ਖਸੀਅਤਾਂ ਨੇ ਜਥੇਦਾਰ ਸੁਰਜੀਤ ਸਿੰਘ ਮਿੱਠੇਵਾਲ ਨੂੰ ਸ਼ਰਧਾਂਜਲੀ ਭੇਂਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਪੰਜਾਬੀ ਗਾਇਕ ਹੈਰੀ ਸੇਖੋਂ ਜਖਮੀ ਅਗਲੀ ਖ਼ਬਰ ਪਰਗਟ ਸਿੰਘ ਹੱਥ ਕਾਂਗਰਸ ਦੀ ਕਮਾਂਡ ਪਾਰਟੀ ਨੂੰ ਭਾਰੀ ਮਜ਼ਬੂਤੀ ਦੇਵੇਗੀ-ਗੁਰੋਂ, ਸੁਖਦੀਪ
Ad Position 24