10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੰਤਰੀ ਮੁੰਡੀਆਂ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਲਾਟੋ ਦਾਣਾ ਦੇ 60 ਪਰਿਵਾਰਾਂ ਨੂੰ ਸੌਂਪੇ ਮਾਲਕੀ ਦਸਤਾਵੇਜ਼

ਕੁਹਾੜਾ, 9 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਲਾਟੋ ਦਾਣਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ 60 ਪਰਿਵਾਰਾਂ ਨੂੰ ਜ਼ਮੀਨ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨਾਲ ਜੁੜੇ ਹੱਕਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

Ad Position 21
No active advertisement
ਮੀਟਿੰਗ ਦੌਰਾਨ ਇਕਾਈ ਪ੍ਰਧਾਨ ਬਲਦੇਵ ਕ੍ਰਿਸ਼ਨ ਆਪਣੇ ਸਾਥੀਆਂ ਨਾਲ। ਤਸਵੀਰ : ਸਹਾਰਨ ਮਾਜਰਾ। 10-10-2026
ਕੁਹਾੜਾ, 9 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਲਾਟੋ ਦਾਣਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ 60 ਪਰਿਵਾਰਾਂ ਨੂੰ ਜ਼ਮੀਨ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨਾਲ ਜੁੜੇ ਹੱਕਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਮੁੰਡੀਆਂ ਨੇ ਕਿਹਾ ਜਿਨ੍ਹਾਂ ਘਰਾਂ ਵਿਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਵੱਸਦੀਆਂ ਆਈਆਂ ਹਨ, ਉਨ੍ਹਾਂ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਮਿਲਣਾ ਪਰਿਵਾਰਾਂ ਲਈ ਭਰੋਸੇ ਅਤੇ ਤਸੱਲੀ ਦਾ ਅਹਿਮ ਪਲ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, 2ਮੇਰੇ ਨਾਮ’ ਸਕੀਮ ਅਜਿਹੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਮੁਹੱਈਆ ਕਰਵਾਉਣ ਦਾ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਬਾਕੀ ਲਾਭਪਾਤਰੀਆਂ ਨੂੰ ਵੀ ਜਲਦੀ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ। ਮੁੰਡੀਆਂ ਨੇ ਕਿਹਾ ਕਿ ਸਾਡਾ ਉਦੇਸ਼ ਹੈ ਕਿ ਹਰ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਸਬੰਧੀ ਸਪਸ਼ਟ ਰਿਕਾਰਡ ਮਿਲੇ। ਇਸ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਲਾਟੋ ਦਾਣਾ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੰਮਾ ਦੇ 44 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ, ਕੈਬਨਿਟ ਮੰਤਰੀ ਸੌਂਦ ਨੇ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਸਰਬ ਸੁੱਖ ਹਸਪਤਾਲ ਬਟਾਲਾ ’ਚ ‘ਮਾਂ ਤੇ ਬੱਚਾ’ ਹਫਤਾ 14 ਤੱਕ ਮਨਾਇਆ ਜਾਵੇਗਾ
Ad Position 24