10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਕੰਮਾ ਦੇ 44 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ, ਕੈਬਨਿਟ ਮੰਤਰੀ ਸੌਂਦ ਨੇ ਵੰਡੇ ਪ੍ਰਾਪਰਟੀ ਕਾਰਡ

ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹਲਕਾ ਖੰਨਾ ਦੇ ਪਿੰਡ ਕੰਮਾ ਵਿਖੇ ਲਾਲ ਲਕੀਰ ਅੰਦਰ ਆਉਂਦੇ 44 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰ ਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਸੁਪਨਾ ਸਾਕਾਰ ਕਰ ਕੇ ਇਤਿਹਾਸਕ ਕੰਮ ਕੀਤਾ ਹੈ। ‘ਮੇਰਾ ਘਰ-ਮੇਰੇ ਨਾਮ’ ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਦੇ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫ਼ਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਖੰਨਾ, 9 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹਲਕਾ ਖੰਨਾ ਦੇ ਪਿੰਡ ਕੰਮਾ ਵਿਖੇ ਲਾਲ ਲਕੀਰ ਅੰਦਰ ਆਉਂਦੇ 44 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰ ਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਸੁਪਨਾ ਸਾਕਾਰ ਕਰ ਕੇ ਇਤਿਹਾਸਕ ਕੰਮ ਕੀਤਾ ਹੈ। ‘ਮੇਰਾ ਘਰ-ਮੇਰੇ ਨਾਮ’ ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਦੇ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫ਼ਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਪੱਖੀ ਫ਼ੈਸਲੇ ਲੈਂਦਿਆਂ ਪੰਜਾਬੀਆਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰ ਕੇ ਲੋਕ ਭਲਾਈ ਦੇ ਅਨੇਕਾਂ ਫ਼ੈਸਲੇ ਲਏ ਹਨ ਜਿਨ੍ਹਾਂ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਾਲ ਲਕੀਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕੀਤੀ ਹੈ ਜਿਸ ਨਾਲ ਉਹ ਜ਼ਿੰਦਗੀ ਵਿਚ ਵੱਖ-ਵੱਖ ਤਰ੍ਹਾਂ ਦੀ ਤਰੱਕੀ ਲਈ ਆਪਣੀ ਜਾਇਦਾਦ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕਾਂ ਨੂੰ ਨਾ ਸਿਰਫ਼ ਮਾਲਕੀ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਮਨੋਬਲ ਨੂੰ ਵੀ ਮਜ਼ਬੂਤ ਕਰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲਾਲ ਲਕੀਰ ਦੇ ਵਸਨੀਕ ਪ੍ਰਾਪਰਟੀ ਕਾਰਡ ਹਾਸਲ ਕਰਨ ਉਪਰੰਤ ਆਪਣੀ ਜਾਇਦਾਦ ਖਰੀਦਣ-ਵੇਚਣ ਦੇ ਹੱਕਦਾਰ ਹਨ ਜਿਨ੍ਹਾਂ ਲਈ ਪ੍ਰਾਪਰਟੀਆਂ ਦੀ ਰਜਿਸਟਰੀ ਦਾ ਵੀ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਆਪਣੇ ਘਰਾਂ ਆਦਿ ਦੀ ਮਾਲਕੀ ਨੂੰ ਲੈ ਕੇ ਲੰਮੇ ਸਮੇਂ ਤੋਂ ਵੱਖ-ਵੱਖ ਮੁਸ਼ਕਲਾਂ ਦਰਪੇਸ਼ ਸਨ ਜਿਨ੍ਹਾਂ ਦਾ ’ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਪੱਕਾ ਹੱਲ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੋਮੋ ਵਿਖੇ ਪੰਨਾ ਪ੍ਰਮੁੱਖ ਲਗਾਉਂਣ ਦੀ ਮੁਹਿੰਮ ਤਹਿਤ ਆਖਰੀ ਪੜਾਅ ਦੀ ਮੀਟਿੰਗ ਅਗਲੀ ਖ਼ਬਰ ਮੰਤਰੀ ਮੁੰਡੀਆਂ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਲਾਟੋ ਦਾਣਾ ਦੇ 60 ਪਰਿਵਾਰਾਂ ਨੂੰ ਸੌਂਪੇ ਮਾਲਕੀ ਦਸਤਾਵੇਜ਼
Ad Position 24