10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਮੰਡੀ ’ਚ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ ਸ਼ੈਲਰ ਮਾਲਕਾਂ ਨੇ ਦਿੱਤਾ ਮੰਗ ਪੱਤਰ

ਮਾਛੀਵਾੜਾ ਸਾਹਿਬ, 10 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਅਨਾਜ ਮੰਡੀ ਦਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵਲੋਂ ਦੌਰਾ ਕੀਤਾ ਗਿਆ ਜਿਨ੍ਹਾਂ ਮੌਕੇ ’ਤੇ ਹਾਜ਼ਰ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ। ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਆਗੂ ਨੀਸ਼ੂ ਸ਼ਰਮਾ ਉਨ੍ਹਾਂ ਨੂੰ ਮਾਛੀਵਾੜਾ ਅਨਾਜ ਮੰਡੀ ਵਿਖੇ ਦੌਰੇ ’ਤੇ ਲੈ ਕੇ ਆਏ ਸਨ।

Ad Position 21
No active advertisement
ਅਜੀਤ ਡੈਸਕ 11-10-2026
ਮਾਛੀਵਾੜਾ ਸਾਹਿਬ, 10 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਅਨਾਜ ਮੰਡੀ ਦਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵਲੋਂ ਦੌਰਾ ਕੀਤਾ ਗਿਆ ਜਿਨ੍ਹਾਂ ਮੌਕੇ ’ਤੇ ਹਾਜ਼ਰ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ। ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਆਗੂ ਨੀਸ਼ੂ ਸ਼ਰਮਾ ਉਨ੍ਹਾਂ ਨੂੰ ਮਾਛੀਵਾੜਾ ਅਨਾਜ ਮੰਡੀ ਵਿਖੇ ਦੌਰੇ ’ਤੇ ਲੈ ਕੇ ਆਏ ਸਨ। ਇਸ ਮੌਕੇ ਮੌਜੂਦ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਟਹਿਲ ਸਿੰਘ ਔਜਲਾ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਉਪ ਪ੍ਰਧਾਨ ਅਰਵਿੰਦਰਪਾਲ ਸਿੰਘ ਵਿੱਕੀ ਨੇ ਰਾਜ ਸਭਾ ਸਤਨਾਮ ਸਿੰਘ ਸੰਧੂ ਨੂੰ ਦੱਸਿਆ ਕਿ ਇੱਥੋਂ ਕੁੱਝ ਦੂਰੀ ’ਤੇ ਸਥਿਤ ਸਤਲੁਜ ਦਰਿਆ ਦੀ ਸਲੈਬ ਧਸੀ ਹੋਣ ਕਾਰਨ ਭਾਰੀ ਵਾਹਨਾਂ ਲਈ ਬੰਦ ਕੀਤਾ ਹੋਇਆ ਹੈ ਜਿਸ ਕਾਰਨ ਕਿਸਾਨਾਂ ਦੀਆਂ ਝੋਨੇ ਵਾਲੀਆਂ ਟਰਾਲੀਆਂ ਮਾਛੀਵਾੜਾ ਮੰਡੀ ’ਚ ਨਹੀਂ ਪਹੁੰਚ ਰਹੀਆਂ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ ਕਿ ਜੋ ਭਾਰੀ ਵਾਹਨਾਂ ਲਈ ਗਾਰਡਰ ਲਗਾਏ ਹਨ ਉਹ 2 ਫੁੱਟ ਉੱਚੇ ਕੀਤੇ ਜਾਣ ਜਿਸ ਕਾਰਨ ਕਿਸਾਨਾਂ ਦੀਆਂ ਫ਼ਸਲ ਵਾਲੀਆਂ ਟਰਾਲੀਆਂ ਮੰਡੀਆਂ ਵਿਚ ਆ ਸਕਣਗੀਆਂ। ਆੜ੍ਹਤੀਆਂ ਨੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਕਿਸਾਨਾਂ ਦੀਆਂ ਝੋਨੇ ਦੀ ਫ਼ਸਲ ਨਾਲੋਂ ਵੱਧ ਭਾਰ ਵਾਲੀਆਂ ਰੇਤੇ ਦੀਆਂ ਟਰਾਲੀਆਂ ਤਾਂ ਪੁਲ ਤੋਂ ਗੁਜ਼ਰ ਰਹੀਆਂ ਹਨ ਪਰ ਕਿਸਾਨ ਦੀ ਟਰਾਲੀ ਨਹੀਂ ਲੰਘ ਰਹੀ ਜਿਸ ਕਾਰਨ ਉਹ ਪ੍ਰੇਸ਼ਾਨ ਹਨ। ਰਾਜ ਸਭਾ ਮੈਂਬਰ ਸਤਨਾਮ ਸਿੰਘ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਨੂੰ ਫ਼ੋਨ ਕਰ ਕੇ ਇਸ ਸਮੱਸਿਆ ਦੇ ਹੱਲ ਲਈ ਲੋੜੀਂਦੇ ਕਦਮ ਉਠਾਉਣ ਲਈ ਕਿਹਾ। ਇਸ ਤੋਂ ਇਲਾਵਾ ਸ਼ੈਲਰ ਐਸੋਸੀਏਸ਼ਨ ਦੇ ਆਗੂ ਅਜੈ ਕੁਮਾਰ ਬਾਂਸਲ ਤੇ ਹੋਰ ਮਿੱਲਰ ਨੇ ਦੱਸਿਆ ਕਿ ਮਾਛੀਵਾੜਾ ਦੇ ਗੁਦਾਮਾਂ ਵਿਚ ਝੋਨੇ ਦੀ ਪਿੜਾਈ ਤੋਂ ਬਾਅਦ ਚਾਵਲ ਲਗਾਉਣ ਲਈ ਜਗ੍ਹਾ ਨਹੀਂ ਹੈ, ਇਸ ਲਈ ਜੇਕਰ ਇੱਥੋਂ ਅਨਾਜ ਲਿਫ਼ਟ ਕਰਵਾ ਦਿੱਤਾ ਜਾਵੇ ਤਾਂ ਸ਼ੈਲਰ ਮਾਲਕਾਂ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ੈਲਰ ਮਾਲਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਉਹ ਕੇਂਦਰੀ ਮੰਤਰੀ ਨਾਲ ਗੱਲ ਕਰਨਗੇ। ਸ਼ੈਲਰ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ, ਸੁਰਿੰਦਰ ਬਾਂਸਲ, ਸੰਜੀਵ ਲੀਹਲ, ਵਿਕਾਸ ਮਿੱਤਲ, ਸੰਨੀ ਸੂਦ, ਚਿਰਾਗ ਬਾਂਸਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਤਾਬਾਂ ਇੱਕ ਉੱਜਵਲ ਭਵਿੱਖ ਦੀਆਂ ਜਾਮਣ ਹਨ-ਖੰਨਾ ਪੁਲਿਸ ਨੌਜਵਾਨ ਮਨਾਂ ਨੂੰ ਪ੍ਰੇਰਿਤ ਕਰਨਾ, ਬਿਹਤਰ ਭਵਿੱਖ ਦੀ ਸਿਰਜਣਾ ਅਗਲੀ ਖ਼ਬਰ ਵਿਕਟੋਰੀਆ ਸਕੂਲ ਲਹਿਰਾ ਵਿਖੇ ਬਾਲ ਅਵਸਥਾ ਤੋਂ ਕਿਸ਼ੋਰ ਅਵਸਥਾ ਤੱਕ ਸਿਹਤ ਸੰਬੰਧੀ ਜਾਗਰੂਕਤਾ ਸੈਸ਼ਨ -ਸਰੀਰਕ, ਮਾਨਸਿਕ ਅਤੇ...
Ad Position 24