ਕਿਤਾਬਾਂ ਇੱਕ ਉੱਜਵਲ ਭਵਿੱਖ ਦੀਆਂ ਜਾਮਣ ਹਨ-ਖੰਨਾ ਪੁਲਿਸ
ਨੌਜਵਾਨ ਮਨਾਂ ਨੂੰ ਪ੍ਰੇਰਿਤ ਕਰਨਾ, ਬਿਹਤਰ ਭਵਿੱਖ ਦੀ ਸਿਰਜਣਾ
ਡੇਹਲੋਂ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਦੀਆਂ ਵਿਦਿਆਰਥਣਾਂ ਨੇ ਪੀ. ਸੀ.
ਡੇਹਲੋਂ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਦੀਆਂ ਵਿਦਿਆਰਥਣਾਂ ਨੇ ਪੀ. ਸੀ. ਟੀ. ਈ. ਬੱਦੋਵਾਲ ਵਿਖੇ ਅੰਤਰ-ਸਕੂਲ ਸਾਹਿੱਤਿਕ ਅਤੇ ਸਭਿਆਚਾਰਕ ਮੇਲੇ ਦੌਰਾਨ ਕਰਵਾਏ ਗਏ ਇੰਟਰ-ਸਕੂਲ ‘ਓਵਨ ਲਵ’ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਤਿਭਾਸ਼ਾਲੀ ਵਿਦਿਆਰਥਣਾਂ ਪੀਹੂ ਭੰਡਾਰੀ ਦਸਵੀਂ ਜਮਾਤ, ਸੁਖਨ ਕੌਰ ਦਸਵੀਂ ਜਮਾਤ ਅਤੇ ਜੌਏਪ੍ਰੀਤ ਕੌਰ ਬਾਰ੍ਹਵੀਂ ਜਮਾਤ ਨੇ ਆਪਣੀ ਸਿਰਜਣਾਤਮਿਕਤਾ, ਪਕਵਾਨ ਕਲਾ, ਟੀਮ ਭਾਵਨਾ ਅਤੇ ਕਲਾਤਮਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਕਰਸ਼ਕ ਕੇਕ ਤਿਆਰ ਕੀਤਾ। ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਉਨ੍ਹਾਂ ਨੇ ਮੁਕਾਬਲੇ ਵਿਚ ਦੂਜਾ ਸਥਾਨ ਮਿਲਿਆ। ਸੀਮਾ ਭੰਡਾਰੀ ਨੇ ਵੀ ਵਿਦਿਆਰਥਣਾਂ ਨੂੰ ਮੁਕਾਬਲੇ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਸਕੂਲ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੋਫਤ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਵਿਦਿਆਰਥਣਾਂ ਅਤੇ ਸੀਮਾ ਭੰਡਾਰੀ ਨੂੰ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਅਤੇ ਭਵਿੱਖ ਨਵੀਆਂ ਉਚਾਈਆਂ ਹਾਸਿਲ ਕਰਨ ਲਈ ਉਤਸ਼ਾਹਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਪੈਰਾਗੌਨ ਸਕੂਲ ਸੰਸਥਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਖੇਤਰਾਂ ਵਿਚ ਵੀ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਦੀ ਹੈ।