11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਮਰਾਲਾ ਨੇੜੇ ਫਲਾਈਓਵਰ ਤੋਂ ਚੀਨੀ ਦਾ ਭਰਿਆ ਟਰੱਕ ਡਿੱਗਿਆ

ਸਮਰਾਲਾ, 10 ਅਕਤੂਬਰ (ਗੋਪਾਲ ਸੋਫਤ)-ਅੱਜ ਇੱਥੇ ਚੰਡੀਗੜ੍ਹ-ਲੁਧਿਆਣਾ ਹਾਈਵੇ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ ਗਿਆ, ਜਦੋਂ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਿਹਾ ਚੀਨੀ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿਗ ਗਿਆ। ਇਸ ਹਾਦਸੇ ਵਿਚ ਟਰੱਕ ਦੇ ਕਲੀਨਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਟਰੱਕ ਚਾਲਕ ਦਾ ਬਚਾਅ ਹੋ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਸਮਰਾਲਾ, 10 ਅਕਤੂਬਰ (ਗੋਪਾਲ ਸੋਫਤ)-ਅੱਜ ਇੱਥੇ ਚੰਡੀਗੜ੍ਹ-ਲੁਧਿਆਣਾ ਹਾਈਵੇ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ ਗਿਆ, ਜਦੋਂ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਿਹਾ ਚੀਨੀ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿਗ ਗਿਆ। ਇਸ ਹਾਦਸੇ ਵਿਚ ਟਰੱਕ ਦੇ ਕਲੀਨਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਟਰੱਕ ਚਾਲਕ ਦਾ ਬਚਾਅ ਹੋ ਗਿਆ। ਇਸ ਹਾਦਸੇ ਕਾਰਨ ਟਰੱਕ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਹਾਦਸੇ ਸਬੰਧੀ ਟਰੱਕ ਚਾਲਕ ਮੁਹੰਮਦ ਇਸਹਾਕ ਨੇ ਦੱਸਿਆ ਕਿ ਉਹ ਚੀਨੀ ਨਾਲ ਭਰਿਆ ਟਰੱਕ ਲੈ ਕੇ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਜਦੋਂ ਉਹ ਸਮਰਾਲਾ ਬਾਈਪਾਸ ਤੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੇ ਟਰੱਕ ਦੇ ਅੱਗੇ ਇੱਕ ਕਾਰ ਜਾ ਰਹੀ ਸੀ। ਚਾਲਕ ਅਨੁਸਾਰ ਕਾਰ ਚਾਲਕ ਵਾਰ-ਵਾਰ ਕਾਰ ਨੂੰ ਇੱਧਰ-ਉੱਧਰ ਕਰ ਰਿਹਾ ਸੀ। ਇਸ ਦੌਰਾਨ ਜਦੋਂ ਕਾਰ ਟਰੱਕ ਦੇ ਅੱਗੇ ਆ ਗਈ ਤਾਂ ਕਾਰ ਚਾਲਕ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਫਲਾਈਓਵਰ ਤੋਂ ਹੇਠਾਂ ਜਾ ਡਿੱਗਿਆ। ਮੁਹੰਮਦ ਇਸਹਾਕ ਨੇ ਦੱਸਿਆ ਕਿ ਹਾਦਸੇ ਸਮੇਂ ਟਰੱਕ ਵਿਚ ਉਨ੍ਹਾਂ ਦੇ ਨਾਲ ਬੈਠੇ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ।
Ad Position 22
No active advertisement
ਪਿਛਲੀ ਖ਼ਬਰ ਡੇਰਾ ਝੱਮਟ ਵਿਖੇ ਅੱਖਾਂ ਦਾ ਚੈੱਕਅਪ ਤੇ ਲੈਂਜ ਪਾਉਣ ਦਾ ਕੈਂਪ ਅੱਜ - ਸੰਤ ਕਰਨੈਲ ਸਿੰਘ ਅਗਲੀ ਖ਼ਬਰ ਰਾਜੇਵਾਲ ਵਲੋਂ ਪੰਜਾਬ ਵਿਚ ਕਿਸਾਨਾਂ ਨੂੰ ਜਾਅਲੀ ਡੀ. ਏ. ਪੀ. ਖਾਦ ਵੇਚਣ ਦਾ ਪਰਦਾਫਾਸ਼, ਸੈਂਪਲ ਹੋਏ ਫ਼ੇਲ੍ਹ
Ad Position 24