10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਦੀ ਰਾਜਨੀਤੀ ਨੂੰ ਜੁਮਲੇ ਅਤੇ ਚੁਟਕਲਿਆਂ ’ਚੋਂ ਕੱਢ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਨਾਲ ਜੋੜਾਂਗੇ-ਪਰਗਟ ਸਿੰਘ

ਸਮਰਾਲਾ, 10 ਅਕਤੂਬਰ (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਹੁਣ ਚੁਟਕਲੇ ਅਤੇ ਜੁਮਲਿਆਂ ਵਿਚ ਗੁਆਚੀ ਪੰਜਾਬ ਦੀ ਰਾਜਨੀਤੀ ਨੂੰ ਗੰਭੀਰ ਮੁੱਦਿਆਂ ਨਾਲ ਜੋੜੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਉਨ੍ਹਾਂ ਮਾਲਵਾ ਕਾਲਜ ਵਿਚ ਹੋ ਰਹੇ ਯੂਥ ਫ਼ੈਸਟੀਵਲ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੁੰਦੇ ਹੋਏ ਕੀਤਾ।

Ad Position 21
No active advertisement
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਐੱਮ. ਪੀ. ਡਾ. ਅਮਰ ਸਿੰਘ, ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਬਲਵੀਰ ਸਿੰਘ ਰਾਜੇਵਾਲ ਅਤੇ ਹੋਰ ਆਗੂ। ਤਸਵੀਰ : ਕੁਲਵਿੰਦਰ ਸਿੰਘ/ਗੋਪਾਲ ਸੋਫਤੋ 11-10-2026
ਸਮਰਾਲਾ, 10 ਅਕਤੂਬਰ (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਹੁਣ ਚੁਟਕਲੇ ਅਤੇ ਜੁਮਲਿਆਂ ਵਿਚ ਗੁਆਚੀ ਪੰਜਾਬ ਦੀ ਰਾਜਨੀਤੀ ਨੂੰ ਗੰਭੀਰ ਮੁੱਦਿਆਂ ਨਾਲ ਜੋੜੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਉਨ੍ਹਾਂ ਮਾਲਵਾ ਕਾਲਜ ਵਿਚ ਹੋ ਰਹੇ ਯੂਥ ਫ਼ੈਸਟੀਵਲ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੁੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਪਣਾ ਮਾਣਮੱਤਾ ਵਿਰਸਾ ਅਤੇ ਕਿਰਦਾਰ ਹੈ। ਇਸ ਲਈ ਪੰਜਾਬ ਦੇ ਲੋਕ ਨਫ਼ਰਤ ਫੈਲਾਉਣ ਵਾਲੀ ਰਾਜਨੀਤੀ ਕਰਨ ਵਾਲਿਆਂ ਨੂੰ ਖਦੇੜ ਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ ਮੁਫ਼ਤ ਰਾਸ਼ਨ ਦੀਆਂ ਯੋਜਨਾਵਾਂ ਦੀ ਥਾਂ ਲੋੜਵੰਦਾਂ ਦੀ ਮਦਦ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਸਖ਼ਤ ਲੋੜ ਹੈ ਨੌਜਵਾਨ ਵਰਗ ਨੂੰ ਬੇਰੁਜ਼ਗਾਰੀ ਦੇ ਆਲਮ ਵਿਚੋਂ ਕੱਢਣ ਲਈ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੀ ਇਸ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਜਿੱਥੇ ਨੌਜਵਾਨਾਂ ਦੇ ਜੋਸ਼ ਨੂੰ ਪਹਿਲ ਦਿੱਤੀ ਜਾਵੇਗੀ ਉੱਥੇ ਉਸੇ ਤਰ੍ਹਾਂ ਰਾਜਨੀਤੀ ਵਿੱਚ ਤਜਰਬੇਕਾਰ ਆਗੂਆਂ ਦੀ ਸਿਆਣਪ ਨੂੰ ਵੀ ਅੱਗੇ ਰੱਖਿਆ ਜਾਵੇਗਾ। ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਥਰ ਤਿਆਰ ਵਾਲੀ ਕਮੇਟੀ ਦੇ ਚੇਅਰਮੈਨ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕਿਹਾ ਹੈ ਕਿ ਦਸੰਬਰ ਤੱਕ ਤਿਆਰ ਹੋਣ ਵਾਲੇ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਪੰਜਾਬ ਦੀ ਧਰਾਤਲ ਨਾਲ ਜੁੜੇ ਮੁੱਦਿਆਂ ’ਤੇ ਆਧਾਰਿਤ ਹੋਵੇਗਾ। ਸਮਰਾਲਾ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਡਾ. ਅਮਰ ਸਿੰਘ ਨੇ ਕਾਲਜ ਦੀ ਪ੍ਰਬੰਧਕ ਕਮੇਟੀ ਨੂੰ ਆਪਣੇ ਫ਼ੰਡ ਵਿਚੋਂ 12 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਦੇ ਨਾਲ ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਵੀ ਪਹੁੰਚੇ ਸਨ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਮਾਲਵਾ ਕਾਲਜ ਦੇ ਪ੍ਰਧਾਨ ਆਲਮਦੀਪ ਸਿੰਘ ਮੱਲਮਾਜਰਾ, ਜਨ. ਸਕੱਤਰ ਤੇਜਿੰਦਰ ਸਿੰਘ ਤੇਜੀ ਰਾਜੇਵਾਲ, ਸਾਬਕਾ ਚੇਅਰਮੈਨ ਹਰਪਾਲ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਜਤਿੰਦਰ ਸਿੰਘ ਜੋਗਾ ਸਰਪੰਚ ਬਲਾਲਾ, ਹਰਚੰਦ ਸਿੰਘ ਮਲਕਪੁਰ ਪ੍ਰਿੰਸੀਪਲ ਦਿਨੇਸ਼ ਸ਼ਰਮਾ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਸੌਂਦ ਅਤੇ ਸ਼ੈਲਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ, ਕਾਰੋਬਾਰੀਆਂ ਨਾਲ ਸੰਵਾਦ ਅਤੇ ਸਹਿਯੋਗ ’ਤੇ ਦਿੱਤਾ ਜ਼ੋਰ ਅਗਲੀ ਖ਼ਬਰ ਸਾਬਕਾ ਸੈਨਿਕਾਂ ਨੇ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ
Ad Position 24