ਮੰਤਰੀ ਸੌਂਦ ਅਤੇ ਸ਼ੈਲਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ, ਕਾਰੋਬਾਰੀਆਂ ਨਾਲ ਸੰਵਾਦ ਅਤੇ ਸਹਿਯੋਗ ’ਤੇ ਦਿੱਤਾ ਜ਼ੋਰ
ਮਾਛੀਵਾੜਾ ਸਾਹਿਬ, 10 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਖੰਨਾ-ਨਵਾਂਸ਼ਹਿਰ ਮਾਰਗ ’ਤੇ ਸਤਲੁਜ ਦਰਿਆ ਉੱਪਰ ਬਣੇ ਸ਼ਹੀਦ ਭਗਤ ਸਿੰਘ ਯਾਦਗਾਰੀ ਪੁਲ ਦੀ ਖਸਤਾ ਹਾਲਤ ਅਤੇ ਧਸੀ ਹੋਈ ਸਲੈਬ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਹਲਕਾ ਸਮਰਾਲਾ ਤੋਂ ਭਾਜਪਾ ਦੇ ਸੀਨੀਅਰ ਆਗੂ ਨੀਸ਼ੂ ਸ਼ਰਮਾ ਵਲੋਂ ਇਹ ਲੋਕ ਸਮੱਸਿਆ ਰਾਜ ਸਭਾ ਮੈਂਬਰ ਦੇ ਧਿਆਨ ’ਚ ਲਿਆਂਦੀ ਗਈ ਸੀ, ਜਿਸ ਤੋਂ ਬਾਅਦ ਸਤਨਾਮ ਸਿੰਘ ਸੰਧੂ ਅੱਜ ਪੁਲ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ।
ਮਾਛੀਵਾੜਾ ਸਾਹਿਬ, 10 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਖੰਨਾ-ਨਵਾਂਸ਼ਹਿਰ ਮਾਰਗ ’ਤੇ ਸਤਲੁਜ ਦਰਿਆ ਉੱਪਰ ਬਣੇ ਸ਼ਹੀਦ ਭਗਤ ਸਿੰਘ ਯਾਦਗਾਰੀ ਪੁਲ ਦੀ ਖਸਤਾ ਹਾਲਤ ਅਤੇ ਧਸੀ ਹੋਈ ਸਲੈਬ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਹਲਕਾ ਸਮਰਾਲਾ ਤੋਂ ਭਾਜਪਾ ਦੇ ਸੀਨੀਅਰ ਆਗੂ ਨੀਸ਼ੂ ਸ਼ਰਮਾ ਵਲੋਂ ਇਹ ਲੋਕ ਸਮੱਸਿਆ ਰਾਜ ਸਭਾ ਮੈਂਬਰ ਦੇ ਧਿਆਨ ’ਚ ਲਿਆਂਦੀ ਗਈ ਸੀ, ਜਿਸ ਤੋਂ ਬਾਅਦ ਸਤਨਾਮ ਸਿੰਘ ਸੰਧੂ ਅੱਜ ਪੁਲ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ। ਇਸ ਮੌਕੇ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ਼ਤਿਹਾਰਬਾਜ਼ੀ ਅਤੇ ਵੱਡੇ-ਵੱਡੇ ਸਰਕਾਰੀ ਪ੍ਰੋਗਰਾਮਾਂ ’ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੜਕਾਂ ਅਤੇ ਵਿਕਾਸ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਇਸ ਪੁਲ ਦੀ ਮੌਜੂਦਾ ਹਾਲਤ ਜ਼ਮੀਨੀ ਸਥਿਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੁਲ ਦੀ ਮੁਰੰਮਤ ਕਰਨ ਦੀ ਬਜਾਏ ਲੋਕ ਨਿਰਮਾਣ ਵਿਭਾਗ ਵਲੋਂ ਵੱਡੇ-ਵੱਡੇ ਗਾਰਡਰ ਲਗਾ ਕੇ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਟਰੱਕ ਆਪ੍ਰੇਟਰਾਂ, ਬੱਸਾਂ ’ਤੇ ਆਉਣ ਜਾਣ ਵਾਲੀਆਂ ਸਵਾਰੀਆਂ, ਸਕੂਲੀ ਬੱਚਿਆਂ ਅਤੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਖੰਨਾ ਤੋਂ ਨਵਾਂਸ਼ਹਿਰ ਤੱਕ ਦੇ ਹਜ਼ਾਰਾਂ ਦੁਕਾਨਦਾਰ ਵੀ ਇਸ ਰਸਤੇ ਦੇ ਬੰਦ ਹੋਣ ਕਾਰਨ ਪ੍ਰਭਾਵਿਤ ਹੋ ਰਹੇ ਹਨ। ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਲੋਕ ਨਿਰਮਾਣ ਵਿਭਾਗ ਕੋਲ ਪੁਲ ਦੀ ਮੁਰੰਮਤ ਲਈ ਫ਼ੰਡਾਂ ਦੀ ਘਾਟ ਹੈ ਤਾਂ ਉਹ ਆਪਣੇ ਅਖ਼ਤਿਆਰੀ ਕੋਟੇ ਜਾਂ ਕੇਂਦਰ ਸਰਕਾਰ ਦੇ ਫ਼ੰਡਾਂ ਰਾਹੀਂ ਇਸ ਪੁਲ ਦੀ ਮੁਰੰਮਤ ਕਰਵਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਹਰ ਸੰਭਵ ਯਤਨ ਕਰਨਗੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਂਪ ਆਫ਼ਿਸ ਅਤੇ ਉਨ੍ਹਾਂ ਦੇ ਨਜ਼ਦੀਕੀਆ ਂ ਨਾਲ ਸਬੰਧਿਤ ਸੀ.ਬੀ.ਆਈ. ਦੀ ਕਾਰਵਾਈ ਬਾਰੇ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸਿਆਸਤ ਕਰਨ ਦੀ ਬਜਾਏ ਸਰਕਾਰ ਨੂੰ ਜਾਂਚ ਏਜੰਸੀ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਬਲਰਾਜ ਕੁਮਾਰ, ਸੁੱਖੀ ਸ਼ਰਮਾ, ਸੰਜੀਵ ਲੀਹਲ, ਆਸ਼ੂ ਸ਼ਰਮਾ, ਵਿਕਾਸ ਮਿੱਤਲ, ਹਰਜਿੰਦਰ ਸਿੰਘ ਗੜ੍ਹੀ, ਡਾ. ਪ੍ਰਵੀਨ ਗੋਇਲ ਅਤੇ ਅਜੈ ਬਾਂਸਲ ਵੀ ਹਾਜ਼ਰ ਸੀ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਪੁਲ ਦੀ ਮੁਰੰਮਤ ਸਬੰਧੀ ਉਨ੍ਹਾਂ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਜਿਨ੍ਹਾਂ ਦੱਸਿਆ ਕਿ ਮੁਰੰਮਤ ਸਬੰਧੀ ਰੋਪੜ ਆਈ.ਟੀ. ਵਿੰਗ ਤੋਂ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਰਿਪੋਰਟ ’ਚ ਪੁਲ ਨੂੰ ਅਣਸੁਰੱਖਿਅਤ ਐਲਾਨਿਆ ਜਾਂਦਾ ਹੈ ਤਾਂ ਮੁਰੰਮਤ ਦੀ ਬਜਾਏ ਨਵਾਂ ਪੁਲ ਬਣਾਉਣ ਦੀ ਲੋੜ ਪੈ ਸਕਦੀ ਹੈ, ਜਿਸ ਵਿਚ ਕਈ ਸਾਲ ਲੱਗ ਸਕਦੇ ਹਨ। ਸੰਧੂ ਨੇ ਕਿਹਾ ਕਿ ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਉਹ ਦੇਸ਼ ਦੀ ਸੰਸਦ ਵਿਚ ਉਠਾਉਣਗੇ ਤਾਂ ਜੋ ਇਸ ਮਾਮਲੇ ਦਾ ਜਲਦ ਹੱਲ ਹੋ ਸਕੇ ਅਤੇ ਲੋਕਾਂ ਨੂੰ ਰਾਹਤ ਮਿਲੇ।