10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਰਾਮ ਲੀਲਾ ਮੰਚਨ ਦੇ ਮੱਦੇਨਜ਼ਰ ਐੱਸ. ਪੀ. (ਐੱਚ) ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਕਿਸੇ ਵੀ ਵਿਅਕਤੀ ਨੂੰ ਹਥਿਆਰ ਲੈ ਕੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ-ਗੱਬਰ ਸਿੰਘ

ਮਾਛੀਵਾੜਾ ਸਾਹਿਬ, 10 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਦੁਸਹਿਰਾ ਮੈਦਾਨ ਵਿਚ ਰਾਮ ਲੀਲਾ ਮੰਚ ਦੇ ਮੱਦੇਨਜ਼ਰ ਐੱਸ. ਪੀ.

Ad Position 21
No active advertisement
ਦੁਸਹਿਰਾ ਮੈਦਾਨ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਐੱਸ. ਪੀ. ਗੱਬਰ ਸਿੰਘ। ਤਸਵੀਰ : ਰਾਜਦੀਪ ਅਲਬੇਲਾੋ 11-10-2026
ਮਾਛੀਵਾੜਾ ਸਾਹਿਬ, 10 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਦੁਸਹਿਰਾ ਮੈਦਾਨ ਵਿਚ ਰਾਮ ਲੀਲਾ ਮੰਚ ਦੇ ਮੱਦੇਨਜ਼ਰ ਐੱਸ. ਪੀ. (ਐੱਚ) ਗੱਬਰ ਸਿੰਘ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਪੀ. (ਐੱਚ) ਗੱਬਰ ਸਿੰਘ ਨੇ ਕਿਹਾ ਕਿ ਇਲਾਕਾ ਵਾਸੀ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਜਿਨ੍ਹਾਂ ਦੀ ਸੁਰੱਖਿਆ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਅੱਜ ਦੁਸਹਿਰਾ ਮੈਦਾਨ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇੱਥੇ ਹਰੇਕ ਜਗ੍ਹਾ ਸੀ. ਸੀ. ਟੀ. ਵੀ. ਕੈਮਰੇ ਲਗਾ ਦਿੱਤੇ ਗਏ ਹਨ ਅਤੇ ਜੇਕਰ ਕਿਸੇ ਵੀ ਸ਼ਰਾਰਤੀ ਅਨਸਰ ਨੇ ਕੋਈ ਸ਼ਰਾਰਤ ਕੀਤੀ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ। ਐੱਸ . ਪੀ. (ਐੱਚ) ਨੇ ਕਿਹਾ ਕਿ ਇਸ ਤੋਂ ਇਲਾਵਾ ਪੁਲਸ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਨਾਕਾਬੰਦੀ ਕਰ ਵਾਹਨਾਂ ਦੀ ਜਾਂਚ ਕਰਨਗੇ ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਰਾਮ ਲੀਲਾ ਮੰਚਨ ਦੌਰਾਨ ਕਿਸੇ ਵੀ ਵਿਅਕਤੀ ਨੂੰ ਹਥਿਆਰ ਅੰਦਰ ਲੈ ਕੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ ਅਤੇ ਜੇਕਰ ਕੋਈ ਇਸ ਦੀ ਉਲੰਘਣਾ ਕਰੇਗਾ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸਥਾਨਕ ਇੰਦਰਾ ਕਾਲੋਨੀ ਵਿਖੇ ਵੀ ਬਾਲ ਰਾਮ ਲੀਲਾ ਕਮੇਟੀ ਵਲੋਂ ਕਰਵਾਏ ਜਾਂਦੇ ਮੰਚਨ ਵਾਲੇ ਸਥਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਥਾਣਾ ਮੁਖੀ ਕਰਮਜੀਤ ਸਿੰਘ, ਸਰਪੰਚ ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਕਾਹਲੋਂ ਅਤੇ ਪ੍ਰਬੰਧਕ ਕਮੇਟੀ ’ਚੋਂ ਸੰਨੀ ਸੂਦ, ਜਿੰਮੀ ਜੈਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਖੇਡ ‘ਟੱਗ ਆਫ਼ ਵਾਰ’ ’ਚ ਸੈਂਟਿਨਲ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਜਿੱਤੇ ਚਾਂਦੀ ਦੇ ਤਗਮੇ ਅਗਲੀ ਖ਼ਬਰ ਮੰਤਰੀ ਸੌਂਦ ਅਤੇ ਸ਼ੈਲਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ, ਕਾਰੋਬਾਰੀਆਂ ਨਾਲ ਸੰਵਾਦ ਅਤੇ ਸਹਿਯੋਗ ’ਤੇ ਦਿੱਤਾ ਜ਼ੋਰ
Ad Position 24