10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਲਾਕ ਪੱਧਰੀ ਖੇਡ ‘ਟੱਗ ਆਫ਼ ਵਾਰ’ ’ਚ ਸੈਂਟਿਨਲ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਜਿੱਤੇ ਚਾਂਦੀ ਦੇ ਤਗਮੇ

ਸਮਰਾਲਾ, 10 ਅਕਤੂਬਰ (ਗੋਪਾਲ ਸੋਫਤ)-ਬਲਾਕ ਪੱਧਰ ਦੇ ਖੇਡ ਮੁਕਾਬਲੇ ਵਿਚ ਸੈਂਟਿਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ‘ਟੱਗ ਆਫ਼ ਵਾਰ’ ਦੀ ਟੀਮ ਨੇ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਤਗਮੇ ਆਪਣੇ ਨਾਮ ਕੀਤੇ ਹਨ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਬਲਾਕ ਪੱਧਰ ਦੇ ਖੇਡ ਮੁਕਾਬਲੇ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ‘ਟੱਗ ਆਫ਼ ਵਾਰ’ ਦੀ ਜੇਤੂ ਟੀਮ ਸਕੂਲ ਦੇ ਪ੍ਰਿੰਸੀਪਲ ਨਾਲ। ਤਸਵੀਰ : ਗੋਪਾਲ ਸੋਫਤ ਭਾਕਿਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ। 11-10-2026
ਸਮਰਾਲਾ, 10 ਅਕਤੂਬਰ (ਗੋਪਾਲ ਸੋਫਤ)-ਬਲਾਕ ਪੱਧਰ ਦੇ ਖੇਡ ਮੁਕਾਬਲੇ ਵਿਚ ਸੈਂਟਿਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ‘ਟੱਗ ਆਫ਼ ਵਾਰ’ ਦੀ ਟੀਮ ਨੇ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਤਗਮੇ ਆਪਣੇ ਨਾਮ ਕੀਤੇ ਹਨ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ‘ਟੱਗ ਆਫ਼ ਵਾਰ’ ਮੁਕਾਬਲੇ ਦੀ ਟੀਮ ਵਿਚ ਸ਼ਾਮਲ ਵਿਦਿਆਰਥੀ ਚੌਥੀ ਜਮਾਤ ਦਾ ਪ੍ਰਭਦੀਪ ਸਿੰਘ ਦੇ ਨਾਲ ਪੰਜਵੀਂ ਜਮਾਤ ਦੇ ਵਿਦਿਆਰਥੀ ਜੀਆਂਸ਼ ਭਾਰਤੀ, ਤੇਜਸਦੀਪ ਸਿੰਘ, ਜਸਨੂਰ ਸਿੰਘ, ਕੇਵਿਨਦੀਪ ਸਿੰਘ, ਆਰਵ ਰਾਣਾ, ਗੁਰਸਹਿਜ ਸਿੰਘ ਅਤੇ ਮਹਿਤਾਬ ਸਿੰਘ ਨੇ ਭਾਗ ਲਿਆ। ਸਾਰੇ ਖਿਡਾਰੀਆਂ ਨੇ ਆਪਣੀ ਤਾਕਤ, ਇੱਕਜੁੱਟਤਾ, ਅਨੁਸ਼ਾਸਨ, ਮਿਹਨਤ ਅਤੇ ਸ਼ਾਨਦਾਰ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਤਗਮੇ ਮੈਡਲ ਹਾਸਲ ਕੀਤੇ। ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪ੍ਰਭਾਵ ਛੱਡਿਆ। ਇਨ੍ਹਾਂ ਜਿੱਤਾਂ ਨੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਇੱਕ ਹੋਰ ਮਾਣਮੱਤਾ ਅਧਿਆਇ ਜੋੜ ਦਿੱਤਾ। ਉਨ੍ਹਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਨਿਰੰਤਰ ਮਿਹਨਤ, ਅਭਿਆਸ ਅਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਅਤੇ ਕੋਚ ਦੇ ਯੋਗ ਰਹਿਨੁਮਾਈ ਦਾ ਨਤੀਜਾ ਹਨ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਹੋਰ ਉੱਚੀਆਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਹਰ ਖੇਤਰ ਵਿਚ ਅੱਗੇ ਵਧਾਉਂਦਿਆਂ, ਉਨ੍ਹਾਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਪਛਾਣਨਾ ਅਤੇ ਉਨ੍ਹਾਂ ਨੂੰ ਉਚਿੱਤ ਮੰਚ ਪ੍ਰਦਾਨ ਕਰਨਾ ਹੈ। ਇਸ ਮੌਕੇ ਖੇਡ ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੰਤ ਵਿਚ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾ ਨਿਤ ਕੀਤਾ ਗਿਆ। ਸਕੂਲ ਚੇਅਰਮੈਨ ਅਤੇ ਪ੍ਰਬੰਧਕ ਨਿਰਦੇਸ਼ਕ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਟੀਮ ਭਾਵਨਾ, ਅਨੁਸ਼ਾਸਨ ਅਤੇ ਨੇਤ੍ਰਿਤਵ ਦੇ ਗੁਣ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸੇ ਉਦੇਸ਼ ਨਾਲ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿੱਤ ਮੌਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਜੋਧਾਂ ਪੁਲਿਸ ਵਲੋਂ ਅੱਧਾ ਕਿਲੋ ਹੈਰੋਇਨ ਸਣੇ ਔਰਤ ਸਮੇਤ ਚਾਰ ਕਾਬੂ ਅਗਲੀ ਖ਼ਬਰ ਰਾਮ ਲੀਲਾ ਮੰਚਨ ਦੇ ਮੱਦੇਨਜ਼ਰ ਐੱਸ. ਪੀ. (ਐੱਚ) ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਕਿਸੇ ਵੀ ਵਿਅਕਤੀ ਨੂੰ ਹਥਿਆਰ ਲ...
Ad Position 24